• Latest
  • Trending
ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

3 years ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

13 minutes ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

29 minutes ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

1 hour ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

1 hour ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

1 hour ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

1 hour ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

1 hour ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

2 hours ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

2 hours ago
Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

2 hours ago
ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

2 hours ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

2 hours ago
Hindi News
English News
Sunday, September 6, 2026
No Result
View All Result
33 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

August 14, 2023
in CRIME, ਖਬਰਾਂ, ਚੰਡੀਗੜ੍ਹ
ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ

– ਇਹ ਮੋਡਿਊਲ ਅਮਰੀਕਾ ਅਧਾਰਿਤ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਪੰਜਾਬ

– ਜਾਂਚ ਤੋਂ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਦੱਸੇ ਸੂਬੇ ਦੇ ਟਾਰਗੇਟਾਂ ਦੀ ਰੇਕੀ ਵੀ ਕੀਤੀ: ਏਆਈਜੀ ਐਸਐਸਓ ਸੁਖਮਿੰਦਰ ਸਿੰਘ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 14 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਅੱਤਵਾਦੀ ਮਾਡਿਊਲ ਜੋ ਅਮਰੀਕਾ ਅਧਾਰਿਤ ਲੋੜੀਂਦੇ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਵੱਲੋਂ ਚਲਾਇਆ ਜਾ ਰਿਹਾ ਸੀ, ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਹਨਾਂ ਕੋਲੋਂ ਦੋ ਵਿਦੇਸ਼ੀ 9 ਐਮਐਮ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਪਾਕਿਸਤਾਨ ਅਧਾਰਿਤ ਲੋੜੀਂਦੇ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ।

ਇਹ ਸਫ਼ਲਤਾ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ਮੌਕੇ ਅਤੇ ਪੰਜਾਬ ਪੁਲਿਸ ਵੱਲੋਂ ਚੈੱਕ ਗਣਰਾਜ (ਚੈੱਕੀਆ) ਦੇ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨ ਤਾਰਨ ਤੋਂ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲਾਂ ਸਮੇਤ ਗੋਲਾ ਸਿੱਕਾ ਬਰਾਮਦ ਕਰਨ ਦੇ ਇਕ ਬਾਅਦ ਮਿਲੀ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਿੰਦਰ ਸਿੰਘ ਵਾਸੀ ਲੱਖੂਵਾਲ ਅੰਮ੍ਰਿਤਸਰ, ਗੁਰਪਿੰਦਰ ਸਿੰਘ ਉਰਫ਼ ਲਾਹੌਰੀਆ ਵਾਸੀ ਅਜਨਾਲਾ ਅੰਮ੍ਰਿਤਸਰ, ਲਵਪ੍ਰੀਤ ਸਿੰਘ ਵਾਸੀ ਅਜਨਾਲਾ ਅੰਮ੍ਰਿਤਸਰ, ਨਰਿੰਦਰ ਸਿੰਘ ਵਾਸੀ ਸੁੰਦਲ ਰਿਆਲੀ ਗੁਰਦਾਸਪੁਰ, ਅਤੇ ਸੁਖਮਨਪ੍ਰੀਤ ਸਿੰਘ ਉਰਫ ਜੀਵਨ ਵਾਸੀ ਅਜਨਾਲਾ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਨਵੇਂ ਬਣਾਏ ਗਰੋਹ ਰਾਹੀਂ ਸੂਬੇ ਦੇ ਪ੍ਰਮੁੱਖ ਸਿਆਸੀ ਅਤੇ ਸਮਾਜਿਕ-ਧਾਰਮਿਕ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਉਣ ਸਬੰਧੀ ਸੂਹ ‘ਤੇ ਕਾਰਾਵਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ।
ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਦੇ ਮੋਡਿਊਲ ਦੇ ਹਥਿਆਰਬੰਦ ਸੰਚਾਲਕਾਂ ਵੱਲੋਂ ਅੰਮ੍ਰਿਤਸਰ ਵਿੱਚ ਮੀਟਿੰਗ ਕਰਨ ਦੀ ਭਰੋਸੇਮੰਦ ਸੂਚਨਾ ਦੇ ਆਧਾਰ ‘ਤੇ ਐਸ.ਐਸ.ਓ.ਸੀ ਅੰਮ੍ਰਿਤਸਰ ਦੀ ਵਿਸ਼ੇਸ਼ ਟੀਮ ਨੇ ਤੁਰੰਤ ਇਲਾਕੇ ਵਿੱਚ ਪਹੁੰਚ ਕੇ ਯੋਜਨਾਬੱਧ ਤਰੀਕੇ ਨਾਲ ਘੇਰਾਬੰਦੀ ਕਰਕੇ ਇਸ ਮੋਡਿਊਲ ਦੇ ਪੰਜ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ। ਉਨ੍ਹਾਂ ਅੱਗੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।
ਮੁੱਢਲੀ ਤਫ਼ਤੀਸ਼ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਹਾਲ ਹੀ ਵਿੱਚ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਹਰਵਿੰਦਰ ਰਿੰਦਾ ਦੀ ਮਦਦ ਨਾਲ ਭਾਰਤ-ਪਾਕਿ ਸਰਹੱਦ ਰਾਹੀਂ ਡਰੋਨ ਦੁਆਰਾ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਹਰਪ੍ਰੀਤ ਹੈਪੀ ਵੱਲੋਂ ਵੱਖ-ਵੱਖ ਚੈਨਲਾਂ ਰਾਹੀਂ ਭੇਜੀ ਗਈ ਵਿੱਤੀ ਸਹਾਇਤਾ ਵੀ ਮਿਲਦੀ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵੱਲੋਂ ਗੈਂਗਸਟਰ ਹਰਪ੍ਰੀਤ ਹੈਪੀ ਵੱਲੋਂ ਨਿਰਧਾਰਤ ਕੀਤੇ ਗਏ ਪੰਜਾਬ ਦੇ ਟਾਰਗੇਟਾਂ ਦੀ ਰੇਕੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਅਤੇ ਉਨ੍ਹਾਂ ਚੈਨਲਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਜਿਨ੍ਹਾਂ ਰਾਹੀਂ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀ ਖੇਪ ਅਤੇ ਆਪਣੇ ਸਾਥੀਆਂ ਲਈ ਵਿੱਤੀ ਸਹਾਇਤਾ ਦਾ ਪ੍ਰਬੰਧ ਕੀਤਾ ਸੀ।
ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 12.08.2023 ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 13, 17, 18 ਅਤੇ 20, ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 115 ਅਤੇ 120-ਬੀ ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

by Navjot
September 6, 2026
0

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ    ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ...

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

by Navjot
September 6, 2026
0

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ 'ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਜਕਾਰਤਾ, 6 ਸਤੰਬਰ...

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

by Navjot
September 6, 2026
0

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ ਬ੍ਰਸੇਲਜ਼, 6 ਸਤੰਬਰ (ਵਿਸ਼ਵ ਵਾਰਤਾ) ਵਿਸ਼ਵ ਨੰਬਰ 1 ਜੈਵਲਿਨ ਥ੍ਰੋਅਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

Most Popular

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

by Ranjit Singh
4 weeks ago
0

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 