ਚੰਡੀਗੜ, 19 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿੱਚ 20 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਣ ਦੇ ਮੱਦੇਨਜ਼ਰ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਦਿੱਤੀ ਜਾਵੇ ਅਤੇ ਟੇਲਾਂ ‘ਤੇ ਪਾਣੀ ਪੁੱਜਦਾ ਕਰਨ ਲਈ ਨਹਿਰੀ ਪਾਣੀ ਦੀ ਚੋਰੀ ਸਖ਼ਤੀ ਨਾਲ ਰੋਕੀ ਜਾਵੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਖੁਸ਼ਹਾਲੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸਰਕਾਰੀਆ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਲੁਆਈ ਸਮੇਂ ਨਹਿਰੀ ਪਾਣੀ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਸਮਰੱਥਾ ਮੁਤਾਬਕ ਪਾਣੀ ਦੀ ਪੂਰੀ ਸਪਲਾਈ ਦਿੱਤੀ ਜਾਵੇ।
ਉਨ•ਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਸਿਰੜੀ ਕਿਸਾਨ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ ਅਤੇ ਇਨ•ਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਕਾਂਗਰਸ ਸਰਕਾਰ ਵੱਲੋਂ ਕਰਜ਼ਾ ਮੁਆਫੀ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ। ਉਨ•ਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਦੇ ਕਿੱਤੇ ਨੂੰ ਆਰਥਿਕ ਤੌਰ ‘ਤੇ ਮੁੜ ਲਾਹੇਵੰਦ ਬਣਾਉਣ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।
ਸ੍ਰੀ ਸਰਕਾਰੀਆ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ•ਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰੀ ਪਾਣੀ ਦੀ ਚੋਰੀ ਸਖ਼ਤੀ ਨਾਲ ਰੋਕੀ ਜਾਵੇ ਤਾਂ ਜੋ ਟੇਲਾਂ ਵਾਲੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕੋਈ ਤੋਟ ਨਾ ਆਵੇ। ਉਨ•ਾਂ ਨੇ ਅਧਿਕਾਰੀਆਂ ਨੂੰ ਚੌਵੀ ਘੰਟੇ ਨਿਗਰਾਨੀ ਰੱਖਣ ਅਤੇ ਛਾਪੇ ਮਾਰਨ ਦੀ ਹਦਾਇਤ ਕੀਤੀ।
ਮੇਰੀ ਮੁਹਿੰਮ ਉਸਦੇ ਖਿਲਾਫ਼ ਜਿਸ ਨੇ ਪਾਰਟੀ ਦੀ ਸਰਪ੍ਰਸਤੀ ਦਾ ਆਨੰਦ ਮਾਣਿਆ ਪਰ ਧੋਖਾ ਦਿੱਤਾ- ਅਮਰਿੰਦਰ ਸਿੰਘ ਰਾਜਾ ਵੜਿੰਗ
ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਇਕਾਈ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਿਨ੍ਹਾਂ ਨੂੰ 29 ਅਪ੍ਰੈਲ ਨੂੰ ਲੁਧਿਆਣਾ...