– ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੋਗ ਬਾਰੇ ਦਿੱਤੀ ਜਾਵੇਗੀ ਜਾਣਕਾਰੀ
ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਨੇ ਕੀਤੀ ਰਿਹਰਸਲ
ਐਸ.ਏ.ਐਸ ਨਗਰ, 20 ਜੂਨ (ਵਿਸ਼ਵ ਵਾਰਤਾ)- ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੈਕਟਰ-78 ਦੇ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰਾਜ ਪੱਧਰੀ ਯੋਗ ਦਿਵਸ ਮੌਕੇ ਸਵੇਰੇ 07 ਵਜੇਂ 08 ਵਜੇ ਤੱਕ ਸਕੂਲਾਂ ਅਤੇ ਕਾਲਜਾਂ ਅਤੇ ਖਿਡਾਰੀ, ਸ਼ਹਿਰੀ ਪੰਤਵੰਤੇ ਯੋਗ ਵਿਚ ਸ਼ਾਮਿਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਰਾਜ ਪੱਧਰੀ ਯੋਗ ਦਿਵਸ ਮੌਕੇ ਹੋਰ ਸੀਨੀਅਰ ਅਧਿਕਾਰੀ ਵੀ ਸਮੂਲੀਅਤ ਕਰਨਗੇ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਵੈਲਫੇਅਰ ਸੰਸਥਾਵਾਂ ਨੂੰ ਸੱਦਾ ਦਿੱਤਾ ਕਿ ਉਹ ਵੀ ਵੱਡੀ ਗਿਣਤੀ ਵਿੱਚ ਇਸ ਸਮਾਗਮ ਦਾ ਹਿੱਸਾ ਬਣਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਵੱਧ ਚੜ੍ਹ ਕੇ ਹਿੱਸਾ ਲੈਣਗੇ । ਉਨ੍ਹਾਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਚੰਗੀ ਸਿਹਤ ਲਾਜ਼ਮੀ ਹੈ, ਜਿਸ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸਦੇ ਮੱਦੇਨਜ਼ਰ ਵਿਸਵ ਭਰ ਵਿਚ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਰਾਜ ਪੱਧਰੀ ਯੋਗ ਦਿਵਸ ਵਿਚ ਸ਼ਾਮਿਲ ਹੋਣ ਵਾਲੇ ਸਕੂਲਾਂ ਅਤੇ ਕਾਲਜ਼ਾਂ ਦੇ ਬੱਚਿਆਂ ਵੱਲੋਂ ਰਿਹਰਸਲ ਕੀਤੀ ਗਈ ਤਾਂ ਜੋ ਯੋਗ ਦਿਵਸ ਮੌਕੇ ਉਹ ਯੋਗ ਦਾ ਵਧੀਆ ਪ੍ਰਦਰਸ਼ਨ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਪਰਮਜੀਤ ਕੌਰ ਧਾਲੀਵਾਲ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਰੁਪਿੰਦਰ ਕੌਰ, ਸਹਾਇਕ ਸਿੱਖਿਆ ਅਫਸਰ ਖੇਡਾਂ ਜਸਵਿੰਦਰ ਕੌਰ ਸਮੇਤ, ਡਾ: ਚੰਦਰ ਕੌਸ਼ਲ ਜ਼ਿਲ੍ਹਾ ਆਯੂਰਵੈਦਿਕ ਅਫਸਰ, ਹੋਰ ਅਧਿਕਾਰੀ ਮੌਜੂਦ ਸਨ।
ਸੈਕਟਰ 78 ਦੇ ਖੇਡ ਸਟੇਡੀਅਮ ਵਿਚ ਸਕੂਲਾਂ ਅਤੇ ਕਾਲਜ਼ਾਂ ਦੇ ਵਿਦਿਆਰਥੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਯੋਗਾ ਦਾ ਰਿਹਰਸਲ ਕਰਦੇ ਹੋਏ।