– ਵਿਧਾਇਕ ਦੇ ਪੀ ਐਸ ਓਜ਼ ਦੀ ਭੂਮਿਕਾ ਦੀ ਜਾਂਚ ਲਈ ਡੀ ਜੀ ਪੀ ਨੂੰ ਆਖਿਆ, ਦੋ ਹੋਰ ਦੋਸ਼ੀਆਂ ਦੀ ਗਿਰਫ਼ਤਾਰੀ ਨੂੰ ਵੀ ਯਕੀਨੀ ਬਨਾਉਣ ਦੇ ਨਿਰਦੇਸ਼
ਚੰਡੀਗੜ, 21 ਜੂਨ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਮਾਫੀਏ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਕੀਤੇ ਕਥਿਤ ਹਮਲੇ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਤੋਂ ਵਿਸਤ੍ਰਿਤ ਰਿਪੋਰਟ ਦੀ ਮੰਗ ਕੀਤੀ ਹੈ।
ਇਸ ਘਟਨਾ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਸੂਬੇ ‘ਚ ਬਦਅਮਨੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨ•ਾਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਨਿਰਪੱਖ ਜਾਂਚ ਯਕੀਨੀ ਬਨਾਉਣ ਲਈ ਆਖਿਆ ਹੈ।
ਹਾਲਾਂਕਿ ਰੂਪ ਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਹੋਏ ਹਮਲੇ ਦੇ ਸਬੰਧ ਵਿੱਚ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਮੁੱਖ ਮੰਤਰੀ ਨੇ ਬਾਕੀ ਸ਼ੱਕੀਆਂ ਉਪਰ ਵੀ ਕਾਰਵਾਈ ਕਰਨ ਲਈ ਡੀ ਜੀ ਪੀ ਨੂੰ ਆਖਿਆ ਹੈ ਤਾਂ ਜੋ ਹੋਰਨਾਂ ਦੀ ਵੀ ਤੁਰੰਤ ਗਿਰਫ਼ਤਾਰੀ ਨੂੰ ਯਕੀਨੀ ਬਣਾਇਆ ਜਾ ਸਕੇ।
ਵਿਧਾਇਕ ਨਾਲ ਤਾਇਨਾਤ ਦੋ ਪੀ ਐਸ ਓ ਵੀ ਮੁੱਖ ਮੰਤਰੀ ਦੀ ਨਜ਼ਰ ਵਿੱਚ ਹਨ ਜੋ ਵਿਧਾਇਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੇ ਹਨ। ਉਨਾਂ ਨੂੰ ਪੁਲਸ ਲਾਈਨ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਸ ਸਮੁੱਚੇ ਘਟਨਾਕ੍ਰਮ ਵਿੱਚ ਉਨਾਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਵੀ ਡੀ ਜੀ ਪੀ ਨੂੰ ਨਿਰਦੇਸ਼ ਦਿੱਤੇ ਹਨ।
ਬੁਲਾਰੇ ਅਨੁਸਾਰ ਅੱਜ ਦੁਪਹਿਰ ਹੋਏ ਹਮਲੇ ਵਿੱਚ ਅਮਰਜੀਤ ਸਿੰਘ ਤੋਂ ਇਲਾਵਾ ਉਨਾਂ ਦਾ ਗੰਨਮੈਨ ਹੈਡ ਕਾਂਸਟੇਬਲ ਸੁਖਦੀਪ ਸਿੰਘ ਵੀ ਜ਼ਖਮੀ ਹੋ ਗਿਆ ਹੈ। ਉਨਾਂ ਨੂੰ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਜਿਥੋਂ ਅਮਰਜੀਤ ਸਿੰਘ ਨੂੰ ਚੈਕਅਪ ਲਈ ਪੀ.ਜੀ.ਆਈ ਚੰਡੀਗੜ ਵਿਖੇ ਭੇਜ ਦਿੱਤਾ ਗਿਆ ਹੈ ਕਿਉਂਕਿ ਉਨਾਂ ਨੇ ਆਪਣੀ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ।
ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਪਿੰਡ ਬੇਈਹਾਰਾ ਦੇ ਅਜਵਿੰਦਰ ਸਿੰਘ ਦੇ ਤਿੰਨ ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਜਵਿੰਦਰ ਅਤੇ ਇੱਕ ਹੋਰ ਦੋਸ਼ੀ ਬਚਿੰਤਰ ਸਿੰਘ ਪਿੰਡ ਭਾਉਵਾਲ ਘਟਨਾ ਤੋਂ ਬਾਅਦ ਫਰਾਰ ਹੋ ਗਏ ਹਨ। ਉਨਾਂ ਨੂੰ ਛੇਤੀ ਹੀ ਗ੍ਰਿਫਤਾਰ ਕੀਤੇ ਜਾਣ ਦੀ ਆਸ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਜਸਵਿੰਦਰ ਸਿੰਘ ਗੋਲਡੀ, ਮਨਜੀਤ ਸਿੰਘ ਅਤੇ ਅਮਰਜੀਤ ਸਿੰਘ ਸਾਰੇ ਵਾਸੀ ਪਿੰਡ ਬੇਈਹਾਰਾ ਸ਼ਾਮਲ ਹਨ। ਉਨਾਂ ਕੋਲੋਂ ਇਕ ਕਾਲੇ ਰੰਗ ਦੀ ਐਕਸ ਯੂ ਵੀ ਗੱਡੀ ਅਤੇ 12 ਬੋਰ ਦੀਆਂ 2 ਬੰਦੂਕਾਂ ਵੀ ਬਰਾਮਦ ਕੀਤੀਆਂ ਗਈਆਂ ਹਨ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...