ਭਾਰਤ ਬਨਾਮ ਆਸਟ੍ਰੇਲੀਆ ਵਨਡੇ ਸੀਰੀਜ਼ :ਮੈਚ ਦੂਜਾ
ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ ਦੇ ਜੜੇ ਸੈਂਕੜਿਆਂ ਦੀ ਬਦੌਲਤ ਭਾਰਤ ਨੇ ਆਸਟ੍ਰੇਲੀਆ ਲਈ ਸੈੱਟ ਕੀਤਾ ਵੱਡਾ ਟਾਰਗੇਟ
ਪੜ੍ਹੋ, ਮੈਚ ਦਾ ਪੂਰਾ ਹਾਲ
ਚੰਡੀਗੜ੍ਹ,24ਸਤੰਬਰ(ਵਿਸ਼ਵ ਵਾਰਤਾ)- ਟੀਮ ਇੰਡੀਆ ਨੇ ਵਨਡੇ ਸੀਰੀਜ਼ ਦੇ ਦੂਜੇ ਮੈਚ ‘ਚ ਆਸਟ੍ਰੇਲੀਆ ਨੂੰ 400 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 5 ਵਿਕਟਾਂ ‘ਤੇ 399 ਦੌੜਾਂ ਬਣਾਈਆਂ ਹਨ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ (104 ਦੌੜਾਂ) ਅਤੇ ਸ਼੍ਰੇਅਸ ਅਈਅਰ (105 ਦੌੜਾਂ) ਨੇ ਸੈਂਕੜੇ ਵਾਲੀ ਪਾਰੀ ਖੇਡੀ, ਜਦਕਿ ਕੇਐੱਲ ਰਾਹੁਲ ਅਤੇ ਸੂਰਿਆਕੁਮਾਰ ਯਾਦਵ ਨੇ ਅਰਧ ਸੈਂਕੜੇ ਲਗਾਏ, ਜਿਹਨਾਂ ਦੀ ਬਦੌਲਤ ਭਾਰਤੀ ਟੀਮ ਨੇ ਆਸਟ੍ਰੇਲੀਆ ਦੇ ਖਿਲਾਫ਼ ਵੱਡਾ ਸਕੋਰ ਖੜ੍ਹਾ ਕੀਤਾ। ਇਸ ਤੋਂ ਇਲਾਵਾ ਆਸਟਰੇਲਿਆਈ ਟੀਮ ਵੱਲੋਂ ਕੈਮਰੂਨ ਗ੍ਰੀਨ ਨੇ 2 ਵਿਕਟਾਂ ਲਈਆਂ। ਜੋਸ਼ ਹੇਜ਼ਲਵੁੱਡ, ਸੀਨ ਐਬੋਟ ਅਤੇ ਐਡਮ ਜ਼ੈਂਪਾ ਨੂੰ ਇਕ-ਇਕ ਵਿਕਟ ਮਿਲੀ।























