ਸਟੇਟਸ ਕਨਕਲੇਵ-2018 ਦੇ ਲਈ ਅਮਰਿੰਦਰ ਸਿੰਘ ਨੂੰ ਦਿੱਤਾ ਸੱਦਾ
ਚੰਡੀਗੜ, 29 ਜੂਨ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਅਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਿੱਚ ਆਪਣੀ ਸਨਅਤ ਦਾ ਵੱਧ ਤੋਂ ਵੱਧ ਵਿਸਥਾਰ ਕਰਦੇ ਹੋਏ ਰੁਜਗਾਰ ਦੇ ਮੌਕੇ ਪੈਦਾ ਕਰਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ। ਇਸਦੇ ਲਈ ਪੰਜਾਬ ਸਰਕਾਰ ਸਨਅਤਕਾਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਅਨਿਲ ਖੇਤਾਨ ਦੀ ਅਗਵਾਈ ਹੇਠ ਚੈਂਬਰ ਨਾਲ ਜੂੜੇ ਸਨਅਤਕਾਰਾਂ ਦੇ ਵਫਦ ਨਾਲ ਮੁਲਾਕਾਤ ਕੀਤੀ। ਚੈਂਬਰ ਦੇ ਪ੍ਰਤੀਨਿੱਧਾਂ ਨੇ ਆਉਣ ਵਾਲੀ 24 ਅਗਸਤ ਨੂੰ ਦਿੱਲੀ ਵਿੱਚ ਆਯੋਜਿਤ ਕੀਤੇ ਜਾ ਰਹੇ ਸਟੇਟਸ ਕਨਕਲੇਵ-2018 ਨਵੇਂ ਭਾਰਤ ਵਿੱਚ ਪੰਜਾਬ ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਤੇ ਚੈਂਬਰ ਦੀ ਪੰਜਾਬ ਕਮੇਟੀ ਦੇ ਚੇਅਰਮੈਨ ਆਰ.ਐਸ. ਸਚਦੇਵਾ, ਸਾਬਕਾ ਪ੍ਰਧਾਨ ਡਾਕਟਰ ਅਸ਼ੋਕ ਖੰਨਾ, ਸਤੀਸ਼ ਬਗਰੋੜੀਆ, ਚੈਂਬਰ ਦੀ ਰੱਖਿਆ ਮਾਮਲਿਆਂ ਬਾਰੇ ਕਮੇਟੀ ਦੇ ਪ੍ਰਧਾਨ ਰਾਜੀਵ ਭਟਨਾਗਰ ਅਤੇ ਪੰਜਾਬ ਦੀ ਖੇਤਰੀ ਡਾਇਰੈਕਟਰ ਮਧੂ ਪਿੱਲੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਜ਼ ਆਫ ਡੂਇੰਗ ਬਿਜਨਸ ਦਾ ਪੰਜਾਬ ਵਿੱਚ ਵਿਸਥਾਰ ਕੀਤੇ ਜਾਣ ਬਾਰੇ ਚਰਚਾ ਕੀਤੀ। ਇਸ ਮੌਕੇ ਤੇ ਬੋਲਦਿਆਂ ਪੀਐਚਡੀ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਅਨਿਲ ਖੇਤਾਨ ਨੇ ਕਿਹਾ ਕਿ ਚੈਂਬਰ ਨੇ ਹਮੇਸ਼ਾ ਹੀ ਸਨਅਤਕਾਰਾਂ ਅਤੇ ਸਰਕਾਰ ਵਿਚਕਾਰ ਬ੍ਰਿਜ ਦੀ ਭੂਮਿਕਾ ਨਿਭਾਉਣ ਦੀ ਕੋਸ਼ਿਸ ਕਰਦੇ ਹੋਏ ਪੰਜਾਬ ਦੇ ਸਨਅਤੀ ਵਿਕਾਸ ਨੂੰ ਅੱਗੇ ਵਧਾਉਣ ਦੀ ਕੋਸ਼ਿਸ ਕੀਤੀ ਹੈ।
ਉਨਾਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ, ਰਿਨਿਊਬਲ ਐਨਰਜੀ, ਆਈਟੀ, ਹੈਲਥ, ਟੈਸਟਾਈਲ, ਟੂਰਿਜ਼ਮ ਖੇਤਰ ਦੀ ਸਨਅਤ ਦੇ ਲਈ ਬਹੁਤ ਸੰਭਾਵਨਾਵਾਂ ਹਨ। ਸਰਕਾਰ ਜੇਕਰ ਸਨਅਤਕਾਰਾਂ ਨੂੰ ਸਹਿਯੋਗ ਕਰੇਗੀ ਤਾਂ ਨਵੇਂ ਭਾਰਤ ਦੇ ਨਿਰਮਾਣ ਦਾ ਸੁਪਨਾ ਸਕਾਰ ਹੋਵੇਗਾ। ਇਸ ਮੌਕੇ ਤੇ ਬੌਲਦਿਆਂ ਪੰਜਾਬ ਕਮੇਟੀ ਦੇ ਚੇਅਰਮੈਨ ਆਰ.ਐਸ. ਸਚਦੇਵਾ ਨੇ ਪੰਜਾਬ ਸਰਕਾਰ ਵਲੋਂ ਸਨਅਤੀ ਵਿਕਾਸ ਦੇ ਲਈ ਉਠਾਏ ਗਏ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਦੇ ਲਈ ਕਈ ਹੋਰ ਯੋਜਨਾਵਾਂ ਨੂੰ ਅਮਲੀ ਰੂਪ ਦਵੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ.ਐਚ.ਡੀ. ਚੈਂਬਰ ਦੇ ਪ੍ਰਤੀਨਿੱਧਾਂ ਤੋਂ ਅਗਸਤ ਮਹੀਨੇ ਦੌਰਾਨ ਆਯੋਜਿਤ ਕੀਤੇ ਜਾ ਰਹੇ ਸਮਾਗਮ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...