• Latest
  • Trending
ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ 

ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ 

3 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

30 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ 

December 6, 2023
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ 

ਪੰਜਾਬ ਦੇ ਵਿੱਤ ਮੰਤਰੀ ਤੇ ਸਿਹਤ ਮੰਤਰੀ ਨੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ: ਐਡਵੋਕੇਟ ਹਰਪਾਲ ਸਿੰਘ ਚੀਮਾ

ਡਾ. ਬਲਬੀਰ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼

ਨਵੇਂ ਮੈਡੀਕਲ ਕਾਲਜ, ਕ੍ਰਿਟੀਕਲ ਕੇਅਰ ਬਲਾਕ ਅਤੇ ਪਬਲਿਕ ਹੈਲਥ ਲੈਬਾਂ ਸਮੇਤ ਸਿਹਤ ਪ੍ਰੋਜੈਕਟ ਜਲਦ ਹੀ ਸ਼ੁਰੂ ਕੀਤੇ ਜਾਣਗੇ

ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ 

ਚੰਡੀਗੜ੍ਹ, 6 ਦਸੰਬਰ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਲਈ ਫ਼ਿਕਰਮੰਦ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ।

ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਿਸ ਵਿੱਚ ਤਿੰਨ ਸਰਕਾਰੀ ਹਸਪਤਾਲਾਂ- ਐਮਸੀਐਚ ਧੂਰੀ ਹਸਪਤਾਲ, ਸੀਐਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ ‘ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਸਰਜੀਕਲ ਉਪਕਰਨ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ‘ਤੇ ਜੈਨਰਿਕ ਦਵਾਈਆਂ ਦੀਆਂ ਫਾਰਮੇਸੀਆਂ- ਅੰਮ੍ਰਿਤ ਅਤੇ ਜਨ ਔਸ਼ਧੀ ਕੇਂਦਰ- ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਨੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਜਾਇਜ਼ਾ ਵੀ ਲਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Most Popular

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

by Navjot
3 weeks ago
0

ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ ਵਾਸ਼ਿੰਗਟਨ, 21 ਅਕਤੂਬਰ (ਵਿਸ਼ਵ ਵਾਰਤਾ) ਅਮਰੀਕਾ ਨੇ ਕ੍ਰੋਨਿਕ ਹੈਪੇਟਾਈਟਸ ਬੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 