– ਕੇਂਦਰ ਸਰਕਾਰ ਦੁਆਰਾ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਦੀ ਮੰਗ ਦੁਹਰਾਈ
ਚੰਡੀਗੜ, 19 ਜੂਨ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਵਲੋਂ ਬੁੱਧਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਦੇ ਪ੍ਰਸਤਾਵ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਦੌਰਾਨ ਸਵਾਮੀਨਾਥਨ ਰਿਪੋਰਟ ਨੂੰ ਹੂ-ਬਹੂ ਲਾਗੂ ਕਰਨ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਣੇ ਕਿਸਾਨੀ ਭਾਈਚਾਰੇ ਲਈ ਭਲਾਈ ਪਹਲਕਦਮੀਆਂ ਦਾ ਐਲਾਨ ਹੋਵੇਗਾ।
ਅੱਜ ਇਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੰਕਟ ਵਿੱਚ ਘਿਰੇ ਖੇਤੀ ਸੈਕਟਰ ‘ਚ ਲੋੜੀਂਦੇ ਸੁਧਾਰ ਕਰਨ ਲਈ ਇਸ ਮੰਚ ਦੀ ਵਰਤੋਂ ਕਰਨ ਕਿਉਂਕਿ ਇਸ ਸੈਕਟਰ ਨੂੰ ਕੇਂਦਰੀ ਸਹਾਇਤਾ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ।
ਕਿਸਾਨਾਂ ਦੇ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਦੋ ਮੁਦਿਆਂ ‘ਤੇ ਪ੍ਰਧਾਨ ਮੰਤਰੀ ਦੇ ਦਖਲ ਦੀ ਕਿਸਾਨੀ ਨੂੰ ਬਹੁਤ ਜ਼ਿਆਦਾ ਜ਼ਰੂਰਤ ਹੈ ਤਾਂ ਜੋ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਬਾਹੀ ਤੋਂ ਬਚਾਇਆ ਜਾ ਸਕੇ।
ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਸਰਕਾਰ ਕੋਲ ਇਹ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਉਣ ਵਾਲੇ ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਕਿਸਾਨਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਨਮੋਂ ਐਪ ਦੇ ਰਾਹੀਂ ਪ੍ਰਸਤਾਵਿਤ ਗੱਲਬਾਤ ਇਸ ਖੇਤਰ ਵਿੱਚ ਠੋਸ ਨਤੀਜੇ ਕੱਢੇਗੀ ਅਤੇ ਇਹ ਸਿਰਫ ਮੀਡੀਆ ਵਿੱਚ ਹੀ ਚਰਚਾ ਲਈ ਨਹੀ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਨਿੱਜੀ ਤੌਰ ‘ਤੇ ਕੇਂਦਰ ਸਰਕਾਰ ਵਲੋਂ ਖੇਤੀ ਕਰਜ਼ੇ ਮੁਆਫੀ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਪੂਰੀ ਤਰਾਂ ਲਾਗੂ ਕਰਨ ਦੇ ਮੁੱਦੇ ਪਿਛਲੇ ਐਤਵਾਰ ਹੋਈ ਨੀਤੀ ਆਯੋਗ ਦੀ ਮੀਟਿੰਗ ਸਣੇ ਵੱਖ-ਵੱਖ ਮੰਚਾਂ ‘ਤੇ ਵੀ ਉਠਾਏ ਹਨ ਅਤੇ ਇਨਾ ਨੂੰ ਲਾਗੂ ਕਰਨ ‘ਤੇ ਜ਼ੋਰ ਪਾਇਆ ਹੈ। ਉਨਾ ਕਿਹਾ ਕਿ ਉਨਾ ਨੇ ਇਨਾ ਪਹਿਲਕਦਮੀਆਂ ਨੂੰ ਕੇਂਦਰ ਵਲੋਂ ਸ਼ੁਰੂ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ। ਉਨਾਂ ਉਮੀਦ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਗੱਲਬਾਤ ਦੌਰਾਨ ਇਸ ਸਬੰਧੀ ਐਲਾਨ ਸਾਹਮਣੇ ਆਉਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਅੱਤ ਦਰਜੇ ਦਾ ਗੰਭੀਰ ਖੇਤੀਬਾੜੀ ਸੰਕਟ ਹੈ ਅਤੇ ਕਿਸਾਨ ਨਿਰਾਸ਼ਾ ਵਿੱਚ ਖੁਦਕੁਸ਼ੀਆਂ ਕਰ ਰਹੇ ਹਨ। ਇਸ ਸੰਦਰਭ ਵਿੱਚ ਸ੍ਰੀ ਮੋਦੀ ਨੂੰ ਕਿਸਾਨੀ ਭਾਈਚਾਰੇ ਨੂੰ ਰਾਹਤ ਦੇਣ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨਾਂ ਕਿਹਾ ਕਿ ਜੇ ਪ੍ਰਧਾਨ ਮੰਤਰੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਸਬੰਧੀ ਆਪਣੀ ਗੱਲ ਬਾਰੇ ਗੰਭੀਰ ਹਨ ਤਾਂ ਉਨ•ਾਂ ਨੂੰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਲਈ ਹੋਰ ਸਮਾਂ ਨਹੀਂ ਗਵਾਉਣਾ ਚਾਹੀਦਾ।
ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਵਿੱਚ ਘਿਰੀ ਕਿਸਾਨੀ ਨੂੰ ਬਾਹਰ ਕੱਢਣ ਲਈ ਯਕਮੁਸ਼ਤ ਕਰਜ਼ਾ ਮੁਆਫੀ ਬਹੁਤ ਜ਼ਿਆਦਾ ਜ਼ਰੂਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖੁਸ਼ਹਾਲੀ ਦੇ ਮਾਰਗ ‘ਤੇ ਮੁੜ ਲਿਆਂਦਾ ਜਾ ਸਕਦਾ ਹੈ। ਉਨਾ ਕਿਹਾ ਕਿ ਉਨ•ਾਂ ਦੀ ਸਰਕਾਰ ਕਿਸਾਨਾਂ ਨੂੰ ਮੌਜੂਦਾ ਸੰਕਟ ਵਿਚੋਂ ਕੱਢਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਉਨਾਂ ਕਿਹਾ ਕਿ ਭਾਰੀ ਵਿੱਤੀ ਦਬਾਅ ਦੇ ਬਾਵਜੂਦ ਉਨਾ ਦੀ ਸਰਕਾਰ ਵਲੋਂ ਵਿਸ਼ੇਸ਼ ਕਰਜ਼ਾ ਮੁਆਫੀ ਸਕੀਮ ਲਾਗੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਹਾਇਤਾ ਦੇਸ਼ ਭਰ ਦੇ ਕਿਸਾਨਾਂ ਨੂੰ ਸੰਕਟ ਵਿਚੋਂ ਬਚਾਉਣ ਲਈ ਮਦਦਗਾਰ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੌਕਾ ਸਹੀ ਮਾਇਣਿਆਂ ਵਿੱਚ ‘ਇਤਿਹਾਸਕ’ ਹੋਣਾ ਚਾਹੀਦਾ ਹੈ ਅਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਪੂਰੀ ਤਰਾ ਲਾਗੂ ਕੀਤੀ ਜਾਣੀ ਚਾਹੀਦੀ ਹੈ। ਸਿਰਫ ਇਹ ਰਿਪੋਰਟ ਹੀ ਦਬਾਅ ਵਿੱਚ ਘਿਰੇ ਕਿਸਾਨਾਂ ਨੂੰ ਬਚਾ ਸਕਦੀ ਹੈ ਜੋ ਮੌਜੂਦਾ ਖੇਤੀਬਾੜੀ ਨੀਤੀ ਦੇ ਕਾਰਨ ਪੂਰੀ ਤਰਾ ਅਸਮਰੱਥ ਹੋਏ ਪਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਰਾਸ਼ਟਰ ਵਜੋਂ ਸਾਨੂੰ ਕਿਸਾਨਾਂ ਨੂੰ ਇਸ ਸੰਕਟ ਵਿਚੋਂ ਕੱਢਣਾ ਚਾਹੀਦਾ ਹੈ। ਜਿਨਾ ਨੇ ਲਗਾਤਾਰ ਅਨਾਜ ਮੁਹਈਆ ਕਰਵਾਇਆ ਹੈ ਅਤੇ ਸਾਡੇ ਲਈ ਲਗਾਤਾਰ ‘ਅਨਦਾਤਾ’ ਬਣੇ ਹੋਏ ਹਨ। ਉਨਾ ਨੇ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨੂੰ ਨਿੱਜੀ ਸਮੱਰਥਣ ਦਿੱਤੇ ਜਾਣ ਲਈ ਵੀ ਜ਼ੋਰ ਦਿੱਤਾ।
ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ
ਚੰਡੀਗੜ੍ਹ 30 ਅਪ੍ਰੈਲ (ਵਿਸ਼ਵ ਵਾਰਤਾ )-ਅੰਮ੍ਰਿਤਾ ਵੜਿੰਗ ਨੇ ਆਪਦੇ ਦਿੱਤੇ ਬਿਆਨ ਤੇ ਮੁਆਫੀ ਮੰਗੀ ਹੈ , ਸੋਸ਼ਲ ਮੀਡੀਆ ਤੇ ਅੰਮ੍ਰਿਤਾ...