ਭਾਰਤ ਅਤੇ ਆਇਰਲੈਂਡ ਵਿਚਾਲੇ ਦੂਜਾ T20 ਅੱਜ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ11
ਚੰਡੀਗੜ੍ਹ,20ਅਗਸਤ(ਵਿਸ਼ਵ ਵਾਰਤਾ)-ਭਾਰਤ ਅਤੇ ਆਇਰਲੈਂਡ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਡਬਲਿਨ ‘ਚ ਖੇਡਿਆ ਜਾਵੇਗਾ। ਮੈਚ ਦਿ ਵਿਲੇਜ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 7:00 ਵਜੇ ਹੋਵੇਗਾ। ਭਾਰਤ ਪਹਿਲਾ ਮੈਚ ਜਿੱਤ ਕੇ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਭਾਰਤੀ ਟੀਮ ਕੋਲ ਲਗਾਤਾਰ ਤੀਜੀ ਵਾਰ ਆਇਰਲੈਂਡ ਖ਼ਿਲਾਫ਼ ਟੀ-20 ਸੀਰੀਜ਼ ਜਿੱਤਣ ਦਾ ਮੌਕਾ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਦੋ ਵਾਰ ਟੀ-20 ਸੀਰੀਜ਼ ਖੇਡੀ ਗਈ ਹੈ ਅਤੇ ਦੋਵੇਂ ਵਾਰ ਟੀਮ ਇੰਡੀਆ ਨੇ ਜਿੱਤ ਦਰਜ ਕੀਤੀ ਹੈ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਭਾਰਤ: ਜਸਪ੍ਰੀਤ ਬੁਮਰਾਹ (ਕਪਤਾਨ), ਰਿਤੂਰਾਜ ਗਾਇਕਵਾੜ, ਯਸ਼ਸਵੀ ਜੈਸਵਾਲ, ਸੰਜੂ ਸੈਮਸਨ (ਵਿਕਟਕੀਪਰ), ਤਿਲਕ ਵਰਮਾ, ਰਿੰਕੂ ਸਿੰਘ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ ਅਤੇ ਪ੍ਰਸਿੱਧ ਕ੍ਰਿਸ਼ਨਾ।
ਆਇਰਲੈਂਡ: ਪੌਲ ਸਟਰਲਿੰਗ (ਕਪਤਾਨ), ਐਂਡਰਿਊ ਬਲਬੀਰਨੀ, ਕਰਟਿਸ ਕੈਂਪਰ, ਬੈਂਜਾਮਿਨ ਵ੍ਹਾਈਟ, ਹੈਰੀ ਟੇਕਟਰ, ਲੋਰਕਨ ਟਕਰ, ਜਾਰਜ ਡੌਕਰੇਲ, ਜੋਸ਼ੂਆ ਲਿਟਲ, ਮਾਰਕ ਐਡੇਅਰ, ਬੈਰੀ ਮੈਕਕਾਰਥੀ, ਕ੍ਰੇਗ ਯੰਗ।