• Latest
  • Trending
ਨਸ਼ਿਆਂ ਖ਼ਿਲਾਫ਼ ‘ਆਪ’ ਨੇ ਲਾਇਆ ਧਰਨਾ, ਸੀਬੀਆਈ ਜਾਂਚ ਦੀ ਕੀਤੀ ਮੰਗ

ਨਸ਼ਿਆਂ ਖ਼ਿਲਾਫ਼ ‘ਆਪ’ ਨੇ ਲਾਇਆ ਧਰਨਾ, ਸੀਬੀਆਈ ਜਾਂਚ ਦੀ ਕੀਤੀ ਮੰਗ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਖ਼ਿਲਾਫ਼ ‘ਆਪ’ ਨੇ ਲਾਇਆ ਧਰਨਾ, ਸੀਬੀਆਈ ਜਾਂਚ ਦੀ ਕੀਤੀ ਮੰਗ

July 2, 2018
in ਪੰਜਾਬ
ਨਸ਼ਿਆਂ ਖ਼ਿਲਾਫ਼ ‘ਆਪ’ ਨੇ ਲਾਇਆ ਧਰਨਾ, ਸੀਬੀਆਈ ਜਾਂਚ ਦੀ ਕੀਤੀ ਮੰਗ

–  ਸਰਬ ਪਾਰਟੀ ਬੈਠਕ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੰਗਿਆ
– ਨੌਜਵਾਨਾਂ ਨੂੰ ਨਸ਼ਿਆਂ ਰਾਹੀਂ ਬਰਬਾਦ ਕਰਨ ਵਾਲੇ ਮਜੀਠੀਆ ਨੂੰ ਬਚਾ ਰਹੇ ਹਨ ਕੈਪਟਨ ਅਮਰਿੰਦਰ -ਭਗਵੰਤ ਮਾਨ
– ਕੈਪਟਨ ਦੇ ਚਹੇਤੇ ਪੁਲਸ ਅਫ਼ਸਰ ਨਸ਼ਾ ਮਾਫ਼ੀਆ ‘ਚ ਸ਼ਾਮਲ, ਡੀਜੀਪੀ ਵੀ ਹਟਾਇਆ ਜਾਵੇ-ਸੁਖਪਾਲ ਖਹਿਰਾ
– ਸਹੁੰ ਦਾ ਕੀ ਬਣਿਆ? ਪੀੜਤ ਪਰਿਵਾਰਾਂ ਨਾਲ ਅੱਖ ਮਿਲਾ ਕੇ ਜਵਾਬ ਦੇਣ ਕੈਪਟਨ ਅਮਰਿੰਦਰ ਸਿੰਘ – ਡਾ. ਬਲਬੀਰ ਸਿੰਘ
– ਮੁੱਖ ਮੰਤਰੀ ਨੇ ‘ਆਪ’ ਵਫ਼ਦ ਨੂੰ ਨਸ਼ਿਆਂ ਦੇ ਮੁੱਦੇ ‘ਤੇ ਚਰਚਾ ਲਈ ਦਿੱਤਾ ਸੱਦਾ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸੂਬੇ ਵਿੱਚ ਨਸ਼ਿਆਂ ਦੇ ਪ੍ਰਕੋਪ ਨੂੰ ਲੈ ਕੇ ਰਾਜਧਾਨੀ ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਪ੍ਰਭਾਵਸ਼ਾਲੀ ਰੋਸ ਧਰਨਾ ਦਿੱਤਾ। ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਦੀ ਅਗਵਾਈ ਹੇਠ ‘ਆਪ’ ਲੀਡਰਸ਼ਿਪ ਨੇ ਜਿਵੇਂ ਹੀ ਐਮ.ਐਲ.ਏ ਹੋਸਟਲ ਤੋਂ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਵੱਲ ਰੋਸ ਮਾਰਚ ਸ਼ੁਰੂ ਕੀਤਾ ਤਾਂ ਭਾਰੀ ਗਿਣਤੀ ‘ਚ ਮੌਜੂਦ ਪੁਲਸ ਫੋਰਸ ਨੇ ‘ਆਪ’ ਆਗੂਆਂ ਨੂੰ ਐਮ.ਐਲ.ਏ ਹੋਸਟਲ ਦੇ ਗੇਟ ਦੇ ਅੰਦਰ ਹੀ ਘੇਰ ਲਿਆ ਅਤੇ ‘ਆਪ’ ਲੀਡਰਸ਼ਿਪ ਉੱਥੇ ਹੀ ਰੋਸ ਧਰਨੇ ਉੱਪਰ ਬੈਠ ਗਏ।
ਇਸ ਮੌਕੇ ‘ਆਪ’ ਲੀਡਰਸ਼ਿਪ ਨੇ ਨਸ਼ਿਆਂ ਦੇ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ (ਕੈਪਟਨ) ਵੱਲੋਂ ਸ੍ਰੀ ਗੁਟਕਾ ਸਾਹਿਬ ਹੱਥ ਵਿਚ ਫੜਕੇ ਚੁੱਕੀ ਸਹੁੰ ਨੂੰ ਯਾਦ ਕਰਾਉਂਦੇ ਹੋਏ ਦੋਸ਼ ਲਗਾਇਆ ਕਿ ਬਾਦਲਾਂ ਨਾਲ ਸਿਆਸੀ ਸਾਂਝ ਨਿਭਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਏ। ਕੈਪਟਨ ਅਮਰਿੰਦਰ ਸਿੰਘ ਦੀ ਇਸ ਵਾਅਦਾ-ਖ਼ਿਲਾਫ਼ੀ ਦਾ ਨਤੀਜਾ ਇਹ ਨਿਕਲਿਆ ਕਿ ਨਸ਼ਿਆਂ ਦਾ ਦੈਂਤ ਰੋਜ਼ ਵਾਂਗ ਨੌਜਵਾਨ ਗੱਭਰੂਆਂ ਨੂੰ ਅਣਹੋਣੀ ਮੌਤ ਮਾਰ ਰਿਹਾ ਹੈ।
ਆਮ ਆਦਮੀ ਪਾਰਟੀ ਨੇ ਇਸ ਬੇਹੱਦ ਗੰਭੀਰ ਸਥਿਤੀ ‘ਤੇ ਕਾਬੂ ਪਾਉਣ ਲਈ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਥੱਲੇ ਜਿੱਥੇ ਸੀਬੀਆਈ ਦੀ ਨਿਰਪੱਖ ਜਾਂਚ ਮੰਗੀ ਉੱਥੇ ਨਸ਼ਾ ਮਾਫ਼ੀਆ ‘ਚ  ਸ਼ਾਮਲ ਸਿਆਸਤਦਾਨਾਂ, ਪੁਲਸ ਅਫ਼ਸਰਾਂ ਅਤੇ ਤਸਕਰਾਂ ਉੱਤੇ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਰੱਖੀ। ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ‘ਆਪ’ ਨੇ ਨਸ਼ਿਆਂ ਦੇ ਇਸ ਪ੍ਰਕੋਪ ਉੱਤੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਅਤੇ ਸਰਬ ਪਾਰਟੀ ਬੈਠਕ ਬੁਲਾਉਣ ਦੀ ਅਪੀਲ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੀਤੀ।
ਇਸ ਮੌਕੇ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਨਸ਼ਿਆਂ ਦੀ ਦਲਦਲ ‘ਚ ਇਸ ਕਦਰ ਧੱਕਣ ਲਈ ਸਾਬਕਾ ਅਕਾਲੀ ਮੰਤਰੀ ਅਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੂੰ ਮੁੱਖ ਸਰਗਨਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੇਕਰ 4 ਹਫ਼ਤਿਆਂ ‘ਚ ਨਸ਼ਾ ਖ਼ਤਮ ਕਰਨ ਲਈ ਸ੍ਰੀ ਗੁਟਕਾ ਸਾਹਿਬ ਹੱਥ ‘ਚ ਚੁੱਕ ਸਹੁੰ ‘ਤੇ ਅਮਲ ਕੀਤਾ ਹੁੰਦਾ ਤਾਂ ਅੱਜ ਨਾ ਇਹ ਧਰਨਾ ਲੱਗਦਾ, ਨਾ ਚਿੱਟੇ ਦੇ ਖ਼ਿਲਾਫ਼ ਕਾਲਾ ਹਫ਼ਤਾ ਮਨਾਏ ਜਾਣ ਦੀ ਸਮਾਜਿਕ ਮੁਹਿੰਮ ਸ਼ੁਰੂ ਹੁੰਦੀ ਅਤੇ ਨਾ ਹੀ ਪੰਜਾਬ ਦੇ ਜਵਾਨ ਪੁੱਤ ਨਸ਼ਿਆਂ ਦੀ ਓਵਰਡੋਜ਼ ਨਾਲ ਅਣਹੋਣੀ ਮੌਤ ਮਰਦੇ। ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਉੱਪਰ ਸਿੱਧਾ ਦੋਸ਼ ਲਗਾਇਆ ਕਿ ਇਹ ਸਰਕਾਰ ਅਕਾਲੀ ਦਲ ਅਤੇ ਕਾਂਗਰਸ ਦੀ ਸਾਂਝੀ ਸਰਕਾਰ ਹੈ ਅਤੇ ਮੁੱਖ ਮੰਤਰੀ ਆਪਣੇ ਭਤੀਜੇ (ਮਜੀਠੀਆ) ਨੂੰ ਬਚਾ ਰਹੇ ਹਨ। ਮਾਨ ਨ ੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮੁੱਦੇ ‘ਤੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਜਵਾਬ-ਤਲਬੀ ਕਰਨ। ਭਗਵੰਤ ਮਾਨ ਨੇ ਉਨ੍ਹਾਂ 40 ਕਾਂਗਰਸੀ ਵਿਧਾਇਕਾਂ ਨੂੰ ਵੀ ਤਾਅਨਾ ਮਾਰਿਆਂ ਕਿ ਚਿੱਠੀ ਲਿਖ ਕੇ ਮਜੀਠੀਆ ‘ਤੇ ਕਾਰਵਾਈ ਮੰਗਣ ਵਾਲੇ ਕਾਂਗਰਸੀ ਵਿਧਾਇਕ ਬੱਸ ਮੰਤਰੀ ਜਾਂ ਚੇਅਰਮੈਨੀਆਂ ਲੈਣ ਲਈ ਹੀ ਬੋਲ ਰਹੇ ਸਨ, ਜੋ ਹੁਣ ਮੌਨ ਸਾਧ ਗਏ ਹਨ।
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਨਸ਼ਿਆਂ ਨੂੰ ਰੋਕਣ ਲਈ ਬੁਰੀ ਤਰ੍ਹਾਂ ਫ਼ੇਲ੍ਹ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਹੁਣ ਤਾਂ ਸਾਬਤ ਹੋ ਗਿਆ ਹੈ ਕਿ ਨਸ਼ਾ ਮਾਫ਼ੀਆ ‘ਚ ਸਿਆਸੀ ਮਗਰਮੱਛਾਂ ਦੇ ਨਾਲ-ਨਾਲ ਥਾਣੇਦਾਰ ਤੋਂ ਲੈ ਕੇ ਡੀਜੀਪੀ ਤੱਕ ਦੇ ਅਫ਼ਸਰਾਂ ਦੀ ਸ਼ਮੂਲੀਅਤ ਹੈ। ਖਹਿਰਾ ਨੇ ਮੋਗਾ ਦੇ ਐਸ.ਐਸ.ਪੀ ਰਾਜਜੀਤ ਸਿੰਘ ਸਮੇਤ ਡੀਜੀਪੀ ਦਿਨਕਰ ਗੁਪਤਾ ਅਤੇ ਡੀਜੀਪੀ ਸੁਰੇਸ਼ ਅਰੋੜਾ ਨੂੰ ਬਿਨਾਂ ਦੇਰੀ ਉੱਚ ਅਹੁਦਿਆਂ ਤੋਂ ਹਟਾਇਆ ਜਾਵੇ। ਉਨ੍ਹਾਂ ਨਸ਼ਿਆਂ ਦੇ ਮੁੱਦੇ ‘ਤੇ ਹਾਈ ਕੋਰਟ ਦੀ ਨਿਗਰਾਨੀ ਥੱਲੇ ਸੀਬੀਆਈ ਦੀ ਸਮਾਂਬੱਧ ਜਾਂਚ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਉਠਾਈ।
ਖਹਿਰਾ ਨੇ ਅਕਾਲੀ ਦਲ (ਬਾਦਲ) ਵੱਲੋਂ ਨਸ਼ਿਆਂ ਖ਼ਿਲਾਫ਼ ਅੱਜ ਕੀਤੇ ਜਾ ਰਹੇ ਪੈਦਲ ਮਾਰਚ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅੱਗ ‘ਚ ਸੁੱਟਣ ਵਾਲੀ ਅੱਜ ਪੈਦਲ ਮਾਰਚ ਦਾ ਇਸ ਤਰਾਂ ਢੌਂਗ ਕਰ ਰਹੇ ਹਨ, ਜਿਵੇਂ ਹਿੰਸਕ ਤਾਲਬਾਨੀ ਮੋਮਬਤੀਆਂ ਫੜ ਕੇ ਸ਼ਾਂਤੀ ਦਾ ਸੁਨੇਹਾ ਦਿੰਦੇ ਹੋਣ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਾੜਾਂ ਦੀ ਥਾਂ ਪੰਜਾਬ ਦੇ ਪਿੰਡਾਂ ‘ਚ ਜਾਣ ਜਿੱਥੇ ‘ਚਿੱਟੇ’ ਨੇ ਸੱਥਰ ਵਿਛਾ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਖ਼ਾਸ ਕਰ ਕੇ ਨਸ਼ਿਆਂ ਤੋਂ ਪੀੜਤ ਅਤੇ ਆਪਣੇ ਜਵਾਨ-ਪੁੱਤ-ਧੀਆਂ ਗੁਆ ਚੁੱਕੇ ਮਾਪੇ ਕੈਪਟਨ ਅਮਰਿੰਦਰ ਸਿੰਘ ਦੀਆਂ ਅੱਖਾਂ ‘ਚ ਅੱਖਾਂ ਪਾ ਕੇ ਜਵਾਬ ਮੰਗਣਾ ਚਾਹੁੰਦੇ ਹਨ ਕਿ ਨਸ਼ੇ ਅਤੇ ਨਸ਼ਿਆਂ ਦੇ ਵਪਾਰੀਆਂ ਨੂੰ ਖ਼ਤਮ ਕਰਨ ਵਾਲੀ ਸਹੁੰ ਦਾ ਕੀ ਬਣਿਆ?
ਇਸ ਮੌਕੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਯੂਥ ਵਿੰਗ ਦੇ ਇੰਚਾਰਜ ਵਿਧਾਇਕ ਮੀਤ ਹੇਅਰ, ਯੂਥ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਵਿਧਾਇਕ ਕੰਵਰ ਸੰਧੂ ਅਤੇ ਅਮਨ ਅਰੋੜਾ ਨੇ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਬਾਦਲਾਂ ਨੂੰ ਵੀ ਰੱਜ ਕੇ ਕੋਸਿਆ।
ਇਸ ਮੌਕੇ ਪਾਰਟੀ ਦੇ ਸਾਰੇ ਵਿਧਾਇਕ ਜ਼ੋਨ ਪ੍ਰਧਾਨ, ਵਿੰਗਾਂ ਦੇ ਪ੍ਰਧਾਨ, ਜਨਰਲ ਸਕੱਤਰ, ਉਪ ਪ੍ਰਧਾਨ ਅਤੇ ਹੋਰ ਅਹੁਦੇਦਾਰ ਅਤੇ ਵਲੰਟੀਅਰ ਵੱਡੀ ਗਿਣਤੀ ‘ਚ ਪੁੱਜੇ ਸਨ।
ਧਰਨੇ ‘ਤੇ ਸੰਬੋਧਨਾਂ ਦੌਰਾਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਸੰਦੀਪ ਸੰਧੂ ਪਹੁੰਚੇ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦਾ ਮੰਗ ਪੱਤਰ ਲੈਂਦੇ ਹੋਏ ਮੁੱਖ ਮੰਤਰੀ ਵੱਲੋਂ ਕੱਲ੍ਹ ਦੁਪਹਿਰ ਢਾਈ ਵਜੇ ‘ਆਪ’ ਲੀਡਰਸ਼ਿਪ ਦੇ ਵਫ਼ਦ ਨਾਲ ਨਸ਼ਿਆਂ ਦੇ ਮੁੱਦੇ ‘ਤੇ ਗੱਲਬਾਤ ਕਰਨ ਦਾ ਸੱਦਾ ਦਿੱਤਾ। ਜਿਸ ਨੂੰ ਸਵੀਕਾਰ ਕਰਦੇ ਹੋਏ ‘ਆਪ’ ਲੀਡਰਸ਼ਿਪ ਨੇ ਧਰਨਾ ਸਮਾਪਤ ਕਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੱਲ੍ਹ ਦੀ ਮੁੱਖ ਮੰਤਰੀ ਨਾਲ ਬੈਠਕ ਉਪਰੰਤ ਹੀ ਪਾਰਟੀ ਨਸ਼ਿਆਂ ਵਿਰੁੱਧ ਅਗਲਾ ਪ੍ਰੋਗਰਾਮ ਤੈਅ ਕਰੇਗੀ।
ਇਸ ਮੌਕੇ ਧਰਨੇ ਵਿਚ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਕੁਲਤਾਰ ਸਿੰਘ ਸੰਧਵਾਂ, ਨਾਜ਼ਰ ਸਿੰਘ ਮਾਨਸ਼ਾਹੀਆ, ਮਾਸਟਰ ਬਲਦੇਵ ਸਿੰਘ ਜੈਤੋ, ਪਿਰਮਲ ਸਿੰਘ ਧੌਲਾ, ਪ੍ਰਿੰਸੀਪਲ ਬੁੱਧ ਰਾਮ, ਹਰਪਾਲ ਸਿੰਘ ਚੀਮਾ, ਜੈ ਕਿਸ਼ਨ ਸਿੰਘ ਰੋੜੀ, ਜਗਦੇਵ ਸਿੰਘ ਕਮਾਲੂ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜਗਤਾਰ ਸਿੰਘ ਜੱਗਾ ਅਤੇ ਅਮਰਜੀਤ ਸਿੰਘ ਸੰਦੋਆ, ਜ਼ੋਨ ਪ੍ਰਧਾਨ ਦਲਬੀਰ ਸਿੰਘ ਢਿੱਲੋਂ, ਡਾ. ਰਵਜੋਤ ਸਿੰਘ, ਗੁਰਦਿੱਤ ਸਿੰਘ ਸੇਖੋਂ, ਕਿਸਾਨ ਵਿੰਗ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਅਤੇ ਹੋਰ ਅਹੁਦੇਦਾਰ ਤੇ ਸੀਨੀਅਰ ਆਗੂ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

by Navjot
3 weeks ago
0

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ ਮਾਨਸਾ 22 ਅਕਤੂਬਰ(ਵਿਸ਼ਵ ਵਾਰਤਾ)  ਪਰਮਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 