ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ
ਭਾਜਪਾ ਅਤੇ ਕਾਂਗਰਸ ਵਿਚਾਲੇ ਕਰੀਬੀ ਮੁਕਾਬਲਾ
ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ) ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਕਰੀਬੀ ਮੁਕਾਬਲਾ ਹੈ। ਇਸ ਸਮੇਂ ਭਾਜਪਾ 98 ਅਤੇ ਕਾਂਗਰਸ 94 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਜਦਕਿ ਬਾਕੀ ਉਮੀਦਵਾਰ 4 ਸੀਟਾਂ ‘ਤੇ ਅੱਗੇ ਚੱਲ ਰਹੇ ਹਨ। ਪੋਸਟਲ ਬੈਲਟ ਦੀ ਗਿਣਤੀ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਨਾਲ ਗਿਣਤੀ ਸ਼ੁਰੂ ਹੋ ਗਈ ਹੈ। ਸਰਦਾਰਪੁਰਾ ਸੀਟ ਤੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਅੱਗੇ ਚੱਲ ਰਹੇ ਹਨ। ਦੀਆ ਕੁਮਾਰੀ ਵਿਦਿਆਧਰ ਨਗਰ ਸੀਟ ਤੋਂ ਅੱਗੇ ਚੱਲ ਰਹੀ ਹੈ। ਦੁਪਹਿਰ 12 ਵਜੇ ਤੱਕ ਤਸਵੀਰ ਲਗਭਗ ਸਾਫ ਹੋ ਜਾਵੇਗੀ ਕਿ ਅਗਲੀ ਸਰਕਾਰ ਕਿਸ ਦੀ ਹੋਵੇਗੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ ਲਈ 25 ਨਵੰਬਰ ਨੂੰ ਵੋਟਿੰਗ ਹੋਈ ਸੀ।