ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਸ਼ਮੀਰੀ ਵਿਦਿਆਰਥੀਆਂ ਤੇ ਵਿਦਿਆਰਥਣਾਂ ਤੇ ਦਰਜ਼ ਮੁਕੱਦਮੇ ਵਾਪਿਸ ਲਏ ਜਾਣ : ਮਨਜੀਤ ਸਿੰਘ ਭੋਮਾ

0
11

ਦੇਸ਼ ਭਗਤ ਯੂਨੀਵਰਸਿਟੀ ਵਿੱਚ ਕਸ਼ਮੀਰੀ ਵਿਦਿਆਰਥੀਆਂ ਤੇ ਵਿਦਿਆਰਥਣਾਂ ਤੇ ਦਰਜ਼ ਮੁਕੱਦਮੇ ਵਾਪਿਸ ਲਏ ਜਾਣ : ਮਨਜੀਤ ਸਿੰਘ ਭੋਮਾ

ਚੰਡੀਗੜ੍ਹ,19ਸਤੰਬਰ(ਵਿਸ਼ਵ ਵਾਰਤਾ)-ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਵੱਲੋਂ ਪਿਛਲੇ ਦੋ ਦਿਨ ਤੋਂ ਦੇਸ਼ ਭਗਤ ਯੂਨੀਵਰਸਿਟੀ ਵਿੱਚ ਚੱਲ ਰਹੇ ਵਾਦ – ਵਿਵਾਦ ਅਤੇ ਕਸ਼ਮੀਰੀ ਵਿਦਿਆਰਥੀਆਂ ਵਲੋਂ ਆਪਣੇ ਹੱਕਾਂ ਵਾਸਤੇ ਬੁਲੰਦ ਕੀਤੀ ਆਵਾਜ਼ ਕਾਰਨ ਦੇਸ਼ ਭਗਤ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵਲੋਂ ਪੁਲੀਸ ਰਾਹੀਂ ਕਰਵਾਈ ਕੁੱਟਮਾਰ ਅਤੇ ਮੁਕੱਦਮੇ ਦਰਜ਼ ਕਰਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਕਸ਼ਮੀਰੀ ਵਿਦਿਆਰਥੀਆਂ ਤੇ ਵਿਦਿਆਰਥਣਾਂ ਤੇ ਦਰਜ ਕੀਤੇ ਗਏ ਮੁਕੱਦਮੇ ਤੁਰੰਤ ਵਾਪਸ ਲੈ ਜਾਣ । । ਦੂਜੇ ਪਾਸੇ ਉਨ੍ਹਾਂ ਨਰਸਿੰਗ ਦੇ ਕਸ਼ਮੀਰੀ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਹੋਸਲਾ ਦਿੰਦਿਆਂ ਆਖਿਆ ਕਿ ਪੰਜਾਬ ਦੇ ਸਿੱਖ ਤੇ ਪੰਜਾਬੀ ਭਾਈਚਾਰੇ ਦੇ ਲੋਕ ਉਹਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਉਹਨਾਂ ਨੂੰ ਇਨਸਾਫ ਹਰ ਹਾਲਤ ਵਿੱਚ ਜ਼ਰੂਰ ਦਿਵਾਇਆ ਜਾਵੇਗਾ। ਜੇਕਰ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਉਹਨਾਂ ਨਾਲ ਕੋਈ ਧੋਖਾਧੜੀ ਤੇ ਧੱਕੇਸ਼ਾਹੀ ਕੀਤੀ ਹੈ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਜ਼ਰੂਰ ਕਰਵਾਈ ਜਾਵੇਗੀ । ਉਹਨਾਂ ਵਿਦਿਆਰਥੀਆਂ ਦੇ ਹੱਕ ‘ਚ ਬੋਲਦਿਆਂ ਕਿਹਾ ਕਿ ਪਹਿਲਾਂ ਤਾਂ ਯੂਨੀਵਰਸਿਟੀ ਨੇ ਲੋੜ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲੇ ਦਿੱਤੇ ਅਤੇ ਅੱਗੇ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਰਜਿਸਟਰੇਸ਼ਨ ਹੀ ਨਹੀਂ ਕਰਵਾਈ ।ਵਿਦਿਆਰਥੀ ਬਾਬਾ ਫ਼ਰੀਦ ਯੂਨੀਵਰਸਿਟੀ ਤੋਂ ਨਰਸਿੰਗ ਦੀਆਂ ਮਾਨਤਾ ਪ੍ਰਾਪਤ ਡਿਗਰੀਆਂ ਦੀ ਮੰਗ ਰਹੇ ਹਨ । ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਉਹ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ । ਪੰਜਾਬ ਵਿਚ ਬਾਬਾ ਫਰੀਦ ਯੂਨੀਵਰਸਿਟੀ ਤੋਂ ਇਲਾਵਾ ਕਿਸੇ ਵੀ ਯੂਨੀਵਰਸਿਟੀ ਦੀ ਨਰਸਿੰਗ ਦੀ ਡਿਗਰੀ ਮਾਨਤਾ ਪ੍ਰਾਪਤ ਨਹੀਂ ਹਨ। ਨਰਸਿੰਗ ਦੀਆਂ ਡਿਗਰੀਆਂ ਬਾਬਾ ਫਰੀਦ ਯੂਨੀਵਰਸਿਟੀ ਦੀਆਂ ਹੀ ਅੰਤਰਰਾਸ਼ਟਰੀ ਪੱਧਰ ਤੇ ਮਾਨਤਾ ਪ੍ਰਾਪਤ ਹਨ । ਕਾਲਜ ਨਰਸਿੰਗ ਦੇ ਭਾਵੇਂ ਪ੍ਰਾਈਵੇਟ ਜਾਂ ਸਰਕਾਰੀ ਹੋਣ ਪਰ ਸਭ ਦੀਆਂ ਡਿਗਰੀਆਂ ਬਾਬਾ ਫਰੀਦ ਯੂਨੀਵਰਸਿਟੀ ਤੋਂ ਹੀ ਮਿਲਦੀਆਂ ਹਨ । ਪਰ ਇਥੇ ਇਹੋ ਹੀ ਸਭ ਤੋਂ ਵੱਡਾ ਵਿਦਿਆਰਥੀਆਂ ਨਾਲ ਧੋਖਾਂ ਹੈ ਕਿ ਵਿਦਿਆਰਥੀਆਂ ਨੂੰ ਡਿਗਰੀਆਂ ਬਾਬਾ ਯੂਨੀਵਰਸਿਟੀ ਦੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ । ਅਤੇ ਹੁਣ ਚਾਰ ਸਾਲ ਵਿਦਿਆਰਥੀਆਂ ਤੋਂ ਫੀਸਾਂ ਲੈ ਕੇ ਦੋ ਹੁਣ ਬਾਬਾ ਫਰੀਦ ਯੂਨੀਵਰਸਿਟੀ ਦੀਆਂ ਡਿਗਰੀਆਂ ਮੰਗ ਰਹੇ ਹਨ ਉਹਨਾਂ ਵਲੋਂ ਪ੍ਰਬੰਧਕਾਂ ਤੇ ਡਿਗਰੀਆਂ ਨਾ ਦੇਣ ਦੇ ਦੋ ਦੋਸ਼ ਲਾਏ ਜਾ ਹਨ ਪਰ ਪ੍ਰਬੰਧਕ ਆਪਣੇ ਗੁਨਾਹਾਂ ਤੇ ਪਰਦਾ ਪਾਉਣ ਲਈ ਉਹਨਾਂ ਦੋਸ਼ਾਂ ਨੂੰ ਬੇਬੁਨਿਆਦ ਦੱਸ ਕੇ ਉਹਨਾਂ ਨੂੰ ਰੱਦ ਕਰ ਰਹੇ ਹਨ । ਵਿਦਿਆਰਥੀਆਂ ਨੇ ਪੜ੍ਹਾਈ ਵਾਸਤੇ ਚਾਰ ਸਾਲ ਦਾ ਸਮਾਂ ਬਰਬਾਦ ਕੀਤਾ ਅਤੇ ਉਹਨਾਂ ਦੇ ਲੱਖਾਂ ਰੁਪਏ ਦੀ ਲੁੱਟ ਖਸੁੱਟ ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋ ਕੀਤੀ ਗਈ ਅਤੇ ਜੇ ਹੁਣ ਉਹਨਾਂ ਆਪਣੇ ਹੱਕ ਲਈ ਆਵਾਜ਼ ਉਠਾਈ ਤਾਂ ਉਨ੍ਹਾਂ ਉੱਤੇ ਪੁਲਿਸ ਵਲੋਂ ਲਾਠੀਚਾਰਜ ਕਰਵਾ ਦਿੱਤਾ ਗਿਆ ਤੇ ਉਲਟਾ ਵਿਦਿਆਰਥੀਆਂ ਤੇ ਹੀ ਮੁਕੱਦਮੇ ਦਰਜ ਕਰਵਾ ਦਿੱਤੇ ਗਏ ਜੋ ਬਹੁਤ ਹੀ ਨਿੰਦਣ ਯੋਗ ਤੇ ਸ਼ਰਮ ਵਾਲੀ ਗੱਲ ਹੈ। ਯੂਨੀਵਰਸਿਟੀ ਨੇ ਆਪਣੇ ਲਾਲਚ ਲਈ ਵਿਦਿਆਰਥੀਆਂ ਦਾ ਭਵਿੱਖ ਖਰਾਬ ਕੀਤਾ ਹੈ ਤੇ ਆਪਣੇ ਗਲਤੀ ਮੰਨਣ ਦੀ ਬਜਾਏ ਉਲਟਾ ਉਹਨਾਂ ਤੇ ਮੁਕੱਦਮੇ ਦਰਜ ਕਰਵਾ ਕੇ ਉਹਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।