• Latest
  • Trending
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

3 years ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

36 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

45 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

50 minutes ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

1 hour ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

2 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

2 hours ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

2 hours ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

4 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

5 hours ago
Hindi News
English News
Thursday, November 19, 2026
No Result
View All Result
18 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

September 15, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਵੱਲੋਂ ਸ਼ਰਧਾਂਜਲੀ ਭੇਟ

ਖਰੜ/ਐੱਸ.ਏ.ਐੱਸ.ਨਗਰ, 15 ਸਤੰਬਰ (ਸਤੀਸ਼ ਕੁਮਾਰ ਪੱਪੀ):- ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਕਰਨਲ ਮਨਪ੍ਰੀਤ ਸਿੰਘ (42) , ਜੋਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ, ਦਾ ਪਿੰਡ ਭੜੌਜੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹਨਾਂ ਨੇ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪੰਜਾਬ ਸਰਕਾਰ ਦੁੱਖ ਦੀ ਘੜੀ ‘ਚ ਪਰਿਵਾਰ ਦੇ ਨਾਲ ਖੜ੍ਹੀ ਹੈ।  ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਪਰਿਵਾਰ ਨੂੰ ਹੌਂਸਲਾ ਤੇ ਹਿੰਮਤ ਬਖ਼ਸ਼ੇ। ਉਹਨਾਂ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਨੂੰ ਦਿਲੋਂ ਸਲਾਮ ਹੈ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਨਾਇਕ ਅਮਰ ਹਨ। ਦੇਸ਼ ਦੇ ਮਾਣ ਅਜਿਹੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨਾ ਤੇ ਮਾਣ-ਸਨਮਾਨ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਨੰਤਨਾਗ ਵਿੱਚ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਕੇ ਉਹਨਾਂ ਨੇ ਪਰਿਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਦੇਸ਼ ਦੇ ਸਪੂਤ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲਿਆਂ ਦੇ ਨਾਮ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੋ ਜਾਂਦੇ ਹਨ। ਸ਼ਹੀਦ ਸਦਾ ਹੀ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਦਾ ਸਰੋਤ ਬਣ ਜਾਂਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਲ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।

ਜ਼ਿਕਰਯੋਗ ਹੈ ਕਿ ਸ਼ਹੀਦ ਮਨਪ੍ਰੀਤ ਸਿੰਘ ਦੇ ਪਿਤਾ ਮਰਹੂਮ ਸ. ਲਖਮੀਰ ਸਿੰਘ ਤੇ ਮਰਹੂਮ ਦਾਦਾ ਸ. ਸ਼ੀਤਲ ਸਿੰਘ ਵੀ ਫੌਜੀ ਸਨ।

ਸ਼ਹੀਦ ਦੇ ਅੰਤਿਮ ਸੰਸਕਾਰ ਮੌਕੇ ਸ਼ਹੀਦ ਦੇ ਮਾਤਾ ਸ਼੍ਰੀਮਤੀ ਮਨਜੀਤ ਕੌਰ, ਪਤਨੀ ਜਗਮੀਤ ਕੌਰ, ਪੁੱਤਰ ਕਬੀਰ (07 ਸਾਲ) ਅਤੇ ਧੀ ਬਾਣੀ (ਢਾਈ ਸਾਲ) ਸਮੇਤ ਸਾਬਕਾ ਮੰਤਰੀ ਸ. ਜਗਮੋਹਨ ਸਿੰਘ ਕੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ, ਐੱਸ.ਡੀ.ਐਮ.ਖਰੜ ਸ. ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮਾਜਰੀ ਜਸਵੀਰ ਕੌਰ, ਸਰਪੰਚ ਰਾਜਿੰਦਰ ਸਿੰਘ ਸਮੇਤ ਭਾਰਤੀ ਫੌਜ ਦੇ ਅਫਸਰ ਤੇ ਜਵਾਨ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਜੋ ਕਿ ਸ਼ਹੀਦ ਦੀ ਮ੍ਰਿਤਕ ਦੇਹ ਪਿੰਡ ਪੁੱਜਣ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਖਰੀ ਦਰਸ਼ਨਾਂ ਲਈ ਪੁੱਜੇ, ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਆਪਣੀ ਸ਼ਹਾਦਤ ਨਾਲ ਗੌਰਵਸ਼ਾਲੀ ਬਣਾ ਕੇ ਗਏ, ਕਰਨਲ ਮਨਪ੍ਰੀਤ ਸਿੰਘ ਅਪਣੀ ਸ਼ਹੀਦੀ ਨਾਲ ਸਾਡੀ ਨੌਜੁਆਨ ਪੀੜ੍ਹੀ ਲਈ ਦੇਸ਼ ਪ੍ਰੇਮ ਦੀ ਅਨੂਠੀ ਉਦਾਹਰਨ ਪੈਦਾ ਕਰ ਕੇ ਗਏ ਹਨ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਕੁਮਾਰ ਗਰਗ ਨੇ ਵੀ ਦੇਸ਼ ਦੇ ਮਹਾਨ ਸਪੂਤ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼ਹੀਦ ਦੀ ਮ੍ਰਿਤਕ ਦੇਹ ਜੱਦੀ ਪਿੰਡ ਪੁੱਜਣ ‘ਤੇ ਮਾਹੌਲ ਬੜਾ ਵੈਰਾਗਮਈ ਹੋ ਗਿਆ ਅਤੇ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਨਾਮ, ਦੇਸ਼ ਲਈ ਕੁਰਬਾਨੀ ਦੇ ਕੇ, ਉੱਚਾ ਕਰ ਜਾਣ ਵਾਲੇ ਪਿੰਡ ਦੇ ਮਾਣ, ਕਰਨਲ ਮਨਪ੍ਰੀਤ ਸਿੰਘ ਤੇ ਮਾਣ ਮਹਿਸੂਸ ਕਰ ਰਹੇ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦਾ ਕੀਤਾ ਤਬਾਦਲਾ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

by Navjot
November 19, 2026
0

  ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸ਼ੁੱਕਰਵਾਰ ਨੂੰ ਦਿੱਲੀ ਦੇ ਪੁਰਾਣਾ ਕਿਲਾ ਵਿਖੇ...

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਅਮਰੀਕਾ ਨੇ 17-18 ਨਵੰਬਰ ਨੂੰ ਨਵੀਂ ਦਿੱਲੀ ਵਿੱਚ 'ਭਾਰਤ-ਅਮਰੀਕਾ ਮਿਲਟਰੀ ਕੋਆਪਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

Most Popular

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
1 day ago
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 