ਏਸ਼ੀਆ ਕੱਪ ‘ਚ ਸ਼੍ਰੀਲੰਕਾ ਨੇ ਕੀਤੀ ਜੇਤੂ ਸ਼ੁਰੂਆਤ
ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) ਸ਼੍ਰੀਲੰਕਾ ਨੇ ਏਸ਼ੀਆ ਕੱਪ ਦੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਗਰੁੱਪ-ਬੀ ਦੇ ਆਪਣੇ ਪਹਿਲੇ ਮੈਚ ਵਿੱਚ ਉਸ ਨੇ ਬੰਗਲਾਦੇਸ਼ ਨੂੰ ਪੰਜ ਵਿਕਟਾਂ ਨਾਲ ਹਰਾਇਆ ਸੀ। ਕੈਂਡੀ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 42.4 ਓਵਰਾਂ ‘ਚ 164 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਸ਼੍ਰੀਲੰਕਾ ਦੇ ਬੱਲੇਬਾਜ਼ਾਂ ਨੇ 39 ਓਵਰਾਂ ‘ਚ 5 ਵਿਕਟਾਂ ਗੁਆ ਕੇ 165 ਦੌੜਾਂ ਦਾ ਟੀਚਾ ਹਾਸਲ ਕਰ ਲਿਆ।