• Latest
  • Trending
ਅਕਾਲੀ-ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ – ਜੰਗਲਾਤ ਅਧਿਕਾਰੀਆਂ ’ਤੇ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਕੀਤੀ ਮੰਗ

ਅਕਾਲੀ-ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ – ਜੰਗਲਾਤ ਅਧਿਕਾਰੀਆਂ ’ਤੇ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਕੀਤੀ ਮੰਗ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

2 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

3 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

3 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

3 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

3 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

4 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

5 hours ago
Hindi News
English News
Wednesday, November 11, 2026
No Result
View All Result
17 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ-ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ – ਜੰਗਲਾਤ ਅਧਿਕਾਰੀਆਂ ’ਤੇ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਕੀਤੀ ਮੰਗ

June 21, 2018
in ਪੰਜਾਬ
ਅਕਾਲੀ-ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ – ਜੰਗਲਾਤ ਅਧਿਕਾਰੀਆਂ ’ਤੇ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਕੀਤੀ ਮੰਗ

ਚੰਡੀਗੜ/21 ਜੂਨ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਇੱਕ ਮੰਗ-ਪੱਤਰ ਦੇ ਕੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਮੁਹਾਲੀ ਵਿਚ ਰੇਤ ਮਾਫੀਆ ਵੱਲੋਂ ਜੰਗਲਾਤ ਅਧਿਕਾਰੀਆਂ ਉਤੇ ਕੀਤੇ ਜਾਨਲੇਵਾ ਹਮਲੇ  ਅਤੇ ਇਸ ਮਾਫੀਏ ਦੀਆਂ ਪੰਜਾਬ ਵਿਚ ਵਧ ਰਹੀਆਂ ਗੈਰਕਾਨੂੰਨੀ ਗਤੀਵਿਧੀਆਂ ਦੀ ਨਿਆਂਇਕ ਜਾਂਚ ਕਰਵਾਉਣ ਦਾ ਨਿਰਦੇਸ਼ ਦੇਣ, ਜਿਸ ਕਰਕੇ ਪੰਜਾਬ ਵਿਚ ਜੰਗਲ ਰਾਜ ਦਾ ਬੋਲਬਾਲਾ ਹੋ ਗਿਆ ਹੈ।
ਅਕਾਲੀ ਦਲ ਦੇ ਸਾਂਸਦ ਅਤੇ ਸਕੱਤਰ ਜਨਰਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਦੀ ਅਗਵਾਈ ਵਿਚ ਗਏ ਅਕਾਲੀ-ਭਾਜਪਾ ਦੇ ਇਸ ਸਾਂਝੇ ਵਫ਼ਦ ਨੇ ਰਾਜਪਾਲ ਨੂੰ ਦੋ ਦਿਨ ਪਹਿਲਾਂ ਮੁਹਾਲੀ ਵਿਚ ਰੇਤ ਮਾਫੀਆ ਵੱਲੋਂ ਦੋ ਜੰਗਲਾਤ ਅਧਿਕਾਰੀਆਂ ਉੱਤੇ ਕੀਤੇ ਜਾਨਲੇਵਾ ਹਮਲੇ ਅਤੇ ਕਾਂਗਰਸ ਪਾਰਟੀ ਵੱਲੋਂ ਇਸ ਮਾਫੀਆ ਦੀ  ਸ਼ਰੇਆਮ ਕੀਤੀ ਜਾ ਰਹੀ ਪੁਸ਼ਤਪਨਾਹੀ ਬਾਰੇ ਦੱਸਿਆ।
ਵਫ਼ਦ ਨੇ ਰਾਜਪਾਲ ਨੂੰ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਨਿਰਦੇਸ਼ ਦੇਣ ਕਿ ਉਹ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਦੇ ਜਾਨ ਅਤੇ ਮਾਲ ਦੀ ਰਾਖੀ ਨੂੰ ਯਕੀਨੀ ਬਣਾਏ। ਇਸ ਦੇ ਨਾਲ ਹੀ ਅਜਿਹੇ ਘਿਨੌਣੇ ਅਪਰਾਧਾਂ ਵਿਚ ਸ਼ਾਮਿਲ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਤੁਰੰਤ ਕੇਸ ਦਰਜ ਕਰੇ।
ਰਾਜਪਾਲ ਨੂੰ ਜੰਗਲਾਤ ਅਧਿਕਾਰੀਆਂ ਉੱਤੇ ਹੋਏ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਵਫ਼ਦ ਨੇ ਦੱਸਿਆ ਕਿ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਰਿਹਾ ਹੈ, ਕਿਉਂਕਿ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਈਮਾਨਦਾਰੀ ਨਾਲ ਡਿਊਟੀ ਕਰ ਰਹੇ ਅਧਿਕਾਰੀਆਂ ਉੱਤੇ ਜਾਨਲੇਵਾ ਹਮਲੇ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਮੋਹਾਲੀ ਦੇ ਪਿੰਡ ਸਿਉਂਕ ਵਿਚ ਗੈਰਕਾਨੂੰਨੀ ਢੰਗ ਨਾਲ ਕੱਢਿਆ ਰੇਤਾ ਟਰੈਕਟਰ ਟਰਾਲੀ ਰਾਂਹੀ ਢੋਅ ਰਹੇ ਮਾਫੀਆ ਗਿਰੋਹ ਵੱਲੋਂ18 ਜੂਨ ਨੂੰ ਬਲਾਕ ਜੰਗਲਾਤ ਅਧਿਕਾਰੀ ਦਵਿੰਦਰ ਸਿੰਘ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਵਫ਼ਦ ਨੇ ਦੱਸਿਆ ਕਿ ਦਵਿੰਦਰ ਸਿੰਘ ਇਸ ਸਮੇਂ ਪੀਜੀਆਈ ਹਸਪਤਾਲ ਦੇ ਆਈਸੀਯੂ ਵਾਰਡ ਵਿਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ ਜਦਕਿ ਇਸ ਹਮਲੇ ਵਿਚ ਜ਼ਖ਼ਮੀ ਹੋਇਆ ਦੂਜਾ ਜੰਗਲਾਤ ਅਧਿਕਾਰੀ ਬੇਲਦਾਰ ਕਰਨੈਲ ਸਿੰਘ ਵੀ ਪੀਜੀਆਈ ਵਿਚ ਜੇਰੇ-ਇਲਾਜ ਹੈ।
ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਰਾਜਪਾਲ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ 19 ਨਵੰਬਰ 2017 ਨੂੰ ਰੇਤ ਮਾਫੀਆ ਵੱਲੋਂ ਮਾਈਨਿੰਗ ਵਿਭਾਗ ਦੇ ਜਨਰਲ ਮੈਨੇਜਰ ਸਰਦਾਰ ਟਹਿਲ ਸਿੰਘ ਸੇਖੋਂ ਉੱਤੇ ਉਸ ਸਮੇਂ ਸ਼ਰੇਆਮ ਹਮਲਾ ਕੀਤਾ ਗਿਆ ਸੀ, ਜਦੋਂ ਉਸ ਨੇ ਘੱਗਰ ਦਰਿਆ ਦੇ ਨੇੜੇ ਪੈਂਦੇ ਪਿੰਡ ਰਾਜਗੜ• ਵਿਚ ਗੈਰਕਾਨੂੰਨੀ ਤੌਰ ਤੇ ਕੱਢੇ ਰੇਤੇ ਨਾਲ ਭਰੇ ਇੱਕ ਟਿੱਪਰ ਨੂੰ ਰੋਕਿਆ ਸੀ। ਇੰਨਾ ਹੀ ਨਹੀਂ ਉਸ ਨੂੰ ਟਿੱਪਰ ਥੱਲੇ ਕੁਚਲਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਉਹਨਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਕਿ ਜਦੋਂ ਸੇਖੋਂ ਨੇ ਸ਼ੰਭੂ ਪੁਲਿਸ ਸਟੇਸ਼ਨ ਵਿਖੇ ਐਫਆਈਆਰ ਦਰਜ ਕਰਾਉਣ ਦੀ ਕੋਸ਼ਿਸ਼ ਕੀਤੀ ਤਾਂ ਐਸਐਚਓ ਨੇ ਨਾ ਸਿਰਫ ਉਸ ਦੀ ਕੁੱਟਮਾਰ ਕੀਤੀ ਸਗੋਂ ਉਸ ਉੱਤੇ ਦੋਸ਼ੀਆਂ ਨਾਲ ਸਮਝੌਤਾ ਕਰਨ ਲਈ ਵੀ ਦਬਾਅ ਪਾਇਆ, ਜਿਹਨਾਂ ਉੱਤੇ ਘਨੌਰ ਦੇ ਵਿਧਾਇਕ ਦਾ ਹੱਥ ਸੀ।
ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਸਪੱਸ਼ਟ ਹੈ ਕਿ ਕਾਂਗਰਸ ਦੇ ਖੁੱਲ•ੇ ਸਮਰਥਨ ਕਰਕੇ ਸੂਬੇ ਅੰਦਰ ਰੇਤ ਮਾਫੀਆ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਵਧ ਫੁੱਲ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕਾਂ ਅੰਦਰ ਇਹ ਡਰ ਘਰ ਕਰ ਗਿਆ ਹੈ ਕਿ ਮਾਫੀਆ ਰਾਜ ਨੂੰ ਰੋਕਣ ਵਾਸਤੇ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ ਸੰਭਾਲਦੇ ਹੀ ਉਸ ਸਮੇਂ ਦੇ ਬਿਜਲੀ ਮੰਤਰੀ ਨੇ ਆਪਣੇ ਨੇਪਾਲੀ ਖਾਨਸਾਮੇ ਅਤੇ ਕਰਮਚਾਰੀਆਂ ਦੇ ਨਾਂ ਉਤੇ ਰੇਤ ਖੱਡਾਂ ਹਾਸਿਲ ਕਰ ਲਈਆਂ ਸਨ। ਉਹਨਾਂ ਕਿਹਾ ਕਿ 16 ਕਾਂਗਰਸੀ ਵਿਧਾਇਕਾਂ ਨੇ ਰਲ ਕੇ ਇਕਹਿਰੀਆਂ ਬੋਲੀਆਂ ਰਾਹੀਂ ਆਪਣੇ ਸਾਥੀਆਂ ਅਤੇ ਰਿਸ਼ਤੇਦਾਰਾਂ ਦੇ ਨਾਂ ਉੱਤੇ ਰੇਤ ਦੀਆਂ ਖੱਡਾਂ ਅਲਾਟ ਕਰਵਾਈਆਂ ਸਨ, ਜੋ ਕਿ ਪੂਰੀ ਤਰ•ਾਂ ਗੈਰਕਾਨੂੰਨੀ ਸਨ।
ਵਫ਼ਦ ਨੇ ਇਹ ਖੁਲਾਸਾ ਕੀਤਾ ਕਿ ਕਾਂਗਰਸ ਦੇ ਸ਼ਾਹਕੋਟ ਜ਼ਿਮਨੀ ਚੋਣ ਲਈ ਉੰਮੀਦਵਾਰ ਹਰਦੇਵ ਸਿੰਘ ਲਾਡੀ ਦੀ ਗੈਰਕਾਨੂੰਨੀ ਮਾਈਨਿੰਗ ਵਿਚ ਸ਼ਮੂਲੀਅਤ ਬਾਰੇ ਮੀਡੀਆ ਵਿਚ ਰੌਲਾ ਪੈਣ ਦੇ ਬਾਵਜੂਦ ਉਸ ਖਿਲਾਫ ਕੋਈ ਕਾਰਵਾਈ ਨਹੀਂ ਸੀ ਕੀਤੀ ਗਈ। ਉਹਨਾਂ ਕਿਹਾ ਕਿ ਉਸ ਸਮੇਂ ਮਹਿਤਪੁਰ ਦੇ ਐਸਐਚਓ ਨੇ ਦਲੇਰੀ ਵਿਖਾਉਂਦੇ ਹੋਏ ਲਾਡੀ ਖ਼ਿਲਾਫ ਗੈਰਕਾਨੂੰਨੀ ਮਾਈਨਿੰਗ ਕਰਨ ਲਈ ਪਰਚਾ ਦਰਜ ਕੀਤਾ ਸੀ, ਬਾਅਦ ਵਿਚ ਜਿਸ ਦੀ ਪੁਲਿਸ ਅਧਿਕਾਰੀ ਨੂੰ ਭਾਰੀ ਕੀਮਤ ਚੁਕਾਉਣੀ ਪਈ।
ਵਫ਼ਦ ਨੇ ਕਿਹਾ ਕਿ ਇਹ ਸਭ ਸੱਤਾਧਾਰੀ ਪਾਰਟੀ ਅਤੇ ਸੂਬੇ ਦੇ ਅਪਰਾਧੀਆਂ ਵਿਚਕਾਰ ਹੋਏ ਨਾਪਾਕ ਗਠਜੋੜ  ਕਰਕੇ ਵਾਪਰ ਰਿਹਾ ਹੈ। ਜਦੋਂ ਵੀ ਕਿਸੇ ਗੰਭੀਰ ਅਪਰਾਧ ਦੀ ਜਾਂਚ ਸ਼ੁਰੂ ਹੁੰਦੀ ਹੈ ਤਾਂ ਸੱਤਾਧਾਰੀ ਪਾਰਟੀ ਦੇ ਮੈਂਬਰ ਆਪਣਾ ਰਸੂਖ ਵਰਤ ਕੇ ਉਸ ਨੂੰ ਅਧਵਿਚਾਲੇ ਹੀ ਰੁਕਵਾ ਦਿੰਦੇ ਹਨ।
ਵਫ਼ਦ ਨੇ ਰਾਜਪਾਲ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਜਦੋ ਤੋਂ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲੀ ਹੈ, ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਮਾੜੀ ਹੁੰਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਡਕੈਤੀਆਂ, ਕਤਲ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਆਮ ਵਰਤਾਰਾ ਬਣ ਗਈਆਂ ਹਨ। ਉਹਨਾਂ ਕਿਹਾ ਕਿ ਹਾਲਾਤ ਇਹ ਹੋ ਚੁੱਕੇ ਹਨ ਕਿ ਜੇਲ•ਾਂ ਵਿਚ ਬੈਠੇ ਖਤਰਨਾਕ ਅਪਰਾਧੀ ਸ਼ਰੇਆਮ ਮੁੱਖ ਮੰਤਰੀ ਨੂੰ ਧਮਕੀਆਂ ਦੇ ਰਹੇ ਹਨ, ਬਾਕੀ ਮੰਤਰੀਆਂ ਅਤੇ ਸੂਬੇ ਦੇ ਡੀਜੀਪੀ ਨੂੰ ਧਮਕਾਉਣਾ ਤਾਂ ਆਮ ਗੱਲ ਹੋ ਚੁੱਕੀ ਹੈ।
ਇਸ ਵਫ਼ਦ ਵਿਚ  ਅਕਾਲੀ ਦਲ ਵੱਲੋਂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਸਰਦਾਰ ਸਿਕੰਦਰ ਸਿੰਘ ਮਲੂਕਾ ਤੋਂ ਇਲਾਵਾ ਭਾਜਪਾ ਵੱਲੋਂ ਸ੍ਰੀ ਮਦਨ ਮੋਹਨ ਮਿੱਤਲ, ਸ੍ਰੀ ਰਾਜਿੰਦਰ ਭੰਡਾਰੀ, ਸ੍ਰੀ ਮਨੋਰੰਜਨ ਕਾਲੀਆ, ਸ੍ਰੀ ਅਸ਼ਵਨੀ ਸ਼ਰਮਾ ਅਤੇ ਸ੍ਰੀ ਰਾਕੇਸ਼ ਰਾਠੌਰ ਵੀ ਸ਼ਾਮਿਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

by Navjot
4 days ago
0

ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 