ਚੰਡੀਗੜ, 4 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਿਆਲਪੁਰਾ ਐਟ ਭਗਤਾ ਭਾਈਕਾ, ਬਠਿੰਡਾ ਵਿਖੇ ਤਾਇਨਾਤ ਹੌਲਦਾਰ ਗੁਰਪਾਲ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਵਾਸੀ ਪਿੰਡ ਆਕਲੀਆ ਜਲਾਲ, ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਹੌਲਾਦਰ ਵਲੋਂ ਉਸ ਵਿਰੁੱਧ ਚੱਲ ਰਹੇ ਮੁਕੱਦਮੇ ਵਿਚ ਮਦਦ ਕਰਨ ਬਦਲੇ 10,000ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭਦਿੱਤੀ ਹੈ।