• Latest
  • Trending
ਪੰਜਾਬੀ ਸਾਹਿਤ ਅਕਾਡਮੀ ਨੇ ਮਾਸਟਰ ਤਾਰਾ ਸਿੰਘ ਜੀ ਦੀਆਂ ਸਭ ਕਿਤਾਬਾਂ ਇਕੱਠੀਆਂ ਛਾਪ ਕੇ ਸੁਨਹਿਰੀ ਇਤਿਹਾਸ ਸੰਭਾਲਿਆ – ਸੁਖਜਿੰਦਰ ਸਿੰਘ ਰੰਧਾਵਾ

ਪੰਜਾਬੀ ਸਾਹਿਤ ਅਕਾਡਮੀ ਨੇ ਮਾਸਟਰ ਤਾਰਾ ਸਿੰਘ ਜੀ ਦੀਆਂ ਸਭ ਕਿਤਾਬਾਂ ਇਕੱਠੀਆਂ ਛਾਪ ਕੇ ਸੁਨਹਿਰੀ ਇਤਿਹਾਸ ਸੰਭਾਲਿਆ – ਸੁਖਜਿੰਦਰ ਸਿੰਘ ਰੰਧਾਵਾ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

6 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

6 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿਤ ਅਕਾਡਮੀ ਨੇ ਮਾਸਟਰ ਤਾਰਾ ਸਿੰਘ ਜੀ ਦੀਆਂ ਸਭ ਕਿਤਾਬਾਂ ਇਕੱਠੀਆਂ ਛਾਪ ਕੇ ਸੁਨਹਿਰੀ ਇਤਿਹਾਸ ਸੰਭਾਲਿਆ – ਸੁਖਜਿੰਦਰ ਸਿੰਘ ਰੰਧਾਵਾ

August 29, 2023
in ਸਾਹਿਤਕ, ਖਬਰਾਂ
ਪੰਜਾਬੀ ਸਾਹਿਤ ਅਕਾਡਮੀ ਨੇ ਮਾਸਟਰ ਤਾਰਾ ਸਿੰਘ ਜੀ ਦੀਆਂ ਸਭ ਕਿਤਾਬਾਂ ਇਕੱਠੀਆਂ ਛਾਪ ਕੇ ਸੁਨਹਿਰੀ ਇਤਿਹਾਸ ਸੰਭਾਲਿਆ – ਸੁਖਜਿੰਦਰ ਸਿੰਘ ਰੰਧਾਵਾ

ਪੰਜਾਬੀ ਸਾਹਿਤ ਅਕਾਡਮੀ ਨੇ ਮਾਸਟਰ ਤਾਰਾ ਸਿੰਘ ਜੀ ਦੀਆਂ ਸਭ ਕਿਤਾਬਾਂ ਇਕੱਠੀਆਂ ਛਾਪ ਕੇ ਸੁਨਹਿਰੀ ਇਤਿਹਾਸ ਸੰਭਾਲਿਆ – ਸੁਖਜਿੰਦਰ ਸਿੰਘ ਰੰਧਾਵਾ

ਲੁਧਿਆਣਾ,29ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਸਟਰ ਤਾਰਾ ਸਿੰਘ ਵੱਲੋਂ ਲਿਖੀਆਂ ਗਈਆਂ ਸੱਤ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ। ਪੁਸਤਕਾਂ ਲੋਕ-ਅਰਪਣ ਕਰਦਿਆਂ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸਃ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ,
ਲੁਧਿਆਣਾ ਨੇ ਮਾਸਟਰ ਤਾਰਾ ਸਿੰਘ ਜੀ ਦੀਆਂ ਸੱਤ ਕਿਤਾਬਾਂ ਇਕੱਠੀਆਂ ਛਾਪ ਕੇ ਸੁਨਹਿਰੀ ਇਤਿਹਾਸ ਸਾਂਭ ਲਿਆ ਹੈ। ਮਾਸਟਰ ਤਾਰਾ
ਸਿੰਘ ਸਿਰਫ਼ ਸਿਆਸੀ ਆਗੂ ਨਹੀਂ ਬਲਕਿ ਇਕ ਰਾਸ਼ਟਰਵਾਦੀ ਸਿੱਖ ਨੇਤਾ ਸਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ ’ਤੇ ਸਿੱਖ ਪਛਾਣ ਨੂੰ ਸਥਾਪਿਤ ਕਰਨ ਦੇ ਨਾਲ ਨਾਲ ਜੰਗੇ ਆਜ਼ਾਦੀ ਵਿਚ ਵੀ ਵੱਡੀ ਭੂਮਿਕਾ ਨਿਭਾਈ।
ਉਨ੍ਹਾਂ ਦੀਆਂ ਪੁਸਤਕਾਂ ਵਿੱਚੋਂ ਨਾਵਲ ਪ੍ਰੇਮ ਲਗਨ ਤੇ ਬਾਬਾ ਤੇਗਾ ਸਿੰਘ ਵਿੱਚੋਂ ਉਨ੍ਹਾਂ ਦੀ ਦੂਰ-ਅੰਦੇਸ਼ ਸੋਚ ਤੇ ਵਿਲੱਖਣ ਸ਼ਖ਼ਸੀਅਤ ਸਾਫ਼
ਨਜ਼ਰ ਆਉਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਵੱਡੇ ਕਾਰਜ ਲਈ ਜਿਨ੍ਹਾਂ ਸੰਸਥਾਵਾਂ ਦੀ
ਜ਼ਿੰਮੇਵਾਰੀ ਸੀ ਉਹ ਆਪਣਾ ਫ਼ਰਜ਼ ਨਹੀਂ ਨਿਭਾ ਰਹੀਆਂ। ਚੰਗੀ ਗੱਲ ਇਹ ਹੈ ਕਿ ਲੇਖਕਾਂ ਦੀ ਸਿਰਮੌਰ ਜਥੇਬੰਦੀ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਇਹ ਕਾਰਜ ਸੀਮਿਤ ਸਾਧਨਾਂ ਦੇ ਬਾਵਜੂਦ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਰਗੀਆਂ
ਸੰਸਥਾਵਾਂ ਨੂੰ ਲਗਾਤਾਰ ਉਤਸ਼ਾਹਤ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੀਆਂ ਵਰਤਮਾਨ ਸਮੱਸਿਆਵਾਂ ਦੇ ਹੱਲ ਲਈ ਲੋਕਾਂ, ਸਿਆਸਤਦਾਨਾਂ ਤੇ ਮੀਡੀਆ ਨੂੰ ਸੰਵੇਦਨਸ਼ੀਲ ਬਣਾਉਣ ਲਈ ਸਰਗਰਮ ਹੋਣ ਦੀ ਅਪੀਲ ਕੀਤੀ। ਸਃ ਰੰਧਾਵਾ ਨੇ ਦੱਸਿਆ ਕਿ ਮੇਰੇ ਦਾਦਾ ਜੀ ਅਤੇ ਮਾਸਟਰ ਤਾਰਾ ਸਿੰਘ ਜੀ ਖਾਲਸਾ ਕਾਲਿਜ ਅੰਮ੍ਰਿਤਸਰ ਵਿੱਚ ਇਕੱਠੇ ਪੜ੍ਹਦੇ ਰਹੇ ਹੋਣ ਕਰਕੇ ਸਾਡੇ ਪਰਿਵਾਰ ਵਿੱਚ ਸਤਿਕਾਰਤ ਰਿਸ਼ਤੇ ਨਾਲ ਜਾਣੇ ਜਾਂਦੇ ਸਨ। ਉਹ ਸਾਡੇ ਪੁਰਖੇ ਨਨਕਾਣਾ ਸਾਹਿਬ ਸਾਕੇ ਦੇ ਪਹਿਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਕਾਰਨ ਵੀ ਰੰਧਾਵਾ ਪਰਿਵਾਰ ਨੂੰ ਬਹੁਤ ਸਨੇਹ ਦਿੰਦੇ ਸਨ।
ਸਃ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਪਣਾ ਝੋਨਾ ਪੱਕਣ ਤੇ ਵਿਕਣ ਸਾਰ ਉਹ ਇੱਕ ਲੱਖ ਰੁਪਿਆ ਅਕਾਡਮੀ ਨੂੰ ਭੇਜਣਗੇ ਤੇ ਨਾਲ ਹੀ ਇੱਕ ਮਹੀਨੇ ਦੀ ਵਿਧਾਇਕ ਵਜੋਂ ਮਿਲਦੀ ਤਨਖਾਹ ਵਿੱਚੋਂ ਵੀ ਇੱਕ ਲੱਖ ਰੁਪਿਆ ਦੇਣਗੇ।
ਸਃ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਗੁਰੂ ਨਾਨਕ ਦੇਵ ਯੂਨਵਿਰਸਿਟੀ ਦੇ ਸਾਬਕਾ ਵੀ ਸੀ ਤੇ ਸਮਾਗਮ ਦੇ ਪ੍ਰਧਾਨ
ਡਾ. ਸ.ਪ. ਸਿੰਘ, ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ
ਜੌਹਲ, ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਮਾਸਟਰ ਤਾਰਾ ਸਿੰਘ ਜੀ ਦੀ ਦੋਹਤਰੀ ਬੀਬੀ
ਕਿਰਨਜੋਤ ਕੌਰ,ਦੋਹਤਰੇ ਸ. ਮਨਬੀਰ ਸਿੰਘ, ਪੁਸਤਕਾਂ ਦੀ ਸੰਪਾਦਕ ਤੇ ਦੋਹਤ ਨੂੰਹ ਡਾਃ ਜਸਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ,ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਤੇ ਪ੍ਰਕਾਸ਼ਨ ਕਮੇਟੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਤੇ
ਕਾਰਜਕਾਰੀ ਕਮੇਟੀ ਦੇ ਮੈਂਬਰਾਂ ਹਰਬੰਸ ਮਾਲਵਾ, ਪਰਮਜੀਤ ਕੌਰ ਮਹਿਕ, ਸਕੱਤਰ ਗੁਰਚਰਨ ਕੌਰ ਕੋਚਰ ਨੇ ਮਾਸਟਰ ਤਾਰਾ ਸਿੰਘ ਦੀਆਂ ਲਿਖੀਆਂ ਪੁਸਤਕਾਂ ਮੇਰੀ
ਯਾਦ, ਪ੍ਰੇਮ ਲਗਨ, ਗ੍ਰਹਿਸਤ-ਧਰਮ ਸਿਖਿਆ, ਪਿਰਮ ਪਿਆਲਾ, ਮੇਰਾ ਸਫ਼ਰਨਾਮਾ, ਕਿਉਂ ਵਰਨੀ
ਕਿਵ ਜਾਣਾ ਤੇ ਬਾਬਾ ਤੇਗ਼ਾ ਸਿੰਘ ਲੋਕ-ਅਰਪਣ ਕੀਤੀਆਂ। ਸਾਬਕਾ ਮੰਤਰੀ ਸਃ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਸਃ ਕੁਲਦੀਪ ਸਿੰਘ ਵੈਦ ਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਕ ਕ ਬਾਵਾ ਵੀ ਹਾਜ਼ਰ ਸਨ।
ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ,ਜਨਰਲ
ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ
ਕਿ ਪੰਜਾਬੀ ਸਾਹਿਤ, ਵਿਰਸੇ ਤੇ ਇਤਿਹਾਸ ਨੂੰ ਸਾਂਭਣਾ ਪੰਜਾਬੀ ਸਾਹਿਤ ਅਕਾਡਮੀ ਦਾ ਸਥਾਪਨਾ ਸਾਲ 1954 ਤੋਂ ਹੀ ਇਤਿਹਾਸ ਰਿਹਾ ਹੈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ
ਸਿੰਘ ਜੌਹਲ ਨੇ ਆਖਿਆ ਕਿ ਮਾਸਟਰ ਤਾਰਾ ਸਿੰਘ ਜੀ
ਰਾਜਨੀਤੀ ਅਤੇ ਸਾਹਿਤ ਦੀ ਉੱਚ-ਦੁਮਾਲੜੀ ਸ਼ਖ਼ਸੀਅਤ ਸਨ ਜਿਨ੍ਹਾਂ ਦੀਆਂ ਪੁਸਤਕਾਂ ਛਾਪ ਕੇ
ਅਕਾਡਮੀ ਨੇ ਆਪਣਾ ਫ਼ਰਜ਼ ਨਿਭਾਇਆ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਤੇ ਸਮਾਗਮ ਦੇ ਪ੍ਰਧਾਨ ਡਾ. ਸ. ਪ. ਸਿੰਘ ਨੇ ਕਿਹਾ ਕਿ
ਮਾਸਟਰ ਤਾਰਾ ਸਿੰਘ ਦੀ ਪੰਥ ਨੂੰ ਬਹੁਤ ਵੱਡੀ ਦੇਣ ਹੈ। ਉਹ ਇਕ ਦੂਰ-ਦ੍ਰਿਸ਼ਟੀ ਵਾਲੇ ਆਗੂ ਤੇ ਵਿਦਵਾਨ ਸਨ। ਉਨ੍ਹਾਂ ਆਖਿਆ ਕਿ ਬਚਪਨ ਵਿੱਚ ਮੈਨੂੰ ਮਾਸਟਰ ਜੀ ਦੀ ਸੰਗਤ ਮਾਨਣ ਦਾ ਸੁਭਾਗ ਪ੍ਰਾਪਤ ਰਿਹਾ ਹੈ।
ਉਨ੍ਹਾਂ ਕਿਹਾ ਕਿ ਤਿੰਨ ਸਾਲ ਪਹਿਲਾਂ ਸਃ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪ੍ਰਾਪਤ ਗਰਾਂਟ ਨਾਲ ਛਪੀਆਂ ਇਨ੍ਹਾਂ ਸੱਤ ਪੁਸਤਕਾਂ ਰਾਹੀਂ ਮਾਸਟਰ ਤਾਰਾ ਸਿੰਘ ਜੀ ਦੀ ਵਿਦਵਤਾ ਪ੍ਰਗਟ ਹੁੰਦੀ
ਹੈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਤੇ ਪੁਸਤਕ ਪ੍ਰਕਾਸ਼ਨ ਕਮੇਟੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਹ ਕਿਤਾਬਾਂ ਕਦੇ ਪ੍ਰਕਾਸ਼ਿਤ ਨਾ ਹੋ ਸਕਦੀਆਂ ਜੇਕਰ ਮਾਸਟਰ ਤਾਰਾ ਸਿੰਘ ਜੀ ਦਾ ਪਰਿਵਾਰ ਸਹਿਯੋਗ ਨਾ ਦੇਂਦਾ। ਇਨ੍ਹਾਂ ਪੁਸਤਕਾਂ ਨੂੰ ਸੰਪਾਦਤ ਕਰਨ ਲਈ ਮਾਸਟਰ ਤਾਰਾ ਸਿੰਘ ਜੀ ਦੀ ਦੇਹਤ ਨੂੰਹ ਡਾਃ
ਜਸਪ੍ਰੀਤ ਕੌਰ ਦਾ ਉਨ੍ਹਾਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪੁਸਤਕਾਂ ਦੀ ਸੰਪਾਦਕ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਵੱਡਮੁੱਲੇ ਕਾਰਜ ਦੀ ਸੰਪਾਦਨਾ ਲਈ ਮੈਨੂੰ ਚੁਣਿਆ ਗਿਆ। ਉਨ੍ਹਾਂ ਨੇ ਮਾਸਟਰ
ਤਾਰਾ ਸਿੰਘ ਦੀਆਂ 7 ਨਵ-ਪ੍ਰਕਾਸ਼ਿਤ ਪੁਸਤਕਾਂ ਬਾਰੇ ਸੰਖੇਪ ਵਿਚ ਚਾਨਣਾ ਪਾਇਆ।
ਮਾਸਟਰ ਤਾਰਾ ਸਿੰਘ ਜੀ ਦੀ ਦੇਹਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਆਖਿਆ ਕਿ ਮਾਸਟਰ ਤਾਰਾ ਸਿੰਘ ਦਾ ਰਿਣ ਮੋੜਨ ਲਈ ਜੋ
ਕੰਮ ਪੰਥਕ ਸੰਸਥਾਵਾਂ ਨੂੰ ਕਰਨੇ ਚਾਹੀਦੇ ਸਨ ਉਹ ਵਡਮੁੱਲਾ ਕਾਰਜ ਪੰਜਾਬੀ ਸਾਹਿਤ
ਅਕਾਡਮੀ, ਲੁਧਿਆਣਾ ਨੇ ਕਰਕੇ ਵਿਖਾਇਆ ਹੈ। ਮਾਸਟਰ ਤਾਰਾ ਸਿੰਘ ਦੀਆਂ ਲਿਖਤਾਂ ਨੂੰ ਏਨਾ ਸੁੰਦਰ ਛਾਪ ਕੇ ਲਿਖਤਾਂ ਨੂੰ ਗੌਰਵ ਪ੍ਰਦਾਨ
ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਸਟਰ ਜੀ ਦੀਆ ਇਹ ਪੁਸਤਕਾਂ ਛਪਣ ਨਾਲ ਰਲਾਵਟ ਵਾਲੀਆਂ ਪ੍ਰਕਾਸ਼ਨਾਵਾਂ ਨੂੰ ਲੋਕ ਆਪ ਹੀ ਰੱਦ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਮਾਸਟਰ ਜੀ ਦਾ ਨਾਵਲ ਪ੍ਰੇਮ ਲਗਨ ਉਹ ਪਾਕਿਸਤਾਨ ਤੋਂ ਦਯਾਲ ਸਿੰਘ ਲਾਇਬਰੇਰੀ ਲਾਹੌਰ ਦੀ ਮਦਦ ਨਾਲ ਫੋਟੋ ਕਾਪੀ ਰੂਪ ਵਿੱਚ ਹਾਸਲ ਕਰ ਸਕੇ, ਜਿਸ ਨੂੰ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛਾਪਿਆ। ਉਨ੍ਹਾਂ ਕਿਹਾ ਕਿ ਮਾਸਟਰ ਜੀ ਦੀਆਂ ਲਿਖਤਾਂ ਨੂੰ ਕੌਮੀ ਵਿਰਾਸਤ ਵਾਂਗ ਪੜ੍ਹਨ ਦੀ ਲੋੜ ਹੈ। ਇਸ ਮੌਕੇ ਮਾਸਟਰ ਤਾਰਾ ਸਿੰਘ ਜੀ ਦੀ ਦੋਹਤਰੀ ਬੀਬੀ ਕਿਰਨਜੋਤ ਕੌਰ, ਦੋਹਤਰੇ ਸਃ ਮਨਬੀਰ ਸਿੰਘ ਕੇ ਦੋਹਤ ਨੂੰਹ ਡਾਃ ਜਸਪ੍ਰੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ,
ਕਾਰਜਕਾਰਨੀ ਮੈਬਰ ਹਰਦੀਪ ਢਿੱਲੋਂ ਅਬੋਹਰ,ਡਾ. ਗੁਰਚਰਨ ਕੌਰ ਕੋਚਰ, ਤ੍ਰੈਲੋਚਨ ਲੋਚੀ, ਕੇ. ਸਾਧੂ ਸਿੰਘ, ਹਰਬੰਸ
ਮਾਲਵਾ, ਮਨਜਿੰਦਰ ਸਿੰਘ ਧਨੋਆ, ਪਰਮਜੀਤ ਕੌਰ ਮਹਿਕ, ਸੁਰਿੰਦਰ ਦੀਪ, ਪਰਮਜੀਤ ਸੋਹਲ, ਦੀਪ ਜਗਦੀਪ ਸਿੰਘ, ਨਜ਼ਰੀਆ ਦੇ ਸੰਪਾਦਕ
ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੰਤ ਜ਼ਫ਼ਰ, ਮਦਨ ਵੀਰਾ,
ਨਵਤੇਜ ਗੜਦੀਵਾਲਾ, ਅਮਰਜੀਤ ਸ਼ੇਰਪੁਰੀ, ਡਾਃ ਬਲਵਿੰਦਰ ਸਿੰਘ
ਗਲੈਕਸੀ, ਸਰਬਜੀਤ ਸਿੰਘ ਵਿਰਦੀ, ਕੁਲਵਿੰਦਰ ਕੌਰ ਕਿਰਨ, ਬਲਕੌਰ ਸਿੰਘ ਗਿੱਲ, ਸਤਨਾਮ
ਗਾਹਲੇ, ਸੰਜੀਵ ਕੁਮਾਰ, ਸਤਨਾਮ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਚੁੱਘ, ਸੰਪੂਰਨ
ਸਨਮ, ਰਾਜਿੰਦਰ ਸਿੰਘ ਸੰਧੂ, ਮਾਸਟਰ ਤਾਰਾ ਸਿੰਘ ਟਰਸਟ ਲੁਧਿਆਣਾ ਦੇ ਆਗੂ ਸਃ ਬਲਜੀਤ ਸਿੰਘ ਬਿੰਦਰਾ( ਦੁਖੀਆ)ਤੇ ਸਃ ਭੁਪਿੰਦਰ ਸਿੰਘ ਸਿੰਘ ਬਸੰਤ ਰੀਜ਼ਾਰਟਸ ਸਮੇਤ ਕਾਫ਼ੀ ਗਿਣਤੀ ਵਿਚ ਮਹੱਤਵਪੂਰਨ ਵਿਅਕਤੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

by Ranjit Singh
16 hours ago
0

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ ਅੰਮ੍ਰਿਤਸਰ, 20 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 