🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏

0
16

18th September 2023 Monday 2nd Assu ( Samvat Nanakshahi 555)

Ajj Da Amrit Vele Da HUKAMNAMA ji Sachkhand Sri Darbar Sahib
Ang:- 885-886

ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

☬ ਵਿਆਖਿਆ ☬

ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ॥੧॥ ਰਹਾਉ ॥ ਹੇ ਭਾਈ! (ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ॥੧॥ ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ। ਹੇ ਭਾਈ! ਨਾਨਕ ਜੀ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦੇ ਹਨ ॥੨॥੧੧॥

रामकली महला ५ ॥
जपि गोबिंदु गोपाल लालु ॥ राम नाम सिमरि तू जीवहि फिरि न खाई महा कालु ॥१॥ रहाउ ॥ कोटि जनम भ्रमि भ्रमि भ्रमि आइओ ॥ बडै भागि साध संगु पाइओ ॥१॥ बिनु गुर पूरे नाही उधारु ॥ बाबा नानकु आखै एहु बीचारु ॥२॥११॥

☬ अर्थ ☬

हे भाई! प्यारे गोविन्द गोपाल का जाप करो। राम नाम का भजन करने से तू जीवन पाता रहेगा और फिर महाकाल भी तुझे ग्रास नहीं बनाएगा ॥१॥ रहाउ ॥ करोड़ों जन्म भटक-भटक तू मानव-योनि में आया है तथा अहोभाग्य से ही संतों की संगति प्राप्त हुई है ॥१॥ पूर्ण गुरु के बिना किसी का उद्धार नहीं होता बाबा नानक जी तुझे यही विचार बताते हैं ॥२॥११॥

☬ Meaning ☬

Meditate on the Lord of the Universe, the Beloved Lord of the World. Meditating in remembrance on the Lord’s Name, you shall live, and the Great Death shall not consume you ever again. ||1|| Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. ||1|| Without the Perfect Guru, no one is saved. This is what Baba Nanak Ji says, after deep reflection. ||2||11||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏