ਸੁਰਿੰਦਰ ਸਿੰਗਲਾ ਦੀ ਫਾਈਲ ਫੋਟੋ
ਚੰਡੀਗੜ 28 ਜੂਨ (ਵਿਸ਼ਵ ਵਾਰਤਾ) – ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੇ ਅਕਾਲ ਚਲਾਣੇ ’ਤੇ ਸੋਗ ਵਜੋਂ ਪੰਜਾਬ ਸਰਕਾਰ ਨੇ ਭਲਕੇ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਵਿਛੜੀ ਆਤਮਾ ਦੇ ਸਤਿਕਾਰ ਵਜੋਂ ਸ਼ੁਕਰਵਾਰ ਨੂੰ ਸੂਬਾ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਸੁਰਿੰਦਰ ਸਿੰਗਲਾ ਦਾ ਅੱਜ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।