• Latest
  • Trending
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

3 years ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

4 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

32 minutes ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

1 hour ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

2 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

4 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

4 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

5 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

5 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

6 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

December 5, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ ‘ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ

ਕਿਹਾ, ਕੰਮਾਂ ਦੀ ਗੁਣਵੱਤਾ ‘ਚ ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗਾ

ਚੰਡੀਗੜ੍ਹ, 5 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ।

ਮਾਰਕਫੈਡ ਭਵਨ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਜਿੱਥੇ ਵਿਕਾਸ ਕੰਮਾਂ ਵਿੱਚ ਵਧੇਰੇ ਪਾਰਦਰਸ਼ਤਾ ਉਤੇ ਜ਼ੋਰ ਦਿੱਤਾ, ਉਥੇ ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਸਣੇ ਵਿਭਾਗ ਦੇ ਉਪਕਰਣਾਂ ਦੀ ਖ਼ਰੀਦੋ-ਫ਼ਰੋਖ਼ਤ ਸਮੇਂ ਗੁਣਵੱਤਾ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਭਾਗ ਦੀਆਂ ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਅਤੇ ਇਨ੍ਹਾਂ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਤਾਂ ਜੋ ਵਿਭਾਗ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਮਹੀਨੇ ਦੇ ਅੰਦਰ-ਅੰਦਰ ਵਿਭਾਗ ਦੀਆਂ ਸੰਪਤੀਆਂ ਬਾਰੇ ਰਿਪੋਰਣ ਦੇਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਸੰਪਤੀਆਂ ‘ਤੇ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਲ ਸਰੋਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਤਜਵੀਜ਼ ਤਿਆਰ ਕਰਕੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਮੀਨਾਂ ਖ਼ਾਲੀ ਹੋਣ ‘ਤੇ ਇਨ੍ਹਾਂ ਖਾਲਿਆਂ ਨੂੰ ਮੁੜ ਤੋਂ ਚਲਾਉਣ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀਆਂ ਖ਼ਾਲੀ ਪਈਆਂ ਜ਼ਮੀਨਾਂ ਨੂੰ ਪਾਣੀ ਰੀਚਾਰਜ ਕਰਨ ਦੇ ਪ੍ਰਾਜੈਕਟਾਂ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਜਲ ਸਰੋਤਾਂ ਦੀ ਸਫ਼ਾਈ ਦੇ ਕੰਮ ਵੱਧ ਤੋਂ ਵੱਧ ਮਨਰੇਗਾ ਅਧੀਨ ਕਰਾਉਣਾ ਯਕੀਨੀ ਬਣਾਉਣ। ਮੰਤਰੀ ਨੇ ਕਿਹਾ ਕਿ ਨਹਿਰਾਂ, ਨਦੀਆਂ ਅਤੇ ਖਾਲਿਆਂ ਦੀ ਸਫ਼ਾਈ ਦੇ ਕੰਮਾਂ ਲਈ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਅਧਿਕਾਰੀ ਖ਼ੁਦ ਮੌਕੇ ‘ਤੇ ਖੜ੍ਹ ਕੇ ਇਨ੍ਹਾਂ ਕੰਮਾਂ ਨੂੰ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਆਦਾ ਨੁਕਸਾਨ ਕਰਨ ਵਾਲੀਆਂ ਕੱਚੀਆਂ ਨਦੀਆਂ ਦੀ ਲਾਈਨਿੰਗ ਦੇ ਪ੍ਰਾਜੈਕਟਾਂ ਸਣੇ ਨੀਵੇਂ ਪੁਲਾਂ ਨੂੰ ਉਪਰ ਚੁੱਕਣ ਦੇ ਪ੍ਰਾਜੈਕਟ ਉਲੀਕੇ ਜਾਣ ਤਾਂ ਜੋ ਪਾਣੀ ਦੀ ਡਾਫ ਨਾ ਲੱਗ ਸਕੇ।

ਕੈਬਨਿਟ ਮੰਤਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸੂਇਆਂ ਵਿੱਚ ਡਾਫ ਲੱਗਣ ਅਤੇ ਲੋੜੀਂਦੀਆਂ ਥਾਵਾਂ’ ਤੇ ਸਾਈਫ਼ਨ ਬਣਾਉਣ ਸਬੰਧੀ ਮੰਗਾਂ ਨੂੰ ਖ਼ਾਸ ਤਵੱਜੋ ਦਿੱਤੀ ਜਾਵੇ।

ਸ. ਜੌੜਾਮਾਜਰਾ ਨੇ ਵਿਭਾਗ ਵਿੱਚ ਪੈਂਡਿੰਗ ਪਏ ਕੇਸਾਂ ਦੀ ਸੂਚੀ ਹਫ਼ਤੇ ਦੇ ਅੰਦਰ-ਅੰਦਰ ਸੌਂਪਣ ਦੀ ਹਦਾਇਤ ਕਰਦਿਆਂ ਕੇਸਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਉਚੇਚੇ ਤੌਰ ‘ਤੇ ਕੇਸ ਪੈਂਡਿੰਗ ਰੱਖਣ ਦਾ ਕਾਰਨ ਦੱਸਿਆ ਜਾਵੇ। ਉਨ੍ਹਾਂ ਭਵਿੱਖ ਵਿੱਚ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ।

ਵਿਭਾਗ ਵਿੱਚ ਕਾਰਗਰ ਨਿਗਰਾਨੀ ਪ੍ਰਣਾਲੀ ‘ਤੇ ਜ਼ੋਰ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਮੌਨੀਟਰਿੰਗ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਲਈ ਨਹਿਰਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤਾਂ ਕਿ ਪੰਜਾਬ ਅੰਦਰ ਸਿੰਜਾਈ ਲਈ ਟਿਊਬਵੈਲਾਂ ਉਪਰ ਨਿਰਭਰਤਾ ਘਟਾਈ ਜਾ ਸਕੇ।

ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਸਮੂਹ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਜਲ ਸਰੋਤ ਵਿਭਾਗ ਕੋਲੋਂ ਕੰਮ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਖੇਤਾਂ ਵਿੱਚ ਪਾਣੀ ਲਈ ਲੱਗੇ ਮੋਘੇ ਦੀ ਪੂਰੀ ਵਰਤੋਂ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਵਿਭਾਗ ਦੀ ਬਣਤਰ ਅਤੇ ਗਤੀਵਿਧੀਆਂ ਦੀ ਤਫ਼ਸੀਲ ਦਿੱਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਭਾਗ ਉਨ੍ਹਾਂ ਦੀ ਸੋਚ ਨੂੰ ਅਮਲੀਜਾਮਾ ਪਹਿਨਾਉਣ ਲਈ ਦਿਨ-ਰਾਤ ਕੰਮ ਕਰੇਗਾ।

*ਸਸਤੇ ਭਾਅ ਰੇਤ-ਬਜਰੀ ਮੁਹੱਈਆ ਕਰਾਉਣ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਖਣਿਜਾਂ ਦੀ ਨਿਕਾਸੀ ਵਧਾਉਣ ਦੀ ਹਦਾਇਤ*

ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ ‘ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕੀਤੀ ਜਾਵੇ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਰਵੇਖਣ ਰਿਪੋਰਟਾਂ (ਡੀ.ਐਸ.ਆਰ) ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ ‘ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਦਮ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧੇਗੀ। ਇਸ ਨਾਲ ਜਿੱਥੇ ਬਾਜ਼ਾਰ ਦੀਆਂ ਕੀਮਤਾਂ ਘਟਾਉਣ ਵਿੱਚ ਮਦਦ ਮਿਲੇਗੀ, ਉਥੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਵੀ ਨੱਥ ਪਾਈ ਜਾ ਸਕੇਗੀ।

ਵਿਭਾਗ ਦੀ ਕੁਸ਼ਲਤਾ ਵਧਾਉਣ ਅਤੇ ਲੋਕ-ਪੱਖੀ ਸੇਵਾਵਾਂ ਸੁਖਾਲੇ ਢੰਗ ਨਾਲ ਮੁਹੱਈਆ ਕਰਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਹਦਾਇਤਾਂ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਖ਼ਤ ਲਹਿਜ਼ੇ ‘ਚ ਕਿਹਾ ਕਿ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂ ਜੋ ਪੰਜਾਬ ਸਰਕਾਰ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਜੇ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਮੀਟਿੰਗ ਦੌਰਾਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਅਤੇ ਚੀਫ ਇੰਜਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮਹਿੰਦੀਰੱਤਾ ਨੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਵਿਆਪਕ ਜਾਣਕਾਰੀ ਦਿੱਤੀ। ਇਸ ਮੌਕੇ ਸੁਪਰਡੈਂਟ ਇੰਜੀਨੀਅਰ ਅਤੇ ਸਮੂਹ ਜ਼ਿਲ੍ਹਾ ਮਾਈਨਿੰਗ ਅਫ਼ਸਰ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

by Ranjit Singh
November 19, 2026
0

Canada 'ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼ - ਤੁਸ਼ਾਰ ਸ਼ਰਮਾ ਦੀ ਮੌਤ ਨੂੰ...

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
November 19, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ...

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

by Ranjit Singh
November 19, 2026
0

Canada 'ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼ - ਤੁਸ਼ਾਰ ਸ਼ਰਮਾ ਦੀ ਮੌਤ ਨੂੰ...

Most Popular

ਮੇਲੇ ਦੌਰਾਨ ਖਾਣਾ ਖਾਣ ਤੋਂ ਬਾਅਦ ਕਈਆਂ ਦੀ ਵਿਗੜੀ ਸਿਹਤ ; 17 ਲੋਕ ਹਸਪਤਾਲ ‘ਚ ਦਾਖਲ

ਮੇਲੇ ਦੌਰਾਨ ਖਾਣਾ ਖਾਣ ਤੋਂ ਬਾਅਦ ਕਈਆਂ ਦੀ ਵਿਗੜੀ ਸਿਹਤ ; 17 ਲੋਕ ਹਸਪਤਾਲ ‘ਚ ਦਾਖਲ

by Navjot
3 weeks ago
0

  ਅਮੇਠੀ, 29 ਅਕਤੂਬਰ (ਵਿਸ਼ਵ ਵਾਰਤਾ)  ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਵਿੱਚ ਇੱਕ ਮੇਲੇ ਦੌਰਾਨ 'ਖਸਤਾ' (ਹਲਕਾ/ਤਲਿਆ ਹੋਇਆ) ਖਾਣਾ ਖਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 