ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ‘ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ

0
40

ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ‘ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ

ਐੱਸ ਏ ਐੱਸ ਨਗਰ, 19 ਸਤੰਬਰ(ਸਤੀਸ਼ ਕੁਮਾਰ ਪੱਪੀ)- ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ , ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਕਾਰਨ, ਇਸ ਵਿਚੋਂ ਨਿਕਲਣ ਵਾਲੀਆਂ ਗੈਸਾਂ ਦੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਹੋਣ ਕਾਰਨ, ਜ਼ਿਲ੍ਹੇ ਵਿੱਚ ਝੋਨੇ ਦੀ ਫਸਲ ਕੱਟਣ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਸਰਕਾਰ ਨਾਲ ਸਬੰਧ ਰੱਖਣ ਵਾਲੇ ਨੁਮਾਇੰਦਿਆਂ ‘ਤੇ ਪਰਾਲੀ ਸਾੜਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।