ਚੰਡੀਗੜ੍ਹ , 5 ਜੁਲਾਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਤੇ ਅਫ਼ਸਰਾਂ ਦੇ ਡੋਪ ਟੈਸਟ ਕਰਾਉਣ ਦੀ ਸ਼ੁਰੂਆਤ ਖ਼ੁਦ ਤੋਂ ਕਰਨੀ ਚਾਹੀਦੀ ਸੀ।
‘ਆਪ’ ਵੱਲੋਂ ਜਾਰੀ ਬਿਆਨ ਰਾਹੀਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਡੋਪ ਟੈਸਟ ਇਸ ਸਮੱਸਿਆ ਦਾ ਸਥਾਈ ਹੱਲ ਨਹੀਂ ਹੈ। ਇਸ ਲਈ ਜ਼ਰੂਰੀ ਹੈ ਕਿ ਕੈਪਟਨ ਸਰਕਾਰ ਡਰੱਗ ਮਾਫ਼ੀਆ ‘ਚ ਸ਼ਾਮਲ ਉੱਤੋਂ ਤੋਂ ਹੇਠਾਂ ਤੱਕ ਦੇ ਸਿਆਸੀ, ਪੁਲਸ ਤੇ ਤਸਕਰਾਂ ਦੇ ਮਾਫ਼ੀਆ ਦਾ ਲੱਕ ਤੋੜਨ ਲਈ ਠੋਸ ਕਾਰਵਾਈ ਕਰਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ‘ਡੋਪ ਟੈਸਟ’ ਕਰਾਉਣ ਦੀ ਪਹਿਲ ਕਰ ਦਿੱਤੀ ਹੈ, ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਰੇ ਕੈਬਨਿਟ ਮੰਤਰੀ, ਸੱਤਾਧਾਰੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਨਾਲ-ਨਾਲ ਪੰਜਾਬ ਨੂੰ ਨਸ਼ਿਆਂ ਦੇ ਨਰਕ ‘ਚ ਧੱਕਣ ਲਈ ਮੁੱਖ ਜ਼ਿੰਮੇਵਾਰ ਸੁਖਬੀਰ ਸਿੰਘ ਬਾਦਲ ਖ਼ੁਦ ਅਤੇ ਆਪਣੇ ਸਾਰੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਸਾਬਕਾ ਮੰਤਰੀਆਂ ਦੇ ਵੀ ‘ਡੋਪ ਟੈਸਟ’ ਕਰਾਉਣ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨੈਤਿਕਤਾ ਦੇ ਆਧਾਰ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਵੀ ‘ਡੋਪ ਟੈਸਟ’ ਕਰਵਾ ਲੈਣਗੇ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...