ਭਾਰਤ ਅਤੇ ਆਸਟਰੇਲੀਆ ਵਿਚਾਲੇ T-20 ਸੀਰੀਜ਼ ਦਾ ਦੂਜਾ ਮੈਚ ਥੋੜ੍ਹੀ ਦੇਰ ‘ਚ
ਪੜ੍ਹੋ, ਆਸਟਰੇਲੀਆ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,26ਨਵੰਬਰ(ਵਿਸ਼ਵ ਵਾਰਤਾ)-ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਸ ਦਈਏ ਕਿ ਭਾਰਤੀ ਟੀਮ 5 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਭਾਰਤ ਅੱਜ ਇਸ ਬੜ੍ਹਤ ਨੂੰ ਦੁੱਗਣਾ ਕਰਨ ਦੇ ਇਰਾਦੇ ਨਾਲ ਉਤਰੇਗਾ, ਜਦਕਿ ਕੰਗਾਰੂ ਟੀਮ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ। ਆਸਟ੍ਰੇਲੀਆਈ ਟੀਮ ਨੇ ਇਸ ਮੈਚ ਲਈ ਪਲੇਇੰਗ ਇਲੈਵਨ ‘ਚ 2 ਬਦਲਾਅ ਕੀਤੇ ਹਨ। ਐਡਮ ਜ਼ੈਂਪਾ ਦੀ ਥਾਂ ਗਲੇਨ ਮੈਕਸਵੈੱਲ ਅਤੇ ਬੇਨਡੋਰਫ ਦੀ ਥਾਂ ਆਰੋਨ ਹਾਰਡੀ ਟੀਮ ਵਿੱਚ ਵਾਪਸੀ ਕੀਤੀ ਹੈ। ਦੂਜੇ ਪਾਸੇ ਟੀਮ ਇੰਡੀਆ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਰਿਤੂਰਾਜ ਗਾਇਕਵਾੜ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਰਿੰਕੂ ਸਿੰਘ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਪ੍ਰਸਿਧ ਕ੍ਰਿਸ਼ਨ ਅਤੇ ਮੁਕੇਸ਼ ਕੁਮਾਰ।
ਆਸਟ੍ਰੇਲੀਆ: ਮੈਥਿਊ ਵੇਡ (ਕਪਤਾਨ), ਸਟੀਵ ਸਮਿਥ, ਮੈਥਿਊ ਸ਼ਾਰਟ, ਜੋਸ਼ ਇੰਗਲਿਸ, ਮਾਰਕਸ ਸਟੋਇਨਿਸ, ਟਿਮ ਡੇਵਿਡ, ਗਲੇਨ ਮੈਕਸਵੈੱਲ, ਸ਼ੌਨ ਐਬੋਟ, ਨਾਥਨ ਐਲਿਸ, ਐਡਮ ਜ਼ੈਂਪਾ, ਤਨਵੀਰ ਸੰਘਾ।























