ਅੱਜ ਫਰੀਦਕੋਟ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ
ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਕਰਨਗੇ ਸ਼ਿਰਕਤ
ਚੰਡੀਗੜ੍ਹ, 8 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਦੌਰੇ ‘ਤੇ ਹੋਣਗੇ,ਦੱਸਿਆ ਜਾ ਰਿਹਾ ਹੈ ਕਿ ਫ਼ਰੀਦਕੋਟ ਦੌਰੇ ਦੌਰਾਨ ਉਹ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ ਦੇ ਸਕਦੇ ਹਨ। ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਲਿਸ ਦਾ ਸਖ਼ਤ ਪਹਿਰਾ ਹੈ। ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਮੁੱਖ ਮੰਤਰੀ ਮਾਨ ਸ਼ਿਰਕਤ ਕਰਨਗੇ। ਇਸ ਦੌਰਾਨ ਸੀਐਮ ਮਾਨ ਵੱਲੋਂ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਇਸ ਤੋਂ ਬਾਅਦ ਸੀ.ਐਮ. ਮਾਨ ਯੂਨੀਵਰਸਿਟੀ ਦੇ ਮਦਰ ਐਂਡ ਚਾਈਲਡ ਬਲਾਕ ਦਾ ਉਦਘਾਟਨ ਵੀ ਕਰਨਗੇ। ਬਾਬਾ ਫਰੀਦ ਯੂਨੀਵਰਸਿਟੀ ਦੇ 33.53 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਦੌਰਾਨ ਫਰੀਦਕੋਟ ਸ਼ਹਿਰ ਲਈ ਕਈ ਵਿਕਾਸ ਪ੍ਰੋਜੈਕਟ ਵੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਆਪਣੇ ਦੌਰੇ ਦੌਰਾਨ ਸੀ.ਐਮ. ਮਾਨ ਫਰੀਦਕੋਟ ਵਿੱਚ 55.80 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਤੋਂ ਇਲਾਵਾ ਫਰੀਦਕੋਟ ਲਈ ਹੋਰ ਪ੍ਰੋਜੈਕਟਾਂ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।























