• Latest
  • Trending
ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਅਹਾਰੀ ਤੱਤ ਮੁਫਤ ਦੇਣ ਦੀ ਤਿਆਰੀ

ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਅਹਾਰੀ ਤੱਤ ਮੁਫਤ ਦੇਣ ਦੀ ਤਿਆਰੀ

9 years ago
ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

35 minutes ago
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

59 minutes ago
4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

2 hours ago
ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

3 hours ago
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

4 hours ago
ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

4 hours ago
ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

5 hours ago
Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

5 hours ago
Hindi News
English News
Monday, October 26, 2026
No Result
View All Result
21 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਅਹਾਰੀ ਤੱਤ ਮੁਫਤ ਦੇਣ ਦੀ ਤਿਆਰੀ

September 14, 2017
in ਖਬਰਾਂ
ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਅਹਾਰੀ ਤੱਤ ਮੁਫਤ ਦੇਣ ਦੀ ਤਿਆਰੀ
ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਅਹਾਰੀ ਤੱਤ ਮੁਫਤ ਦੇਣ ਦੀ ਤਿਆਰੀਚੰਡੀਗੜ੍ਹ, 14 ਸਤੰਬਰ: ਪੰਜਾਬ ਸਰਕਾਰ ਵੱਲੋਂ ਸਾਲ 2025 ਤੱਕ ਸੂਬੇ ਵਿੱਚ ਟੀ.ਬੀ. ਦਾ ਮੁਕੰਮਲ ਤੌਰ ‘ਤੇ ਖਾਤਮਾ ਕਰਨ ਦਾ ਟੀਚਾ ਮਿੱਥਿਆ ਗਿਆ। ਇਸ ਟੀਚੇ ਨੂੰ ਸਰ ਕਰਨ ਲਈ ਪੰਜਾਬ ਸਰਕਾਰ ਨੇ ਸਿਧਾਂਤਕ ਤੌਰ ‘ਤੇ ਇਹ ਫੈਸਲਾ ਲਿਆ ਹੈ ਕਿ ਮਲਟੀ ਡਰੱਗ ਰਜਿਸਟੈਂਸ (ਐਮ.ਡੀ.ਆਰ.) ਟੀ.ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਅਹਾਰੀ ਤੱਤ ਮੁਫਤ ਸਰਕਾਰੀ ਖਜ਼ਾਨੇ ਵਿੱਚੋਂ ਦਿੱਤੇ ਜਾਇਆ ਕਰਨਗੇ। ਇਸ ਦੇ ਨਾਲ ਹੀ ਪੰਜਾਬ ਵੱਲੋਂ ਸੂਬੇ ਦੀ ਸਾਰੀ ਵਸੋਂ ਲਈ ਟੀ.ਬੀ. ਦੀ ਜਾਂਚ ਅਤੇ ਇਲਾਜ ਪਹਿਲਾਂ ਹੀ ਮੁਫਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਖੁਲਾਸਾ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਥੇ ਇਕ ਹੋਟਲ ਵਿਖੇ ਆਰ.ਐਨ.ਟੀ.ਸੀ.ਪੀ. ਦੀ ਨੈਸ਼ਨਲ ਰਿਵੀਊ ਮੀਟਿੰਗ ਦੇ ਉਦਘਾਟਨ ਮਗਰੋਂ ਆਪਣੇ ਕੁੰਜੀਵਤ ਭਾਸ਼ਣ ਵਿੱਚ ਕੀਤਾ। ਇਸ ਕੌਮੀ ਪੱਧਰ ਦੀ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਜੋ ਕਿ ਕੇਂਦਰੀ ਟੀ.ਬੀ. ਡਿਵੀਜ਼ਨ (ਸੀ.ਟੀ.ਡੀ.), ਕੌਮੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਅਤੇ ਵਿਸ਼ਵ ਸਿਹਤ ਸੰਸਥਾ, ਭਾਰਤ ਵੱਲੋਂ ਆਯੋਜਿਤ ਕੀਤੀ ਗਈ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰ.ਐਨ.ਟੀ.ਸੀ.ਪੀ. ਪ੍ਰੋਗਰਾਮ ਸਾਬਤ ਕਦਮੀ ਚਲਾਉਣ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸਰਕਾਰ ਨੇ ਹੁਣ 2025 ਤੱਕ ਸੂਬੇ ਵਿੱਚੋਂ ਟੀ.ਬੀ. ਦੇ ਮੁਕੰਮਲ ਖਾਤਮੇ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਤੇ ਯੋਗ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਟੀ.ਬੀ. ਦੀ ਸ਼ਨਾਖਤ ਲਈ ਜਾਂਚ ਅਤੇ ਇਲਾਜ ਸੰਪੂਰਨ ਤੌਰ ‘ਤੇ ਮੁਫਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਪ੍ਰਗਤੀਸ਼ੀਲ ਤੇ ਉਦਮੀ ਸੂਬਾ ਅਤੇ ਟੀ.ਬੀ. ਖਿਲਾਫ ਲੜਾਈ ਵਿੱਚ ਦੇਸ਼ ਨੂੰ ਯੋਗ ਅਗਵਾਈ ਅਤੇ ਦਿਸ਼ਾ ਦੇਣ ਦੀ ਪੰਜਾਬ ਵਿੱਚ ਪੂਰੀ ਸਮਰੱਥਾ ਹੈ।
ਐਮ.ਡੀ.ਆਰ. ਟੀ.ਬੀ. ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮਾੜਾ ਅਹਾਰ ਇਸ ਬਿਮਾਰੀ ਦੇ ਫੈਲਣ ਦਾ ਮੁੱਖ ਕਾਰਨ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਐਮ.ਡੀ.ਆਰ./ਐਕਸ ਡੀ.ਆਰ. ਟੀ.ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਅਹਾਰੀ ਤੱਤ ਮੁਫਤ ਦੇਣ ਦਾ ਸਿਧਾਂਤਕ ਫੈਸਲਾ ਕਰ ਲਿਆ ਹੈ। ਇਸ ਤੋਂ ਇਲਾਵਾ ਐਮ.ਡੀ.ਆਰ./ਐਕਸ ਡੀ.ਆਰ. ਟੀ.ਬੀ. ਦੇ ਮਰੀਜ਼ਾਂ ਨੂੰ ਨੀਲੇ ਕਾਰਡ ਵੀ ਦਿੱਤੇ ਜਾਣਗੇ ਤਾਂ ਜੋ ਉਹ ਆਟਾ-ਦਾਲ ਸਕੀਮ ਅਧੀਨ ਸਸਤੀਆਂ ਦਰਾਂ ‘ਤੇ ਅਨਾਜ ਲੈ ਸਕਣ। ਭਾਰਤ ਸਰਕਾਰ ਦੇ ਕੌਮੀ ਟੀ.ਬੀ. ਡਿਵੀਜ਼ਨ ਵੱਲੋਂ ਡਿਪਟੀ ਡਾਇਰੈਕਟਰ ਡਾਕਟਰ ਸੁਨੀਲ ਖਰਪੜੇ, ਕੇਂਦਰੀ ਸਿਹਤ ਮੰਤਰਾਲੇ ਦੇ ਵਿੱਤੀ ਸਲਾਹਕਾਰ ਸ੍ਰੀ ਏ.ਕੇ.ਝਾਅ ਅਤੇ ਸੀ.ਟੀ.ਡੀ. ਦੇ ਵਧੀਕ ਡਿਪਟੀ ਡਾਇਰੈਕਟਰ ਡਾ.ਵੀ.ਐਲ.ਸਲਹੋਤਰਾ ਨੇ ਵੀ ਮੀਟਿੰਗ ਵਿੱਚ ਭਾਗ ਲਿਆ। ਵਿਸ਼ਵ ਸਿਹਤ ਸੰਸਥਾ, ਭਾਰਤ ਵੱਲੋਂ ਮੈਡੀਕਲ ਅਫਸਰ (ਟੀ.ਬੀ.) ਡਾਕਟਰ ਸੁੰਦਰੀਮਾਸੇ, ਡਾਕਟਰ ਮਲਿਕ ਪਰਮਾਰ, ਡਾਕਟਰ ਰਜਨੀ, ਡਾਕਟਰ ਏ ਸਿਰੀ ਨਿਵਾਸ ਹਾਜ਼ਰ ਸਨ।
ਡਾ.ਖਰਪੜੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਦਫਤਰ ਦੀ ਨਿਗਰਾਨੀ ਹੇਠ ਟੀ.ਬੀ. ਦਾ 2025 ਤੱਕ ਖਾਤਮਾ ਸਿਹਤ ਮੰਤਰਾਲੇ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਿਹਤ ਅਧਿਕਾਰੀਆਂ ਨੂੰ ਟੀ.ਬੀ. ਦੇ ਇਲਾਜ ਵਾਲੇ ਗੁੰਮ ਹੋਣ ਵਾਸੇ ਕੇਸਾਂ ਨੂੰ ਮੁੜ ਤੋਂ ਲੱਭ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰਨਾ ਚਾਹੀਦਾ ਹੈ।
ਸਿਹਤ ਵਿਭਾਗ, ਪੰਜਾਬ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਜਲੀ ਭਾਵੜਾ ਨੇ ਵੀ ਟੀ.ਬੀ. ਦੇ ਇਲਾਜ ਨੂੰ ਵਿੱਚ ਵਿਚਾਲੇ ਹੀ ਛੱਡ ਜਾਣ ਵਾਲੇ ਮਰੀਜ਼ਾਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਦਾ ਇਲਾਜ ਮੁੜ ਤੋਂ ਸ਼ੁਰੂ ਕਰਨ ਉਪਰ ਜ਼ੋਰ ਦਿੱਤਾ ਜਦੋਂ ਕਿ ਕੌਮੀ ਸਿਹਤ ਮਿਸ਼ਨ, ਪੰਜਾਬ ਦੇ ਮਿਸ਼ਨ ਡਾਇਰੈਕਟਰ ਸ੍ਰੀ ਵਰੁਣ ਰੂਜ਼ਮ ਨੇ ਨਿੱਜੀ ਖੇਤਰ ਦੇ ਸਿਹਤ ਅਧਿਕਾਰੀਆਂ ਨੂੰ ਟੀ.ਬੀ. ਦੇ ਮਰੀਜ਼ਾਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਦਾ ਡਾਟਾਬੇਸ ਤਿਆਰ ਕਰ ਕੇ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਕਿਹਾ।
ਇਸ ਮੌਕੇ ਸਿਹਤ ਮੰਤਰੀ ਨੇ ਇਕ ਆਡੀਓ ਵਿਜ਼ੂਅਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ ਜੋ ਕਿ ਸੂਬੇ ਦੇ ਸਮੂਹ 22 ਜ਼ਿਲ੍ਹਿਆਂ ਵਿੱਚ ਟੀ.ਬੀ.ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ। ਅੰਤ ਵਿੱਚ ਸਿਹਤ ਵਿਭਾਗ ਦੇ ਡਾਇਰੈਕਟਰ ਡਾ.ਰਾਜੀਵ ਭੱਲਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

by Jaspreet Kaur
October 26, 2026
0

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ 'ਚ ਮੁਲਜ਼ਮ ਅਦਾਲਤ 'ਚ ਪੇਸ਼ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਦਾਕਾਰ ਟਾਈਗਰ...

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

by Jaspreet Kaur
October 26, 2026
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

by Jaspreet Kaur
October 26, 2026
0

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

by Jaspreet Kaur
October 26, 2026
0

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ 'ਚ ਮੁਲਜ਼ਮ ਅਦਾਲਤ 'ਚ ਪੇਸ਼ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਦਾਕਾਰ ਟਾਈਗਰ...

Most Popular

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 