ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਲੱਗੇ ਪਲਾਂਟ ਵੱਲੋਂ ਦਿੱਤੀ ਜਾ ਰਹੀ ਹੈ 939 ਮੈਗਾਵਾਟ ਬਿਜਲੀ
ਮਾਨਸਾ, 19 ਜੂਨ (ਵਿਸ਼ਵ ਵਾਰਤਾ)- ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਪਲਾਂਟ (ਟੀ.ਐਸ.ਪੀ.ਐਲ) ਵੱਲੋਂ ਇਸ ਵੇਲੇ ਪੰਜਾਬ ਲਈ ਸਭ ਤੋਂ ਵੱਧ ਬਿਜਲੀ ਸਪਲਾਈ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਹੁਣ ਜਦੋਂ ਭਲਕੇ 20 ਜੂਨ ਤੋਂ ਪੰਜਾਬ ਦੇ ਕਿਸਾਨਾਂ ਨੂੰ ਅੱਠ ਘੰਟੇ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਦੇਣੀ ਸ਼ੁਰੂ ਹੋ ਗਈ ਹੈ ਤਾਂ ਇਸ ਪਲਾਂਟ ਵੱਲੋਂ ਸਭ ਤੋਂ ਵੱਧ 939 ਮੈਗਾਵਾਟ ਬਿਜਲੀ ਦੇਣ ਦੀ ਇਕ ਸੂਚਨਾ ਪ੍ਰਾਪਤ ਹੋਈ ਹੈ। ਇਸ ਤਾਪ ਘਰ ਦੇ ਇਸ ਵੇਲੇ ਤਿੰਨੋ ਯੂਨਿਟ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ।
ਪ੍ਰਾਪਤ ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਇਸ ਜ਼ਿਲ੍ਹੇ ਵਿਚਲੇ ਤਲਵੰਡੀ ਸਾਬੋ ਪਾਵਰ ਪਲਾਟ ਵੱਲੋਂ ਇਸ ਵੇਲੇ 939 ਮੈਗਾਵਾਟ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਦੇ ਯੂਨਿਟ ਨੰਬਰ 1 ਵੱਲੋਂ 313 ਮੈਗਾਵਾਟ, ਯੂਨਿਟ ਨੰਬਰ 2 ਵੱਲੋਂ 310 ਮੈਗਾਵਾਟ ਅਤੇ ਯੂਨਿਟ ਨੰਬਰ 3 ਵੱਲੋਂ 316 ਮੈਗਾਵਾਟ ਬਿਜਲੀ ਸਪਲਾਈ ਕੀਤੀ ਜਾ ਹੀ ਹੈ। ਟੀਐਸਪੀਅਲ ਦੇ ਸੀ.ਈ.ਓ ਸੀ.ਐਨ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਸਾਲ ਅੱਗ ਲੱਗਣ ਕਾਰਨ ਆਈ ਟੈਕਨੀਕਲ ਤਕਲੀਫ ਤੋਂ ਬਾਅਦ ਹੁਣ ਪਲਾਂਟ ਦੇ ਤਿੰਨੇ ਯੂਨਿਟ ਬੜੀ ਵਧੀਆ ਪੁਜੀਸ਼ਨ ਵਿਚ ਕੰਮ ਕਰ ਰਹੇ ਹਨ ਅਤੇ ਕੋਇਲੇ ਦੀ ਘਾਟ ਸਮੇਤ ਕਈ ਹੋਰ ਤਕਲੀਫਾਂ ਨਾਲ ਜੂਝਣ ਦੇ ਬਾਵਜੂਦ ਕਿਸਾਨਾਂ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪਲਾਂਟ ਦੇ ਪ੍ਰਬੰਧਕਾਂ ਵੱਲੋਂ ਵਿਆਪਕ ਬਿਜਲੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਵੇਲੇ ਰਾਜਪੁਰਾ ਸਥਿਤ ਐਲ.ਐਡ.ਟੀ ਦੇ ਪਲਾਂਟ ਦੇ ਦੋਨੇ ਯੂਨਿਟਾਂ ਵੱਲੋਂ 663 ਮੈਗਾਵਾਟ ਬਿਜਲੀ ਦਿੱਤੀ ਜਾ ਰਹੀ ਹੈ, ਇਹ ਪਲਾਂਟ 1320 ਮੈਗਾਵਾਟ ਦਾ ਹੈ ਅਤੇ ਇਸ ਦੇ ਦੋਨੋਂ ਪਲਾਂਟ 330 ਅਤੇ 333 ਮੈਗਾਵਾਟ ਬਿਜਲੀ ਦੇ ਰਹੇ ਹਨ। ਵੇਰਵਿਆਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਇਸ ਵੇਲੇ ਰਾਜ ਦੇ ਪੰਜੇ ਹਾਈਡਰੋ ਥਰਮਲਾਂ ਤੋਂ 455 ਮੈਗਾਵਾਟ ਅਤੇ ਸਰਕਾਰੀ ਪਲਾਂਟਾਂ ਤੋਂ 309 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਪµਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਕਾਰਪੋਰੇਸ਼ਨ ਕੋਲ ਬਿਜਲੀ ਸਮੱਸਿਆ ਨਾਲ ਨਜਿੱਠਣ ਲਈ ਇਸ ਵੇਲੇ ਪੂਰੇ ਪ®ਬµਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੱਸਿਆ ਦੇ ਇਕਦਮ ਖੜ੍ਹਾ ਹੋਣ ਨਾਲ ਅਕਸਰ ਲੋਕਾਂ ਨੂµ ਤਕਲੀਫ ਤਾਂ ਹੁµਦੀ ਹੈ, ਪਰ ਪਾਵਰਕੌਮ ਕੋਲ ਅਜਿਹੀਆਂ ਤਕਲੀਫਾਂ ਦਾ ਬਦਲਵਾਂ ਬµਦੋਬਸਤ ਹੈ। ਉਨ੍ਹਾਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਲੋਂ ਵਪਾਰਕ, ਖੇਤੀਬਾੜੀ, ਘਰੇਲੂ ਅਤੇ ਹੋਰਨਾਂ ਖੇਤਰਾਂ ਲਈ ਲੋੜੀਂਦੀ ਬਿਜਲੀ ਲਈ ਪਹਿਲਾ ਹੀ ਵਿਆਪਕ ਬµਦੋਬਸਤ ਕਰ ਲਏ ਗਏ ਹਨ, ਜਿਸ ਕਰਕੇ ਝੋਨੇ ਦੇ ਸੀਜਨ ਦੌਰਾਨ ਖਪਤਕਾਰਾਂ ਨੂµ ਕੋਈ ਵੀ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ।
ਮੇਰੀ ਮੁਹਿੰਮ ਉਸਦੇ ਖਿਲਾਫ਼ ਜਿਸ ਨੇ ਪਾਰਟੀ ਦੀ ਸਰਪ੍ਰਸਤੀ ਦਾ ਆਨੰਦ ਮਾਣਿਆ ਪਰ ਧੋਖਾ ਦਿੱਤਾ- ਅਮਰਿੰਦਰ ਸਿੰਘ ਰਾਜਾ ਵੜਿੰਗ
ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਇਕਾਈ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਿਨ੍ਹਾਂ ਨੂੰ 29 ਅਪ੍ਰੈਲ ਨੂੰ ਲੁਧਿਆਣਾ...