• Latest
  • Trending
ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਪੁੱਜਾ ਲੁਧਿਆਣੇ 

ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਪੁੱਜਾ ਲੁਧਿਆਣੇ 

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

2 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

3 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

3 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

5 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

6 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਪੁੱਜਾ ਲੁਧਿਆਣੇ 

September 25, 2023
in ਸਾਹਿਤਕ, ਖਬਰਾਂ, ਪੰਜਾਬ
ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਪੁੱਜਾ ਲੁਧਿਆਣੇ 

ਵਿਸ਼ਵ ਪੰਜਾਬੀ ਸਭਾ ਵੱਲੋਂ ਮਾਂ ਬੋਲੀ ਚੇਤਨਾ ਕਾਫ਼ਲਾ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਿੱਚ ਪੁੱਜਾ ਲੁਧਿਆਣੇ 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਾਫ਼ਲੇ ਦਾ ਸੁਆਗਤ

ਲੁਧਿਆਣਾਃ 25 ਸਤੰਬਰ(ਵਿਸ਼ਵ ਵਾਰਤਾ)- ਵਿਸ਼ਵ ਪੰਜਾਬੀ ਸਭਾ ਟੋਰੰਟੋ(ਕੈਨੇਡਾ) ਦੇ ਚੇਅਰਮੈਨ ਡਾਃ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਹੇਠ ਚੰਡੀਗੜ੍ਹ ਤੋਂ ਚੱਲ ਕੇ ਬਰਾਸਤਾ ਮੋਹਾਲੀ, ਪਟਿਆਲਾ ਤੇ ਮਾਲੇਰਕੋਟਲਾ ਹੁੰਦਾ ਹੋਇਆ ਲੁਧਿਆਣੇ ਪਹੁੰਚਿਆ।
ਕਾਫ਼ਲੇ ਦਾ ਪਹਿਲਾਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ ਦੇ ਪ੍ਰਧਾਨ ਸਃ ਪ੍ਰਿਤਪਾਲ ਸਿੰਘ ਪਾਲੀ ਨੇ ਸੁਆਗਤ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬੀ ਜੇ ਆਪਣੀ ਮਾਂ ਬੋਲੀ ਨੂੰ ਵਿਰਾਸਤ ਨੂੰ ਖੋਰਾ ਲੱਗਣ ਤੋਂ ਬਚਾ ਲੈਂਦੇ ਤਾਂ ਬਦੇਸ਼ੀ ਧਰਤੀ ਦੀ ਸੰਸਥਾ ਵਿਸ਼ਵ ਪੰਜਾਬੀ ਸਭਾ ਨੂੰ ਪੰਜਾਬ ਨਾ ਆਉਣਾ ਪੈਂਦਾ। ਉਨ੍ਹਾਂ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਵ ਪੰਜਾਬੀ ਸਭਾ ਦੇ ਮੁਖੀ ਡਾਃ ਦਲਬੀਰ ਸਿੰਘ ਕਥੂਰੀਆ ਨੂੰ ਸ੍ਰੀ ਸਾਹਿਬ ਤੇ ਦਸਤਾਰ ਭੇਂਟ ਕਰਕੇ ਸਨਮਾਨਿਤ ਕੀਤਾ। ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ, ਭਾਰਤੀ ਇਕਾਈ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਰਾਏਕੋਟੀ , ਕੰਵਲਜੀਤ ਸਿੰਘ ਲੱਕੀ ਸੀਨੀਅਰ ਮੀਤ ਪ੍ਰਧਾਨ ਤੇ ਕਾਫਲੇ ਦੇ ਬਾਕੀ ਸਾਥੀਆਂ ਨੂੰ ਵੀ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।
ਇਹ ਵਿਸ਼ਾਲ ਕਾਫ਼ਲਾ ਲੁਧਿਆਣਾ ਸ਼ਹਿਰ ਦੀਆਂ ਸੜਕਾਂ ਤੋਂ ਲੰਘਦਾ ਹੋਇਆ ਪੰਜਾਬੀ ਸਾਹਿੱਤ ਅਕਾਡਮੀ ਦੇ ਹੈੱਡ ਕੁਆਰਟਰ ਪੰਜਾਬੀ ਭਵਨ ਪੁੱਜਾ ਜਿੱਥੇ ਅਕਾਡਮੀ ਦੇ ਸਰਪ੍ਰਸਤ ਸੁੱਖੀ ਬਾਠ ਬਾਨੀ ਪੰਜਾਬ ਭਵਨ ਸਰੀ(ਕੈਨੇਡਾ),ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ, ਦਫ਼ਤਰ ਸਕੱਤਰ ਡਾਃ ਗੁਰਚਰਨ ਕੌਰ ਕੋਚਰ, ਮੈਬਰ ਸਾਹਿਬਾਨ ਅਮਰਜੀਤ ਸ਼ੇਰਪੁਰੀ, ਦੀਪ ਜਗਦੀਪ ਸਿੰਘ, ਡਾਃ ਹਰੀ ਸਿੰਘ ਜਾਚਕ, ਸੁਰਿੰਦਰਦੀਪ ਕੌਰ, ਲਖਵਿੰਦਰ ਸਿੰਘ ਲੱਖਾ ਸਲੇਮਪੁਰੀ(ਯੂ ਕੇ) ਕਰਨੈਲ ਸਿੰਘ ਅਸਪਾਲ ਨਾਮਧਾਰੀ ਸਿਰਸਾ(ਹਰਿਆਣਾ) ਸਃ ਸੋਹਨ ਸਿੰਘ ਗੈਡੂ ਹੈਦਰਾਬਾਦ(ਤਿਲੰਗਾਨਾ) ਉਰਦੂ ਕਵੀ ਗੁਲਸ਼ਨ ਬਹਾਰ ਸਮੇਤ ਲੇਖਕਾਂ ਨੇ ਕਾਫ਼ਲੇ ਦਾ ਸੁਆਗਤ ਕੀਤਾ।
ਇਸ ਮੌਕੇ ਸੁਆਗਤੀ ਸ਼ਬਦ ਬੋਲਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਦਰਪੇਸ਼ ਖ਼ਤਰਿਆਂ ਵਿੱਚੋਂ ਗੁਰਮੁਖੀ ਲਿਪੀ ਜਾਨਣ ਵਾਲਿਆਂ ਦੀ ਗਿਣਤੀ ਲਗਾਤਾਰ ਘਟਣਾ ਹੈ। ਇਸ ਦਾ ਬੁਨਿਆਦੀ ਸੁਧਾਰ ਕਰਨ ਲਈ ਪੰਜਾਬੀ ਨੂੰ ਲਿਖਣ , ਪੜ੍ਹਨ ਤੇ ਬੋਲਣ ਦੀ ਲਿਆਕਤ ਪ੍ਰਾਪਤ ਵਿਅਕਤੀ ਨੂੰ ਹੀ ਮਾਂ ਬੋਲੀ ਦਾ ਸੱਚਾ ਸਪੂਤ ਕਿਹਾ ਜਾ ਸਕਦਾ ਹੈ। ਉਨ੍ਹਾਂ ਪੰਜਾਬੀ ਸਾਹਿੱਤ ਅਕਾਡਮੀ ਦੇ 1954ਤੋਂ ਲੈ ਕੇ ਵਰਤਮਾਨ ਤੀਕ ਦੀ ਵਿਕਾਸ ਰੇਖਾ ਬਾਰੇ ਜਾਣਕਾਰੀ ਦਿੱਤੀ।
ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ ਸਾਰਾ ਵਿਸ਼ਵ ਇਸ ਵੇਲੇ ਆਪਣੀਆਂ ਸੱਭਿਆਚਾਰਕ ਜੜ੍ਹਾ ਵੱਲ ਪਰਤ ਰਿਹਾ ਹੈ ਪਰ ਪੰਜਾਬੀ ਲੋਕ ਜੜ੍ਹਾਂ ਤਿਆਗ ਰਹੇ ਹਨ। ਇਲ ਪਾਸੇ ਮੋੜਾ ਪਾਉਣ ਦੀ ਲੋੜ ਹੈ। ਉਨ੍ਹਾ ਅਕਾਡਮੀ ਦੀਆ ਪ੍ਰਕਾਸ਼ਨਾਵਾਂ ਦਾ ਸੈੱਟ ਤੇ ਸਿਰੋਪਾਉ ਭੇਂਟ ਕਰਕੇ ਡਾਃ ਦਲਬੀਰ ਸਿੰਘ ਕਥੂਰੀਆ ਤੇ ਸੁੱਖੀ ਬਾਠ ਨੂੰ ਸਨਮਾਨਿਤ ਕੀਤਾ।
ਵਿਸ਼ਵ ਪੰਜਾਬੀ ਸਭਾ ਦੇ ਪ੍ਰਧਾਨ ਡਾਃ ਦਲਬੀਰ ਸਿੰਘ ਕਥੂਰੀਆ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮਾਂ ਬੋਲੀ ਚੇਤਨਾ ਮਾਰਚ ਦਾ ਮਨੋਰਥ ਆਪਣੀ ਧਰਤੀ ਦੀ ਜ਼ਬਾਨ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੀ ਦੋ ਅਮਲੀ ਨੀਤੀ ਸਾਥੋਂ ਮਾਂ ਬੋਲੀ ਦੇ ਵਿਕਾਸ ਮੌਕੇ ਖੋਹ ਰਹੀ ਹੈ। ਇਸ ਨੂੰ ਬਚਾਉਣ ਲਈ ਸਰਕਾਰ ਦਾ ਸਹਿਯੋਗ ਤੇ ਘਰ ਪਰਿਵਾਰਾਂ ਵਿੱਚ ਚੇਤਨਾ ਜੀ ਬਹੁਤ ਲੋੜ ਹੈ। ਇਹ ਲੋਕ ਚੇਤਨਾ ਕਾਫ਼ਲਾ 27 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਪ੍ਰੋਃ ਗੁਰਭਜਨ ਸਿੰਘ ਗਿੱਲ ਦੀ ਪ੍ਰੇਰਨਾ ਨਾਲ ਟੋਰੰਟੋ (ਕੈਨੇਡਾ) ਵਿੱਚ ਵਿਸ਼ਵ ਪੰਜਾਬੀ ਭਵਨ ਦੀ ਸਥਾਪਨਾ ਪਿਛਲੇ ਮਹੀਨੇ ਹੀ 27ਅਗਸਤ ਨੂੰ ਕੀਤੀ ਗਈ ਹੈ। 150ਸੀਟਾਂ ਵਾਲੇ ਇਸ ਵਿਸ਼ਵ ਪੰਜਾਬੀ ਭਵਨ ਵਿੱਚ ਸਾਹਿੱਚ ਸੱਭਿਆਚਾਰ ਤੇ ਪੰਜਾਬੀਅਤ ਨਾਲ ਸਬੰਧਿਤ ਸੰਸਥਾਵਾਂ ਆਪੋ ਆਪਣੇ ਸਮਾਗਮ ਬਿਨਾ ਕੋਈ ਫੀਸ ਤਾਰਿਆਂ ਕਰ ਸਕਣਗੀਆਂ ਅਤੇ ਉਨ੍ਹਾਂ ਦੇ ਚਾਹ ਪਾਣੀ ਦੀ ਸੇਵਾ ਵੀ ਵਿਸ਼ਵ ਪੰਜਾਬੀ ਭਵਨ ਵੱਲੋਂ ਕੀਤਾ ਜਾਵੇਗੀ। ਉਨ੍ਹਾ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਵੱਲੋਂ ਡੁਬਈ ਵਿਖੇ ਸਤੰਬਰ ਮਹੀਨੇ ਦੇ ਆਖਰੀ ਤਿੰਨ ਦਿਨ ਪਹਿਲੀ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਈ ਜਾ ਰਹੀ ਹੈ।
ਪੰਜਾਬ ਭਨ ਸਰੀ(ਕੈਨੇਡਾ) ਦੇ ਸੰਸਥਾਪਕ ਸੁੱਖੀ ਬਾਠ ਨੇ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਨੇ ਮਾਂ ਬੋਲੀ ਪੰਜਾਬੀ ਲੋਕ ਚੇਤਨਾ ਦਾ ਜੋ ਕਾਫ਼ਲਾ ਆਰੰਭਿਆ ਹੈ ਇਹ ਮੁਬਾਰਕ ਕਦਮ ਹੈ। ਇਸ ਵਿੱਚ ਸਾਡਾ ਸਹਿਯੋਗ ਹਰ ਪੱਧਰ ਤੇ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਸਾਹਿੱਤ ਸੱਭਿਆਚਾਰ ਨਾਲ ਜੋੜਨ ਲਈ ਸਕੂਲਾਂ ਵਿੱਚ ਸਾਹਿੱਤ ਸਿਰਜਣ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਭਵਿੱਖ ਪੀੜ੍ਹੀਆਂ ਨੂੰ ਮਾਂ ਬੋਲੀ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾ ਦੱਸਿਆ ਕਿ 8–9 ਅਕਤੂਬਰ ਨੂੰ ਸਰੀ ਵਿਖੇ ਪੰਜਾਬ ਭਵਨ ਵੱਲੋਂ ਪੰਜਵੀਂ ਸਾਲਾਨਾ ਵਿਸ਼ਵ ਕਾਨਫਰੰਸ ਕਰਵਾਈ ਜਾ ਰਹੀ ਹੈ ਜਿਸ ਵਿੱਚ 12 ਮੁਲਕਾਂ ਤੋਂ ਲਗਪਗ 50 ਡੈਲੀਗੇਟ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ 2016 ਵਿੱਚ ਇਸ ਪੰਜਾਬ ਭਵਨ ਸਰੀ ਦੀ ਸਥਾਪਨਾ ਵੀ ਪ੍ਰੋਃ ਗੁਰਭਜਨ ਸਿੰਘ ਗਿੱਲ ਦੀ ਪ੍ਰੇਰਨਾ ਤੇ ਭਰਵੇ ਸਹਿਯੋਗ ਨਾਲ ਕੀਤੀ ਗਈ ਸੀ। ਇਸ ਮੌਕੇ ਪੰਜਾਬ ਭਵਨ ਸਰੀ ਦੀ ਜਲੰਧਰ ਦਫ਼ਤਰ ਕੋਆਰਡੀਨੇਟਰ ਪ੍ਰੀਤ ਹੀਰ ਵੀ ਹਾਜ਼ਰ ਸਨ।
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਦਫ਼ਤਰ ਸਕੱਤਰ ਡਾਃ ਗੁਰਚਰਨ ਕੌਰ ਕੋਚਰ ਨੇ ਧੰਨਵਾਦ ਦੇ ਸ਼ਬਦ ਕਹੇ।
ਪੱਖੋਵਾਲ ਰੋਡ ਲੁਧਿਆਣਾ ਥਾਣੀਂ ਹੁੰਦਾ ਹੋਇਆ ਇਹ ਕਾਫ਼ਲਾ ਮਹਾਰਾਜਾ ਰਣਜੀਤ ਸਿੰਘ ਨਗਰ ਸਥਿਤ ਆਦਰਸ਼ ਫਾਰਮ ਹਾਊਸ ਵਿਖੇ ਪੁੱਜਿਆ ਜਿੱਥੇ ਵਿਧਾਇਕ ਸਃ ਕੁਲਵੰਤ ਸਿੰਘ ਸਿੱਧੂ, ਕੰਵਲਜੀਤ ਸਿੰਘ ਲੱਕੀ ਤੇ ਵਿੱਕੀ ਮਾਗੋ ਨੇ ਸਭ ਦਾ ਸੁਆਗਤ ਕੀਤਾ। ਇਥੋਂ ਇਹ ਕਾਫ਼ਲਾ ਰਾਏਕੋਟ, ਸੰਗਰੂਰ ਤੇ ਤਲਵੰਡੀ ਸਾਬੋ (ਬਠਿੰਡਾ)ਲਈ ਰਵਾਨਾ ਹੋਇਆ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)  ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ...

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਨਸ਼ਾ ਤਸਕਰ ਕੀਤੇ ਕਾਬੂ ;  5 ਕਿਲੋ ਹੈਰੋਇਨ ਬਰਾਮਦ

by Navjot
3 weeks ago
0

ਅੰਮ੍ਰਿਤਸਰ , 1 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਮੁਹਿੰਮ ਵਿੱਚ, ਕਾਊਂਟਰ ਇੰਟੈਲੀਜੈਂਸ ਟੀਮ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 