• Latest
  • Trending
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

3 years ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 minutes ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

33 minutes ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

1 hour ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

2 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

3 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

3 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

3 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

3 hours ago
Hindi News
English News
Wednesday, November 18, 2026
No Result
View All Result
22 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

October 22, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ

ਹੁਣ ਤੱਕ ਘੁਟਾਲੇ ਨਾਲ ਸਬੰਧਤ ਚਾਰ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। ਇਸ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਸੰਨ੍ਹ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਸ.ਬੀ.ਬੀ.ਨਗਰ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2020-2021 ਵਿੱਚ ਕਣਕ/ਝੋਨੇ/ਸਟਾਕ ਸਬੰਧੀ ਅਨਾਜ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਆਰ.ਐੱਸ. ਕੋ-ਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਦੇ ਪ੍ਰੋਪਰਾਈਟਰ ਹਨੀ ਕੁਮਾਰ ਨੇ ਨਵਾਂਸ਼ਹਿਰ ਅਤੇ ਰਾਹੋਂ ਕਲੱਸਟਰਾਂ ਲਈ ਟੈਂਡਰ ਜਮ੍ਹਾਂ ਕਰਵਾਏ ਸਨ, ਅਤੇ ਇਕ ਹੋਰ ਸੰਸਥਾ ਪੀ.ਜੀ. ਗੋਦਾਮ ਨੇ ਨਵਾਂਸ਼ਹਿਰ ਲਈ ਮੁੱਢਲੀਆਂ ਟੈਂਡਰ ਦਰਾਂ ’ਤੇ ਹੀ ਟੈਂਡਰ ਭਰੇ ਸਨ,ਜੋ ਵਿਭਾਗ ਵੱਲੋਂ ਬਿਨਾਂ ਕਿਸੇ ਠੋਸ ਆਧਾਰ/ ਕਾਰਨ ਦੇ ਰੱਦ ਕਰ ਦਿੱਤੇ ਗਏ ਪਰ ਨਵਾਂਸ਼ਹਿਰ ਕਲੱਸਟਰ ਲਈ ਠੇਕੇਦਾਰ ਤੇਲੂ ਰਾਮ ਨੂੰ 71 ਫੀਸਦੀ ਅਤੇ ਰਾਹੋਂ ਕਲਸਟਰ ਲਈ 72 ਫੀਸਦੀ ਵੱਧ ਰੇਟਾਂ ’ਤੇ ਟੈਂਡਰ ਅਲਾਟ ਕਰ ਦਿੱਤੇ ਗਏ ਸਨ।
ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਸਾਲ 2022-23 ਲਈ ਟੈਂਡਰ ਮੰਗੇ ਗਏ ਅਤੇ ਉਕਤ ਹਨੀ ਕੁਮਾਰ ਨੇ ਆਪਣੀਆਂ ਉਪਰੋਕਤ ਫਰਮਾਂ ਤੋਂ ਰਾਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ ਮੁਢਲੀਆਂ ਦਰਾਂ ’ਤੇ ਦੁਬਾਰਾ ਟੈਂਡਰ ਜਮ੍ਹਾਂ ਕਰਵਾਏ, ਪਰ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਨੇ ਉਸ ਦੀਆਂ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਨਵਾਂਸ਼ਹਿਰ ਕਲੱਸਟਰ ਦੇ ਕੰਮਾਂ ਲਈ ਠੇਕੇਦਾਰ ਅਜੈਪਾਲ ਨੂੰ ਲੇਬਰ ਟੈਂਡਰ 73 ਫੀਸਦੀ ਅਤੇ ਰਾਹੋਂ ਕਲਸਟਰ ਵਿੱਚ 72 ਫੀਸਦੀ ਵੱਧ ਰੇਟਾਂ ’ਤੇ ਅਲਾਟ ਕਰ ਦਿੱਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਠੇਕੇਦਾਰ ਤੇਲੂ ਰਾਮ ਅਤੇ ਯਸ਼ਪਾਲ ਨੇ ਸਾਲ 2020-21 ਦੇ ਟੈਂਡਰ ਭਰਨ ਸਮੇਂ ਅਤੇ ਠੇਕੇਦਾਰ ਅਜੈਪਾਲ ਨੇ ਸਾਲ 2020-21 ਅਤੇ 2022-23 ਦੌਰਾਨ ਮਾਲ ਦੀ ਢੋਆ-ਢੁਆਈ ਸਬੰਧੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਸਬੰਧੀ ਜੋ ਆਨਲਾਈਨ ਸੂਚੀਆਂ ਨੱਥੀ ਕੀਤੀਆਂ ਸਨ, ਉਹ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਦੁਆਰਾ ਤਸਦੀਕ ਕੀਤੀਆਂ ਗਈਆਂ ਸਨ। ਪਰ ਜਾਂਚ ਦੌਰਾਨ ਪਾਇਆ ਗਿਆ ਕਿ ਠੇਕੇਦਾਰਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸੂਚੀਆਂ ਵਿੱਚ ਵੱਡੀ ਗਿਣਤੀ ਵਿੱਚ ਸਕੂਟਰ, ਮੋਟਰਸਾਈਕਲ, ਕਾਰਾਂ, ਪਿਕਅੱਪ, ਟਰੈਕਟਰ ਟਰਾਲੇ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੈਂਕਰ ਅਤੇ ਹਾਰਵੈਸਟਰ ਆਦਿ ਵਾਹਨਾਂ ਦਾ ਜ਼ਿਕਰ ਹੈ, ਜਦੋਂ ਕਿ ਅਜਿਹੇ ਵਾਹਨਾਂ ’ਤੇ ਅਨਾਜ ਢੋਇਆ ਨਹੀਂ ਜਾ ਸਕਦਾ।
ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਕੀਤੇ ਹੋਏ ਕੰਮ ਲਈ ਪੈਸੇ ਵੀ ਦੇ ਦਿੱਤੇ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੈਂਡਰ ਪ੍ਰਕਿਰਿਆ ਦੌਰਾਨ ਉਕਤ ਠੇਕੇਦਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਲੇਬਰ ਦੇ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਨ੍ਹਾਂ ’ਚੋਂ ਕਈ ਆਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ ਹਨ, ਕਈ ਆਧਾਰ ਕਾਰਡਾਂ 60 ਸਾਲ ਤੋਂ ਵਡੇਰੀ ਉਮਰ ਦੇ ਬਜ਼ੁਰਗਾਂ ਦੇ ਹਨ ਅਤੇ ਬਹੁਤ ਸਾਰੇ ਆਧਾਰ ਕਾਰਡ ਪੜ੍ਹਨਯੋਗ ਹੀ ਨਹੀਂ ਹਨ। ਤੱਥਾਂ ਅਨੁਸਾਰ ਜ਼ਿਲ੍ਹਾ ਟੈਂਡਰ ਕਮੇਟੀ ਨੂੰ ਸਬੰਧਤ ਠੇਕੇਦਾਰਾਂ ਦੀ ਇਹ ਤਕਨੀਕੀ ਬੋਲੀ ਰੱਦ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਇਸ ਤਰਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਨੇ ਆਪਸੀ ਮਿਲੀਭੁਗਤ ਨਾਲ ਲੇਬਰ ਕਾਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਹੈ। ਇਸੇ ਤਫ਼ਤੀਸ਼ ਦੇ ਆਧਾਰ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ ਅਤੇ ਯਸ਼ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀਐਫਐਸਸੀ ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦੇਹਾਂਤ ਹੋ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਨੂੰ ਭਗੌੜਾ ਐਲਾਨਣ ਲਈ ਸਮਰੱਥ ਅਦਾਲਤ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

by Ranjit Singh
November 18, 2026
0

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਸੀਆਰਪੀਐਫ ਦੀ ਇੱਕ...

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

by Ranjit Singh
November 18, 2026
0

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਸਮਾਜਵਾਦੀ ਪਾਰਟੀ...

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

Most Popular

ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

by Navjot
2 weeks ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਸਰਦੀਆਂ ਦੇ ਮੌਸਮ ਦੌਰਾਨ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 