ਚੰਡੀਗੜ 5 ਜੁਲਾਈ (ਵਿਸ਼ਵ ਵਾਰਤਾ) – ਜਨਤਕ ਵੰਡ ਪ੍ਰਣਾਲੀ ਨੂੰ ਹੋਰ ਕਾਰਗਰ ਤੇ ਇਸ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ ਇੱਥੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ ਅਤੇ 16 ਹਜ਼ਾਰ ਡਿਪੂ ਹੋਲਡਰਾਂ ਨੂੰ ਵਧੇ ਹੋਏ ਕਮਿਸ਼ਨ/ਮਾਰਜਨ ਮਨੀ ਦੇ 40 ਕਰੋੜ ਰੁਪਏ ਦੇ ਚੈੱਕ ਵੰਡਣ ਦੀ ਸ਼ੁਰੂਆਤ ਵੀ ਕੁਝ ਡਿਪੂ ਹੋਲਡਰਾਂ ਨੂੰ ਚੈੱਕ ਵੰਡ ਕੇ ਕੀਤੀ ਗਈ। ਇਸ ਸਬੰਧੀ ਇਥੇ ਸਥਿਤ ਕਿਸਾਨ ਵਿਕਾਸ ਚੈਂਬਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ, ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਬਾਇਓਮੀਟ੍ਰਿਕ ਆਧਾਰਤ ਇਹ ਮਸ਼ੀਨਾਂ ਰਾਸ਼ਨ ਵੰਡਣ ਦੀ ਪੁਰਾਣੀ ਪ੍ਰਣਾਲੀ ਵਿਚਲੀਆਂ ਕਮੀਆਂ ਅਤੇ ਜਾਅਲੀ ਲਾਭਪਾਤਰੀਆਂ ਨੂੰ ਹਟਾਉਣ ਵਿੱਚ ਸਹਾਈ ਸਿੱਧ ਹੋਣਗੀਆਂ। ਉਨ•ਾਂ ਕਿਹਾ ਕਿ ਇਸ ਨਾਲ ਜਨਤਕ ਵੰਡ ਪ੍ਰਣਾਲੀ ਵਿੱਚ ਪੂਰਨ ਪਾਰਦਰਸ਼ਤਾ ਦੌਰ ਸ਼ੁਰੂ ਹੋਇਆ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਉਨ•ਾਂ ਕਿਹਾ ਕਿ ਡਿਪੂ ਹੋਲਡਰਾਂ/ਫੇਅਰ ਪ੍ਰਾਈਜ਼ ਸ਼ੌਪ (ਐਫ.ਪੀ.ਐਸ.) ਮਾਲਕਾਂ ਦਾ ਕਮਿਸ਼ਨ/ਮਾਰਜਨ ਮਨੀ 25 ਰੁਪਏ ਪ੍ਰਤੀ ਕੁਇੰਟਲ ਤੋਂ 50 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ ਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹੋਰ ਵਧਾਇਆ ਜਾਵੇਗਾ। ਉਨ•ਾਂ ਕਿਹਾ ਕਿ ਸਰਕਾਰ ਹਰ ਇੱਕ ਯੋਗ ਲਾਭਪਾਰਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ ਤੇ ਜਨਤਕ ਵੰਡ ਪ੍ਰਣਾਲੀ ਦੇ ਖੇਤਰ ਵਿੱਚ ਪੁੱਟੇ ਗਏ ਇਨ•ਾਂ ਕਦਮਾਂ ਸਦਕਾ ਇਸ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਵੇਗੀ ਅਤੇ ਹਰ ਇੱਕ ਯੋਗ ਲਾਭਪਾਤਰੀ ਕੋਲ ਸਸਤਾ ਰਾਸ਼ਨ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਸਕੇਗਾ। ਉਨ•ਾਂ ਕਿਹਾ ਕਿ (ਐਫ.ਪੀ.ਐਸ.) ਮਾਲਕਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਵਿਚਾਰਿਆ ਜਾ ਰਿਹਾ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਨੂੰ ‘ਆਧਾਰ’ ਨਾਲ ਜੋੜਨ ਅਤੇ ਕੰਪਿਊਟਰ ਆਧਾਰਤ ਬਣਾਉਣ ਸਦਕਾ ਰਾਸ਼ਨ ਵੰਡਣ ਦੀ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀ ਆਵੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਡਿਪੂ ਹੋਲਡਰਾਂ ਨਾਲ ਕੀਤੇ ਵਾਅਦੇ ਨਿਭਾਏ ਹਨ ਤੇ ਹੁਣ ਡਿਪੂ ਹੋਲਡਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਕੰਮ ਕਰਦਿਆਂ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਨੂੰ ਹੋਰ ਬਿਹਤਰ ਬਣਾਉਣ। ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਡਿਪੂ ਹੋਲਡਰਾਂ ਨੂੰ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਬਹੁਤ ਸੰਘਰਸ਼ ਕਰਨਾ ਪਿਆ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਡਿਪੂ ਹੋਲਡਰਾਂ ਨਾਲ ਕੀਤੇ ਵਾਅਦੇ ਪੂਰੇ ਕਰ ਕੇ ਵਿਖਾਏ ਹਨ।
ਐਫ.ਪੀ.ਐਸ. ਮਾਲਕਾਂ ਨੂੰ ਸਮਾਜ ਦੀ ਰੀੜ• ਦੀ ਹੜੀ ਕਰਾਰ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੀ ਬਿਹਤਰੀ ਲਈ ਡਿਪੂ ਹੋਲਡਰਾਂ ਨੂੰ ਮਜ਼ਬੂਤ ਕਰਨਾ ਲਾਜ਼ਮੀ ਹੈ। ਉਨ•ਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਦਾ ਘੇਰਾ ਵਸੀਹ ਕਰਨ ਲਈ ਸਰਕਾਰ ਵੱਲੋਂ ਕਈ ਪ੍ਰਾਈਵੇਟ ਕੰਪਨੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਕਿ ਉਹ ਰੋਜ਼ਾਨਾ ਦੀ ਲੋੜ ਵਾਲੇ ਉਤਪਾਦ ਡਿਪੂਆਂ ਜ਼ਰੀਏ ਲੋਕਾਂ ਨੂੰ ਸਪਲਾਈ ਕਰਨ।
ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਡਿਪੂ ਹੋਲਡਰਾਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਕਾਂਗਰਸ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਡਿਪੂ ਹੋਲਡਰਾਂ ਨੂੰ ਉਨ•ਾਂ ਦਾ ਬਣਦਾ ਹੱਕ ਦਿੱਤਾ ਹੈ। ਉਨ•ਾਂ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਨਾਲ ਨਾਲ ਸਸਤੀ ਚਾਹ ਪੱਤੀ, ਖੰਡ ਤੇ ਦਾਲਾਂ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ
ਨੂੰ ਵੀ ਬਹੁਤ ਛੇਤੀ ਅਮਲੀ ਰੂਪ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਨੂੰ ਈ-ਪੋਸ ਮਸ਼ੀਨਾਂ ‘ਤੇ ਆਧਾਰਤ ਕਰਨਾ ਤੇ ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਿੱਚ ਕੀਤਾ ਗਿਆ ਇਜ਼ਾਫਾ ਇਸ ਖੇਤਰ ਦੀ ਬਿਹਤਰੀ ਲਈ ਚੁੱਕੇ ਗਏ ਦੋ ਅਹਿਮ ਕਦਮ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਣਾਲੀ ਵਿਚਲੀਆਂ ਕਮੀਆਂ ਨੂੰ ਦੂਰ ਕਰਦਿਆਂ ਹਰ ਯੋਗ ਲਾਭਪਾਤਰੀ ਤੱਕ ਸਸਤਾ ਰਾਸ਼ਨ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪਿਛਲੀ ਸਕਰਾਰ ਦੀ ਆਲੋਚਨਾ ਕਰਦਿਆਂ ਉਨ•ਾਂ ਕਿਹਾ ਕਿ ਪਿਛਲੀ ਸਰਕਾਰ ਆਪਣੇ ਅਖੀਰਲੇ ਦਿਨ ਸੂਬੇ ਦੇ ਹਿੱਤਾਂ ਨੂੰ ਛਿੱਕੇ ਤੰਗ ਕੇ ਸੂਬੇ ਸਿਰ 31 ਹਜ਼ਾਰ ਕਰੋੜ ਦਾ ਹੋਰ ਵਾਧੂ ਬੋਝ ਪਾ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਰ ਕੇ ਇਹ ਪੈਸੇ ਵਾਪਸ ਪੰਜਾਬ ਨੂੰ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਰੱਗ ਮਾਫੀਆ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚੋਂ ਇਸ ਸਮੱਸਿਆ ਦੇ ਖ਼ਾਤਮੇ ਲਈ ਵਚਨਬੱਧ ਹਨ। ਉਨ•ਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਪੰਜਾਬ ਦੀ ਜ਼ਿੰਮੇਵਾਰੀ ਸਾਰੇ ਪੰਜਾਬੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮੰਤਰੀ ਨੂੰ ਮਾੜੇ ਵਿੱਤੀ ਹਾਲਾਤ ਦੇ ਬਾਵਜੂਦ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈਣ ਸਬੰਧੀ ਵਧਾਈ ਦਿੱਤੀ। ਉਨ•ਾਂ ਕਿਹਾ ਕਿ ਕਰਜ਼ਾ ਰਾਹਤ ਸਕੀਮ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ,ਜਿਨ•ਾਂ ਨੂੰ ਪਿਛਲੀ ਸਰਕਾਰ ਨੇ ਰੋਲ ਕੇ ਰੱਖ ਦਿੱਤਾ ਸੀ। ਡਿਪੂ ਹੋਲਡਰਾਂ ਨੂੰ ਨਿੱਠ ਕੇ ਕੰਮ ਕਰਨ ਲਈ ਪ੍ਰੇਰਦਿਆਂ ਉਨ•ਾਂ ਕਿਹਾ ਕਿ ਕਮਿਸ਼ਨ/ਮਾਰਜਨ ਮਨੀ ਵਿੱਚ ਵਾਧੇ ਦੇ ਨਾਲ ਨਾਲ ਡਿਪੂ ਹੋਲਡਰਾਂ ਦੀ ਜ਼ਿੰਮੇਵਾਰੀ ਵੀ ਵਧੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਵਿੱਤੀ ਪੱਖੋਂ ਪੰਜਾਬ ਦੇ ਹਾਲਾਤ ਬਹੁਤੇ ਸੁਖਾਵੇਂ ਨਾ ਹੋਣ ਦੇ ਬਾਵਜੂਦ ਉਨ•ਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਤੇ ਡਿਪੂ ਹੋਲਡਰਾਂ ਨੂੰ 40 ਕਰੋੜ ਰੁਪਏ ਦੇ ਚੈੱਕ ਵੰਡਣ ਦੀ ਸ਼ੁਰੂਆਤ ਇਸ ਦਾ ਪ੍ਰਮਾਣ ਹਨ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਨੂੰ ਭਲੀ-ਭਾਂਤ ਜਾਣਦੇ ਹਨ। ਸ. ਸਿੱਧੂ ਨੇ ਵੀ ਪਿਛਲੀ ਸਰਕਾਰ ਦੀ ਆਲੋਚਨਾ ਕਰਦਿਆਂ ਆਖਿਆ ਕਿ ਪਿਛਲੀ ਸਰਕਾਰ ਵੱਲੋਂ ਲਾਪ੍ਰਵਾਹੀ ਨਾਲ ਕੀਤੇ ਖਰਚੇ ਕਾਰਨ ਪੰਜਾਬ ਦੀ ਵਿੱਤੀ ਹਾਲਤ ਵਿਗੜੀ ਹੈ।
ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਨ ਵਿੱਚ ਪ੍ਰਮੁੱਖ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈਜ਼ ਕੇ.ਏ.ਪੀ. ਸਿਨਹਾ ਨੇ ਆਖਿਆ ਕਿ ਪੰਜਾਬ ਲਈ ਖੇਤੀ ਉਤਪਾਦਾਂ ਦਾ ਮੰਡੀਕਰਨ ਬਹੁਤ ਅਹਿਮ ਹੈ ਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਕਿਸਾਨਾਂ ਨੂੰ ਇਸ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ•ਾਂ ਕਿਹਾ ਕਿ ਵਿਭਾਗ ਦੇ ਢਾਂਚੇ ਵਿੱਚ ਡਿਪੂ ਹੋਲਡਰਾਂ ਦਾ ਅਹਿਮ ਸਥਾਨ ਹੈ ਤੇ ਉਨ•ਾਂ ਦੀਆਂ ਮੰਗਾਂ ਨੂੰ ਬਹੁਤੇ ਹੀ ਸੰਜੀਦਗੀ ਨਾਲ ਵਿਚਾਰਿਆ ਜਾਂਦਾ ਹੈ। ਸ੍ਰੀ ਸਿਨਹਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਵਿਭਾਗ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਿਆ ਹੈ।
ਸਮਾਗਮ ਵਿੱਚ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ., ਅੰਗਦ ਸਿੰਘ (ਤਿੰਨੋ ਵਿਧਾਇਕ), ਪੰਜਾਬ ਸਟੇਟ ਕੰਜ਼ਿਊਮਰ ਡਿਸਪਿਊਟ ਰੀਡਰੈਸਲ ਕਮਿਸ਼ਨ ਦੇ ਪ੍ਰਧਾਨ ਸੇਵਾ ਮੁਕਤ ਜਸਟਿਸ ਪਰਮਜੀਤ ਸਿੰਘ ਧਾਲੀਵਾਲ, ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀ ਡਾਇਰੈਕਟਰ ਆਨੰਦਿਤਾ ਮਿੱਤਰਾ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਤੇ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਡਿਪੂ ਹੋਲਡਰ ਤੇ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀ ਵੀ ਮੌਜੂਦ ਸਨ।
ਲੋਕ ਸਭਾ ਚੋਣਾਂ 2024- ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ*
ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ : ਮੁੱਖ ਚੋਣ ਅਧਿਕਾਰੀ* ਚੰਡੀਗੜ੍ਹ, 2 ਮਈ (ਵਿਸ਼ਵ...