
ਚੰਡੀਗੜ 27 ਜੂਨ (ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਬੈਠਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਾਅਦ ਦੁਪਹਿਰ ਹੋਣ ਜਾ ਰਹੀ ਹੈ।
ਇਸ ਬੈਠਕ ਵਿਚ ਮੁੱਖ ਮੰਤਰੀ ਜਿਥੇ ਆਨਲਾਈਨ ਰਜਿਸਟਰੀਆਂ ਨੂੰ ਹਰੀ ਝੰਡੀ ਦੇਣਗੇ ਉਥੇ ਕਈ ਹੋਰ ਅਹਿਮ ਫੈਸਲਿਆਂ ਉਤੇ ਵੀ ਮੋਹਰ ਲੱਗ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜ਼ਿਲ੍ਹਾ ਅੰਮ੍ਰਿਤਸਰ ’ਚ ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਨੂੰ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ ਕਰਨਗੇ, ਜਿਸ ਨਾਲ ਸਾਰੇ ਪੰਜਾਬ ਵਿਚ ਆਨ ਲਾਈਨ ਰਜਿਸਟਰੀਆਂ ਸ਼ੁਰੂ ਹੋ ਜਾਣਗੀਆਂ।
ਦੱਸਣਯੋਗ ਹੈ ਕਿ ਅੱਜ ਤੋਂ ਆਨਲਾਈਨ ਰਜਿਸਟਰੀਆਂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ।






















