ਵਿਸ਼ਵ ਕੱਪ ਵਿੱਚ ਭਾਰਤ ਦਾ ਮੁਕਾਬਲਾ ਅਫਗਾਨਿਸਤਾਨ ਨਾਲ
ਪੜ੍ਹੋ, ਅਫਗਾਨਿਸਤਾਨ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ,11ਅਕਤੂਬਰ(ਵਿਸ਼ਵ ਵਾਰਤਾ)-ਵਿਸ਼ਵ ਕੱਪ 2023 ‘ਚ ਭਾਰਤ-ਅਫਗਾਨਿਸਤਾਨ ਦਾ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਟੀਮ ਇੰਡੀਆ ਦੇ ਰੈਗੂਲਰ ਓਪਨਰ ਸ਼ੁਭਮਨ ਗਿੱਲ ਡੇਂਗੂ ਕਾਰਨ ਇਸ ਮੈਚ ‘ਚ ਨਹੀਂ ਖੇਡ ਸਕਣਗੇ। ਰੋਹਿਤ ਸ਼ਰਮਾ ਦੇ ਨਾਲ ਉਨ੍ਹਾਂ ਦੀ ਜਗ੍ਹਾ ਈਸ਼ਾਨ ਕਿਸ਼ਨ ਦੀ ਓਪਨਿੰਗ ਦੀ ਸੰਭਾਵਨਾ ਹੈ। ਹਾਲਾਂਕਿ ਆਸਟਰੇਲੀਆ ਦੇ ਖਿਲਾਫ ਉਹ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ ਸਨ।























