ਭਾਰਤ ਅਤੇ ਆਸਟਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ 5ਵਾਂ ਮੁਕਾਬਲਾ ਅੱਜ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਅੱਜ ਐਤਵਾਰ ਨੂੰ ਖੇਡਿਆ ਜਾਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ।ਟੀਮ ਇੰਡੀਆ ਕੋਲ ਬੈਂਗਲੁਰੂ ‘ਚ ਪਹਿਲੀ ਵਾਰ ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ‘ਚ 4 ਮੈਚ ਜਿੱਤਣ ਦਾ ਮੌਕਾ ਹੋਵੇਗਾ।
ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਰਿਤੂਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਦੀਪਕ ਚਾਹਰ, ਮੁਕੇਸ਼ ਕੁਮਾਰ ਅਤੇ ਅਵੇਸ਼ ਖਾਨ।
ਆਸਟਰੇਲੀਆ: ਮੈਥਿਊ ਵੇਡ (ਕਪਤਾਨ), ਜੋਸ਼ ਫਿਲਿਪ, ਟ੍ਰੈਵਿਸ ਹੈੱਡ, ਬੇਨ ਮੈਕਡਰਮੋਟ, ਆਰੋਨ ਹਾਰਡੀ, ਟਿਮ ਡੇਵਿਡ, ਮੈਥਿਊ ਸ਼ਾਰਟ, ਕ੍ਰਿਸ ਗ੍ਰੀਨ, ਬੇਨ ਡਵਾਰਸ਼ੁਇਸ, ਜੇਸਨ ਬੇਹਰਨਡੋਰਫ, ਤਨਵੀਰ ਸੰਘਾ।