• Latest
  • Trending
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ

ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ

3 years ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

47 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

56 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

1 hour ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

1 hour ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

2 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

2 hours ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

2 hours ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

4 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

5 hours ago
Hindi News
English News
Thursday, November 19, 2026
No Result
View All Result
18 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ

September 14, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ

ਪੰਜਾਬ ਦੇ ਡੈਂਟਲ ਕਾਲਜਾਂ ਨੂੰ ਸੁਪਰ-ਸਪੈਸ਼ਲਿਟੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ; ਪੰਜ ਸਰਕਾਰੀ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾਣਗੇ ਇਮਪਲਾਂਟ ਸੈਂਟਰ
– ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਓਰਲ ਹੈਲਥਕੇਅਰ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ
– ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਪ੍ਰੋਤਸਾਹਨ ਦੇਣ ਅਤੇ ਸਨਮਾਨਿਤ ਕਰਨ ਦਾ ਵੀ ਕੀਤਾ ਐਲਾਨ
– ਸਿਹਤ ਮੰਤਰੀ ਨੇ 5ਵੇਂ ਸਲਾਨਾ ਡੈਂਟਲ ਰੀਓਰੀਏਂਟੇਸ਼ਨ ਟ੍ਰੇਨਿੰਗ ਸੈਸ਼ਨ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਵਿਸ਼ਵ ਪੱਧਰੀ ਓਰਲ ਹੈਲਥਕੇਅਰ ਸਰਵਿਸਿਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਟਰੌਮਾ ਵਾਰਡ ਦੇ ਨਾਲ ਨਾਲ ਸੁਪਰ-ਸਪੈਸ਼ਲਿਟੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜਾਂ ਦੀ ਅਪਗ੍ਰੇਡੇਸ਼ਨ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਵਿੱਚ ਐਡਵਾਂਸਡ ਡੈਂਟਲ ਇਮਪਲਾਂਟ ਸੈਂਟਰ ਬਣਾਉਣ ਅਤੇ ਆਰਥੋਪੈਨਟੋਮਾਗਰਾਮ (ਓਪੀਜੀ) ਮਸ਼ੀਨਾਂ ਸਥਾਪਿਤ ਕਰਨ ਸਮੇਤ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ।

ਉਨ੍ਹਾਂ ਨੇ ਦੰਦਾਂ ਦੇ ਡਾਕਟਰਾਂ ਨੂੰ ਆਪਣੇ ਖੇਤਰ ਦੀਆਂ ਉੱਨਤ ਤਕਨੀਕਾਂ ਸਿੱਖ ਕੇ ਮੁਹਾਰਤ ਹਾਸਲ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਸੀਂ ਜ਼ਿਲ੍ਹਾ ਹਸਪਤਾਲਾਂ ਵਿੱਚ ਬਿਹਤਰ ਕਾਰਗੁਜ਼ਾਰੀ ਵਾਲੇ ਦੰਦਾਂ ਦੇ ਡਾਕਟਰਾਂ ਨੂੰ ਸਨਮਾਨਿਤ ਕਰਨ ਅਤੇ ਉਹਨਾਂ ਨੂੰ ਸਿੱਧੇ ਤੌਰ ‘ਤੇ ਮੈਡੀਕਲ ਕਾਲਜਾਂ ਵਿੱਚ ਤਾਇਨਾਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਦੰਦਾਂ ਦੇ ਡਾਕਟਰਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ ਮੋਹਾਲੀ, ਪਟਿਆਲਾ, ਜਲੰਧਰ, ਰੂਪਨਗਰ ਅਤੇ ਅੰਮ੍ਰਿਤਸਰ ਸਮੇਤ ਪੰਜ ਜ਼ਿਲ੍ਹਾ ਹਸਪਤਾਲਾਂ ਵਿੱਚ ਐਡਵਾਂਸਡ ਡੈਂਟਲ ਇੰਪਲਾਂਟ ਸੈਂਟਰ ਖੋਲ੍ਹੇ ਜਾ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਅਤੇ ਮੋਹਾਲੀ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਹਾਈ-ਟੈਕ ਓਪੀਜੀ ਮਸ਼ੀਨਾਂ—ਉਪਰਲੇ ਅਤੇ ਹੇਠਲੇ ਜਬਾੜੇ ਦਾ ਪੈਨੋਰਾਮਿਕ ਸਕੈਨਿੰਗ ਡੈਂਟਲ ਐਕਸਰੇ—ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੋ ਮੁੱਖ ਪਾਇਲਟ ਪ੍ਰੋਜੈਕਟਾਂ ਦੀ ਸਫ਼ਲਤਾ ਤੋਂ ਬਾਅਦ, ਇਹ ਸੇਵਾਵਾਂ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਸ਼ੁਰੂ ਕੀਤੀਆਂ ਜਾਣਗੀਆਂ।
ਨੈਸ਼ਨਲ ਓਰਲ ਹੈਲਥ ਪ੍ਰੋਗਰਾਮ (ਐਨਓਐਚਪੀ) ਪੰਜਾਬ ਤਹਿਤ ਸੂਬੇ ਦੇ 280 ਮੈਡੀਕਲ ਅਫ਼ਸਰਾਂ (ਡੈਂਟਲ) ਲਈ ਮੋਹਾਲੀ ਵਿਖੇ ਕਰਵਾਏ ਗਏ 5ਵੇਂ ਸਲਾਨਾ ਡੈਂਟਲ ਰੀਓਰੀਐਂਟੇਸ਼ਨ ਟਰੇਨਿੰਗ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਓਰਲ ਹੈਲਥਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਐਨਓਐਚਪੀ ਪੰਜਾਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ 5431 ਮਰੀਜ਼ਾਂ ਦੇ ਮੁਫ਼ਤ ਮੁਕੰਮਲ ਦੰਦ ਇਮਪਲਾਂਟ ਕੀਤੇ ਗਏ, ਜਦਕਿ ਪਿਛਲੇ ਸਾਲ ਸੂਬੇ ਦੀਆਂ ਡੈਂਟਲ ਓ.ਪੀ.ਡੀਜ਼ ਵਿੱਚ ਚਲਾਏ ਗਏ ਦੰਦਾਂ ਦੇ ਪੰਦਰਵਾੜੇ ਦੌਰਾਨ ਮੂੰਹ ਦੀਆਂ ਵੱਖ-ਵੱਖ ਬਿਮਾਰੀਆਂ ਲਈ 67478 ਸਕੂਲੀ ਬੱਚਿਆਂ ਅਤੇ 48028 ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ ਗਿਆ।
ਸਿਹਤ ਮੰਤਰੀ ਨੇ ਦੰਦਾਂ ਦੇ ਪੰਦਰਵਾੜੇ ਦੌਰਾਨ ਮਰੀਜ਼ਾਂ ਦੇ ਵੱਧ ਤੋਂ ਵੱਧ ਦੰਦ ਇਮਪਲਾਂਟ ਕਰਨ ਵਾਲੇ ਜ਼ਿਲ੍ਹਿਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਉਨ੍ਹਾਂ ਮੈਡੀਕਲ ਅਫਸਰਾਂ (ਡੈਂਟਲ) ਨੂੰ ਵੀ ਸਨਮਾਨਿਤ ਕੀਤਾ ਜਿਹਨਾਂ ਨੇ ਸਾਲ ਵਿੱਚ ਵੱਧ ਤੋਂ ਵੱਧ ਓਰਲ ਸਰਜਰੀਆਂ ਕੀਤੀਆਂ, ਡੈਂਟਲ ਓ.ਪੀ.ਡੀਜ਼ ਵਿੱਚ ਵਧੀਆ ਆਈਈਸੀ ਸਮੱਗਰੀ ਪ੍ਰਦਰਸ਼ਿਤ ਕੀਤੀ ਜਾਂ ਫਿਰ ਵਿਸ਼ਵ ਤੰਬਾਕੂ ਰਹਿਤ ਦਿਵਸ ‘ਤੇ ਨਵੀਨਤਮ ਤੰਬਾਕੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਡਾਇਰੈਕਟਰ ਹੈਲਥ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਇਸ ਸਾਲਾਨਾ ਇਨ-ਸਰਵਿਸ ਰੀਓਰੀਏਨਟੇਸ਼ਨ ਟਰੇਨਿੰਗ ਸੈਸ਼ਨ ਦਾ ਉਦੇਸ਼ ਮੈਡੀਕਲ ਅਫਸਰਾਂ (ਡੈਂਟਲ) ਨੂੰ ਦੰਦਾਂ ਦੇ ਇਮਪਲਾਂਟ, ਪ੍ਰੋਸਥੋਡੋਨਟਿਕਸ ਅਤੇ ਆਰਥੋਡੋਨਟਿਕਸ ਦੇ ਖੇਤਰ ਵਿੱਚ ਨਵੀਨਤਮ ਇਲਾਜ ਵਿਧੀਆਂ ਤੋਂ ਜਾਣੂ ਕਰਵਾਉਣਾ ਸੀ।
ਸਰਕਾਰੀ ਡੈਂਟਲ ਕਾਲਜ, ਅੰਮ੍ਰਿਤਸਰ ਦੇ ਪ੍ਰੋਫੈਸਰ ਅਤੇ ਮੁਖੀ ਓਰਲ ਸਰਜਰੀ ਡਾ. ਨਿਤਿਨ ਵਰਮਾ, ਐਮਡੀਐਸ ਪ੍ਰੋਸਥੋਡੋਨਟਿਕਸ ਡਾ. ਕੇ.ਬੀ.ਐਸ. ਕੁਕਰੇਜਾ ਅਤੇ ਐਮਡੀਐਸ ਪ੍ਰੋਸਥੋਡੋਨਟਿਕਸ ਡਾ. ਵਿਕਾਸ ਗੁਪਤਾ ਅਤੇ ਐਮਡੀਐਸ ਆਰਥੋਡੋਨਟਿਕਸ ਡਾ. ਪੁਨੀਤ ਸ਼ਰਮਾ ਸਮੇਤ ਬੁਲਾਰਿਆਂ ਨੇ ਸਰਕਾਰੀ ਸਿਹਤ ਸਹੂਲਤਾਂ ਦੇ ਡੈਂਟਲ ਸਰਜਨਾਂ ਲਈ ਨਵੀਨਤਮ ਤਕਨੀਕਾਂ ਅਤੇ ਨਵੇਂ ਡੈਂਟਲ ਪ੍ਰੋਸੀਜਰਸ ਬਾਰੇ ਲੈਕਚਰ ਪੇਸ਼ਕਾਰੀਆਂ ਦੇ ਕੇ ਸਿਖਲਾਈ ਦੇ ਵਿਗਿਆਨਕ ਸੈਸ਼ਨ ਦਾ ਸੰਚਾਲਨ ਕੀਤਾ।
ਇਸ ਦੌਰਾਨ ਡਿਪਟੀ ਡਾਇਰੈਕਟਰ (ਡੈਂਟਲ) ਡਾ. ਸੁਰਿੰਦਰ ਮੱਲ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਓਰਲ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ।
ਇਸ ਮੌਕੇ ਡਾਇਰੈਕਟਰ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਪ੍ਰਿੰਸੀਪਲ ਐਸ.ਆਈ.ਐਚ.ਐਫ.ਡਬਲਿਊ ਡਾ. ਜਸਵਿੰਦਰ ਕੁਮਾਰੀ, ਸਿਵਲ ਸਰਜਨ ਮੁਹਾਲੀ ਡਾ. ਮਹੇਸ਼ ਆਹੂਜਾ, ਡਾਇਰੈਕਟਰ ਪ੍ਰੋਕਿਉਰਮੈਂਟ ਪੀ.ਐਚ.ਐਸ.ਸੀ ਡਾ. ਪਵਨਪ੍ਰੀਤ ਕੌਰ ਅਤੇ ਸਟੇਟ ਨੋਡਲ ਅਫ਼ਸਰ (ਡੈਂਟਲ) ਡਾ. ਨਵਰੂਪ ਕੌਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦਾ ਕੀਤਾ ਤਬਾਦਲਾ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸ਼ੁੱਕਰਵਾਰ ਨੂੰ ਦਿੱਲੀ ਦੇ ਪੁਰਾਣਾ ਕਿਲਾ ਵਿਖੇ...

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਅਮਰੀਕਾ ਨੇ 17-18 ਨਵੰਬਰ ਨੂੰ ਨਵੀਂ ਦਿੱਲੀ ਵਿੱਚ 'ਭਾਰਤ-ਅਮਰੀਕਾ ਮਿਲਟਰੀ ਕੋਆਪਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

Most Popular

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
3 days ago
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 