ਚੰਡੀਗੜ, 26 ਜੂਨ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਤਹਿਸੀਲ ਖਮਾਣੋ ਦੇ ਵਿਵਾਦਪੂਰਨ ਤਹਿਸੀਲਦਾਰ ਹਰਫੂਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ਨੂੰ ਇਕ ਵੀਡੀਓ ਦੇ ਸਾਹਮਣੇ ਆਉਣ ਕਾਰਨ ਮੁਅੱਤਲ ਕੀਤਾ ਗਿਆ ਹੈ ਜਿਸ ਵਿੱਚ ਉਸ ਨੇ ਭ੍ਰਿਸ਼ਟਾਚਾਰ ਵਿੱਚ ਭਾਗੀ ਹੋਣ ਦਾ ਦਾਅਵਾ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਵਿਭਾਗ ਨੇ ਹਰਫੂਲ ਸਿੰਘ ਖਿਲਾਫ ਵਿਜੀਲੈਂਸ ਜਾਂਚ ਦੇ ਵੀ ਹੁਕਮ ਕੀਤੇ ਹਨ।
ਇਹ ਵੀਡੀਓ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ ਜਿਸ ਵਿੱਚ ਤਹਿਸੀਲਦਾਰ ਖੁਲ•ੇਆਮ ਭ੍ਰਿਸ਼ਟ ਪ੍ਰਣਾਲੀ ਦਾ ਆਪਣੇ ਆਪ ਨੂੰ ਇਕ ਹਿੱਸਾ ਹੋਣ ਦਾ ਐਲਾਨ ਕਰ ਰਿਹਾ ਹੈ ਅਤੇ ਉਹ ਨਵੇਂ ਭਰਤੀ ਹੋਏ ਪੀ.ਸੀ.ਐਸ ਅਫਸਰਾਂ ਦੀ ਮਲਾਈਦਾਰ ਥਾਵਾਂ ‘ਤੇ ਤਾਇਨਾਤੀ ਲਈ ਵਿਧਾਇਕ ਨੂੰ ਪੈਸੇ ਦਾ ਭੁਗਤਾਨ ਕੀਤੇ ਜਾਣ ਦਾ ਦਾਅਵਾ ਕਰ ਰਿਹਾ ਹੈ।
ਮੁੱਖ ਮੰਤਰੀ ਵੱਲੋਂ ਮਾਲ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਨਾਲ ਗੱਲਬਾਤ ਕੀਤੇ ਜਾਣ ਤੋਂ ਬਾਅਦ ਮਾਲ ਵਿਭਾਗ ਨੇ ਹਰਫੂਲ ਸਿੰਘ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀ ਕਰਨਗੇ। ਉਨਾ ਨੇ ਇਸ ਮਾਮਲੇ ਵਿੱਚ ਡੁੰਘਿਆਈ ਨਾਲ ਵਿਜੀਲੈਂਸ ਨੂੰ ਜਾਂਚ ਲਈ ਆਖਿਆ ਹੈ। ਉਨਾ ਨੇ ਜਾਂਚ ਬਾਰੇ ਜਲਦੀ ਤੋਂ ਜਲਦੀ ਰਿਪੋਰਟ ਭੇਜਣ ਲਈ ਵੀ ਕਿਹਾ ਹੈ।
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ...