
– ਇਸ ਨੰਬਰ ਤੇ ਸੂਚਨਾ ਦੇਣ ਵਾਲੇ ਦਾ ਨਾਂ ਰੱਖਿਆ ਜਾਵੇਗਾ ਗੁਪਤ
ਐਸ.ਏ.ਐਸ ਨਗਰ , 06 ਜੁਲਾਈ (ਵਿਸ਼ਵ ਵਾਰਤਾ)- ਜਿਲ੍ਹਾ ਪੁਲਿਸ ਵੱਲੋਂ ਜਿਲ੍ਹੇ ਵਿਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਅਤੇ ਨਸ਼ਿਆਂ ਦੇ ਸੁਦਾਗਰਾਂ ਨੂੰ ਠੱਲ ਪਾਉਣ ਲਈ ਇਕ ਹੋਰ ਪਹਿਲ ਕਦਮੀ ਕਰਦਿਆਂ ਮੋਬਾਇਲ ਨੰਬਰ 91155-16000 ਜਾਰੀ ਕੀਤਾ ਗਿਆ ਹੈ ਕੋਈ ਵੀ ਵਿਆਕਤੀ ਇਸ ਮੋਬਾਇਲ ਨੰਬਰ ਤੇ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਸਬੰਧੀ ਸੂਚਨਾ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਜਿਲ੍ਹਾ ਪੁਲਿਸ ਮੁੱਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਜਿਲ੍ਹੇ ਵਿਚ ਨਸ਼ਿਆਂ ਦੇ ਖਾਤਮੇ ਲਈ ਵਿਸੇਸ਼ ਮੁਹਿੰਮ ਵਿੰਢੀ ਗਈ ਹੈ ਅਤੇ ਇਸ ਮੁਹਿੰਮ ਦੀ ਸਫਲਤਾ ਲਈ ਵੱਧ ਤੋਂ ਵੱਧ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾ੍ਹਂ ਸਮਾਜ ਵਿਚ ਨਸ਼ਿਆਂ ਦਾ ਖਾਤਮਾ ਅਸੰਭਵ ਹੈ। ਜਿਲ੍ਹਾ ਪੁਲਿਸ ਮੁੱਖੀ ਨੇ ਜਿਲ੍ਹੇ ਵਿਚ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਵੀ ਕੀਤੀ।






















