ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਦਾ ਪਹਿਲਾ ਸੈਸ਼ਨ ਜਾਰੀ

0
49

ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਦਾ ਪਹਿਲਾ ਸੈਸ਼ਨ ਜਾਰੀ

ਸਰਕਾਰ ਥੋੜ੍ਹੀ ਦੇਰ ਵਿੱਚ ਪੇਸ਼ ਕਰੇਗੀ ਮਹਿਲਾ ਰਾਖਵਾਂਕਰਨ ਬਿੱਲ

ਚੰਡੀਗੜ੍ਹ,19ਸਤੰਬਰ(ਵਿਸ਼ਵ ਵਾਰਤਾ)-ਨਵੇਂ ਸੰਸਦ ਭਵਨ ਵਿੱਚ ਲੋਕ ਸਭਾ ਦਾ ਪਹਿਲਾ ਵਿਸ਼ੇਸ਼ ਸੈਸ਼ਨ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੇ ਸੰਸਦ ਮੈਂਬਰ ਪੈਦਲ ਹੀ ਪੁਰਾਣੀ ਭਵਨ ਪਹੁੰਚੇ। ਦੁਪਹਿਰ 1.15 ਵਜੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਾਰਵਾਈ ਸ਼ੁਰੂ ਕੀਤੀ। ਨਵੀਂ ਇਮਾਰਤ ‘ਚ ਆਪਣੇ ਪਹਿਲੇ ਸੰਬੋਧਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਅੱਜ ਸਾਡੀ ਸਰਕਾਰ ਮਹਿਲਾ ਰਿਜ਼ਰਵੇਸ਼ਨ ਬਿੱਲ ਲਿਆਵੇਗੀ। ਇਸ ਦਾ ਨਾਂ ਨਾਰੀ ਸ਼ਕਤੀ ਵੰਦਨ ਐਕਟ ਹੋਵੇਗਾ।