ਮੁੱਖ ਮੰਤਰੀ ਦਾ ਮਹਿਲਾਵਾਂ ਨੂੰ ਰੱਖੜੀ ਦਾ ਤੋਹਫ਼ਾ – ਅੱਜ ਤੋਂ 5704 ਆਂਗਨਵਾੜੀ ਵਰਕਰਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ‘ਤੇ ਮਹਿਲਾਵਾਂ ਨੂੰ ਨੌਕਰੀ ਦਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਾਅਦ ਦੁਪਿਹਰ ਦੋ ਵਜੇ ਅੱਜ ਸੂਬਾ ਪੱਧਰੀ ਸਮਾਗਮ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪਿਛਲੇ ਸਾਲ ਮੁੱਖ ਮੰਤਰੀ ਨੇ ਰੱਖੜੀ ਵਾਲੇ ਦਿਨ ਨਵੀਆਂ ਭਰਤੀਆਂ ਦਾ ਐਲਾਨ ਕੀਤਾ ਸੀ।























