ਨਵੀਂ ਦਿੱਲੀ 28 ਜੂਨ – ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੇ ਨੇ ਅੱਜ ਦਿੱਲੀ ਵਿਖੇ ਸਥਿਤ ਗੁਰਦੁਆਰਾ ਸ਼ੀਸ਼ਗੰਜ ਵਿਖੇ ਮੱਥਾ ਟੇਕਿਆ।
ਇਸ ਤੋਂ ਇਲਾਵਾ ਉਹਨਾਂ ਨੇ ਉਥੇ ਲੰਗਰ ਦੀ ਸੇਵਾ ਵੀ ਕੀਤੀ। ਉਹਨਾਂ ਨੇ ਰੋਟੀਆਂ ਵੇਲੀਆਂ ਅਤੇ ਦਾਲ-ਸਬਜ਼ੀ ਬਣਾਉਣ ਦੀ ਪ੍ਰਕਿਰਿਆ ਨੂੰ ਬੜੇ ਧਿਆਨ ਨਾਲ ਦੇਖਿਆ।
ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਦੱਸਣਯੋਗ ਹੈ ਕਿ ਹੈਲੇ ਭਾਰਤ ਦੇ ਦੌਰੇ ਤੇ ਹਨ। ਉਹਨਾਂ ਨੇ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਸੀ।