• Latest
  • Trending
ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿੱਚ ਪ੍ਰੋਃ ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ ਵੱਲੋਂ ਲੋਕ ਅਰਪਣ

ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿੱਚ ਪ੍ਰੋਃ ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ ਵੱਲੋਂ ਲੋਕ ਅਰਪਣ

3 years ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

15 minutes ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

2 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

4 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

6 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿੱਚ ਪ੍ਰੋਃ ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ ਵੱਲੋਂ ਲੋਕ ਅਰਪਣ

December 19, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿੱਚ ਪ੍ਰੋਃ ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ ਵੱਲੋਂ ਲੋਕ ਅਰਪਣ

ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿੱਚ ਪ੍ਰੋਃ ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ ਵੱਲੋਂ ਲੋਕ ਅਰਪਣ

ਲੁਧਿਆਣਾ 19 ਦਸੰਬਰ (ਵਿਸ਼ਵ ਵਾਰਤਾ):- ਸਮਰੱਥ ਅਨੁਵਾਦਕ ਤੇ ਪੰਜਾਬੀ ਲੇਖਕ ਦੀਪ ਜਗਦੀਪ ਸਿੰਘ ਵੱਲੋਂ ਭਗਵਤੀ ਚਰਨ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ ਤੇ ਸਾਥੀਆਂ ਨੇ ਲੋਕ ਅਰਪਣ ਕੀਤਾ। ਇਸ ਨਾਵਲ ਨੂੰ ਮਾਨ ਬੁੱਕ ਸਟੋਰ ਪਬਲੀਕੇਸ਼ਨ ਬਠਿੰਡਾ ਨੇ ਪ੍ਰਕਾਸ਼ਿਤ ਕੀਤਾ ਹੈ।

ਇਸ ਮਹੱਤਵਪੂਰਨ ਨਾਵਲ ਬਾਰੇ ਜਾਣਕਾਰੀ ਦੇਂਦਿਆਂ ਅਨੁਵਾਦਕ ਦੀਪ ਜਗਦੀਪ ਸਿੰਘ ਨੇ ਦੱਸਿਆ ਕਿ ਇਸ ਨਾਵਲ ਨੂੰ ਲਿਖਣ ਦਾ ਭਗਵਤੀ ਚਰਨ ਵਰਮਾ ਨੇ ਵਿਚਾਰ ਉਦੋਂ ਬਣਾਇਆ ਜਦੋਂ 1929-30 ਦੌਰਾਨ ਉਹ ਇਲਾਹਾਬਾਦ ਯੂਨੀਵਰਸਿਟੀ ਵਿਚ ਵਕਾਲਤ ਦੀ ਡਿਗਰੀ ਕਰ ਰਹੇ ਸਨ। ਹੋਸਟਲ ਦੇ ਕਮਰੇ ਵਿਚ ਨਾਲ ਰਹਿਣ ਵਾਲੇ ਭਗਵਾਨ ਸਹਾਏ ਨੇ ਇਕ ਰਾਤ ਵਰਮਾ ਨੂੰ ਕਿਹਾ ਕਿ ਭਾਰਤੀ ਲੇਖਕਾਂ ਦੇ ਲਿਖਣ ਲਈ ਕੁਝ ਨਹੀਂ ਬਚਿਆ ਹੈ ਕਿਉਂਕਿ ਪੱਛਮ ਦੇ ਲੇਖਕਾਂ ਨੇ ਕੋਈ ਵਿਸ਼ਾ ਛੱਡਿਆ ਹੀ ਨਹੀਂ। ਭਗਵਾਨ ਸਹਾਏ ਨੇ ਉਨ੍ਹਾਂ ਦਿਨਾਂ ਵਿਚ ਮਿਸਰ ਦੀ ਸੰਤ ਥਾਇਸ (ਜੋ ਪਹਿਲਾਂ ਦਰਬਾਰੀ ਨਾਚੀ ਸੀ) ਬਾਰੇ ਅਨਾਤੋਲੇ ਫ਼ਰਾਂਸ ਦਾ ਲਿਖਿਆ ਥਾਈਸ (1890) ਨਾਵਲ ਪੜ੍ਹਿਆ ਸੀ। ਜਦੋਂ ਭਗਵਤੀਚਰਣ ਵਰਮਾ ਨੇ ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕੀਤਾ ਤਾਂ ਭਗਵਾਨ ਸਹਾਏ ਨੇ ਥਾਈਸ ਨਾਵਲ ਮੂਹਰੇ ਰੱਖ ਕੇ ਚੁਣੌਤੀ ਦਿੰਦਿਆਂ ਕਿਹਾ ਕਿ ਇਸ ਵਰਗਾ ਕੋਈ ਵੱਡਾ ਨਾਵਲ ਹੋਵੇ ਤਾਂ ਦੱਸੇ। ਭਗਵਤੀਚਰਣ ਵਰਮਾ ਨੇ ਕਿਤਾਬ ਵੱਲ ਦੇਖਦਿਆਂ ਕਿਹਾ, “ਫ਼ਿਲਹਾਲ ਇਸ ਵਰਗਾ ਤਾਂ ਨਹੀਂ ਹੈ ਪਰ ਇਸ ਵਰਗਾ ਕੁਝ ਲਿਖਿਆ ਲਾਜ਼ਮੀ ਜਾ ਸਕਦਾ ਹੈ।” ਸੰਨ 1931 ਵਿਚ ਭਗਵਤੀਚਰਣ ਵਰਮਾ ਨੇ ਹਮੀਰਪੁਰ ਅਦਾਲਤ ਵਿਚ ਵਕਾਲਤ ਸ਼ੁਰੂ ਕੀਤੀ ਜੋ ਬਹੁਤੀ ਚੱਲੀ ਨਹੀਂ। ਉਦੋਂ ਹੀ ਉਨ੍ਹਾਂ ਨੇ ਚਿਤਰਲੇਖਾ ਲਿਖਣਾ ਸ਼ੁਰੂ ਕੀਤਾ, ਜੋ ਹਿੰਦੀ ਸਾਹਿਤ ਦੀ ਸ਼ਾਹਕਾਰ ਲਿਖਤਾਂ ਦੇ ਵਿਚ ਸ਼ਾਮਲ ਹੋ ਗਿਆ। ਵਿਦਵਾਨ ਦੱਸਦੇ ਹਨ ਕਿ ਇਸ ਨਾਵਲ ਤੋਂ ਬਾਅਦ ਹਿੰਦੀ ਨਾਵਲਕਾਰੀ ਦਾ ਮੁਹਾਂਦਰਾ ਹੀ ਬਦਲ ਗਿਆ।
ਦੀਪ ਜਗਦੀਪ ਸਿੰਘ ਨੇ ਕਿਹਾ ਕਿ ਇਸ ਕਲਾਸਿਕ ਰਚਨਾ ਨੂੰ ਮਾਂ-ਬੋਲੀ ਪੰਜਾਬੀ ਵਿਚ ਅਨੁਵਾਦ ਕਰਨਾ ਮੇਰੇ ਲਈ ਬਹੁਤ ਵੱਡੀ ਚੁਣੌਤੀ ਸੀ ਜਿਸ ਤਰ੍ਹਾਂ ਭਗਵਤੀਚਰਣ ਵਰਮਾ ਦਾ ਇਸ ਨੂੰ ਲਿਖਣਾ ਵੰਗਾਰ ਸੀ।
ਉਨ੍ਹਾਂ ਦੱਸਿਆ ਕਿ ਇਸ ਨਾਵਲ ਚਿਤਰਲੇਖਾ ਦਾ ਮੂਲ ਕਥਾਨਕ ਸਾਮੰਤੀ ਤੇ ਅਧਿਆਤਮਕ ਸਮਾਜ-ਪ੍ਰਬੰਧ ਵਿਚਾਲੇ ਭੇੜ ‘ਤੇ ਆਧਾਰਤ ਹੈ। ਜਿਸ ਦੀ ਸੂਤਰਧਾਰ ਮੁੱਖ ਪਾਤਰ ਨਾਚੀ ਚਿਤ੍ਰਲੇਖਾ ਹੈ। ਲੇਖਕ ਸ਼ੁਰੂਆਤ ਵਿਚ ਹੀ ਸਪੱਸ਼ਟ ਕਰਦਾ ਹੈ ਕਿ ਚਿਤ੍ਰਲੇਖਾ ਨਾਚੀ ਹੈ,ਵੇਸਵਾ ਨਹੀਂ।
ਇਹ ਪਾਤਰ ਉਦੋਂ ਬਹੁ-ਪਰਤੀ ਹੋ ਜਾਂਦਾ ਹੈ ਜਦੋਂ ਚਿਤ੍ਰਲੇਖਾ ਸਿਰਫ਼ ਨਾਚੀ ਨਾ ਹੋ ਕੇ ਇਕੋ ਵੇਲੇ ਅਧਿਆਤਮ ਤੇ ਫ਼ਲਸਫ਼ੇ ਦੀ ਗਿਆਤਾ ਤੇ ਜਿਗਿਆਸੂ ਵੀ ਹੁੰਦੀ ਹੈ। ਬਹੁ-ਪਰਤੀ ਪਾਤਰ ਆਪਣੀ ਬਹੁ-ਪਰਤੀ ਭਾਸ਼ਾ ਵੀ ਨਾਲ ਲੈ ਕੇ ਆਉਂਦਾ ਹੈ। ਅਜਿਹੇ ਕਿਰਦਾਰ ਨੂੰ ਘੜਨ ਲਈ ਉਸ ਦੇ ਬਰਾਬਰ ਦੀ ਹੀ ਭਾਸ਼ਾ ਘੜਨੀ ਪੈਂਦੀ ਹੈ। ਉਹ ਭਾਸ਼ਾਈ ਮੁਹਾਵਰਾ ਲੋੜੀਂਦਾ ਸੀ ਜੋ ਇਕੋ ਵੇਲੇ ਦੁਨੀਆ ਦੀ ਸਭ ਤੋਂ ਖ਼ੂਬਸੂਰਤ ਨਾਚੀ ਦੇ ਹੁਸਨ ਤੇ ਅਦਾਵਾਂ ਨੂੰ ਬਿਆਨ ਵੀ ਕਰ ਸਕੇ, ਉਸ ਨੂੰ ਸਾਮੰਤੀ ਕਿਰਦਾਰ ਨਾਲ ਨਿਭਣ ਵਾਲੀ ਕੁਲੀਨ ਸ਼ਬਦਾਵਲੀ ਵੀ ਦੇ ਸਕੇ ਤੇ ਅਧਿਆਤਮਕ ਕਿਰਦਾਰ ਨਾਲ ਭਿੜਨ ਲਈ ਦਾਰਸ਼ਨਿਕ ਭਾਸ਼ਾਈ ਸਹਿਜ ਵੀ ਪ੍ਰਦਾਨ ਕਰੇ।
ਭਗਵਤੀਚਰਣ ਵਰਮਾ ਦਾ ਇਹ ਬਹੁ-ਪਰਤੀ ਭਾਸ਼ਾਈ ਜਾਦੂ ਚਿਤ੍ਰਲੇਖਾ ਦੀ ਹਰ ਸਤਰ ਵਿਚ ਦੇਖਣ ਨੂੰ ਮਿਲਦਾ ਹੈ, ਵੇਦਾਂ ਤੇ ਉਪਨਿਸ਼ਦਾਂ ਤੋਂ ਪ੍ਰਾਪਤ ਸੰਸਕ੍ਰਿਤ ਰੰਗਣ ਵਾਲਾ ਫ਼ਲਸਫ਼ਾਨਾ ਹਿੰਦੀ ਮੁਹਾਵਰਾ ਮੇਰੇ ਲਈ ਵੱਡੀ ਚੁਣੌਤੀ ਬਣ ਗਿਆ ਸੀ। ਇਸ ਅਨੁਵਾਦ ਦੀ ਸਭ ਤੋਂ ਵੱਡੀ ਚੁਣੌਤੀ ਬਿਰਤਾਂਤ ਤੇ ਸੰਵਾਦ ਦੇ ਸ਼ਬਦਾਂ ਪਿੱਛੇ ਲੁਕੀ ਹੋਈ ਭਾਵਨਾ ਨੂੰ ਕਾਇਮ ਰੱਖਣਾ ਸੀ। ਇਹ ਵੀ ਲਾਜ਼ਮੀ ਸੀ ਕਿ ਪੰਜਾਬੀ ਦੇ ਆਮ ਬੋਲ-ਚਾਲ ਦੀ ਭਾਸ਼ਾ ਦੇ ਸ਼ਬਦ ਵਰਤੇ ਜਾਣ ਤੇ ਨਾਲੇ ਮੂਲ ਪਾਠ ਵਿਚਲੇ ਨਸ਼ਤਰੀ ਵਿਅੰਗ ਤੇ ਦਾਰਸ਼ਨਿਕ ਡੂੰਘਾਈ ਨੂੰ ਵੀ ਕਾਇਮ ਰੱਖਿਆ ਜਾਵੇ। ਇਸ ਟੀਚੇ ਨੂੰ ਸਰ ਕਰਨ ਲਈ ਇਸ ਅਨੁਵਾਦ ਵਿਚ ਬਹੁਤ ਥਾਈਂ ਨਾ ਸਿਰਫ਼ ਮੂਲ ਪਾਠ ਦੇ ਸਮਰੂਪ ਠੇਠ ਪੰਜਾਬੀ ਸ਼ਬਦ ਲੱਭਣ ਲਈ ਕੋਸ਼ਿਸ਼ ਕੀਤੀ ਗਈ ਸਗੋਂ ਕਈ ਥਾਈਂ ਹਿੰਦੀ-ਸੰਸਕ੍ਰਿਤ ਸ਼ਬਦਾਂ ਨੂੰ ਪੰਜਾਬੀ ਮੁਹਾਵਰੇ ਵਿਚ ਢਾਲਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ।
ਇਸ ਨਾਵਲ ਬਾਰੇ ਬੋਲਦਿਆਂ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਭਾਸ਼ਾ ਦੀ ਸਮਰਥਾ ਅਤੇ ਅਨੁਭਵ ਪ੍ਰਗਟਾਅ ਚੰਗੇਰਾ ਕਰਨ ਲਈ ਹੋਰਨਾਂ ਜ਼ਬਾਨਾਂ ਦੀਆਂ ਲਿਖਤਾਂ ਪੰਜਾਬੀ ਚ ਲਿਆਉਣਾ ਬਹੁਤ ਜ਼ਰੂਰੀ ਹੈ। ਵੱਡੀ ਗੱਲ ਇਹ ਵੀ ਹੈ ਕਿ ਏਡਾ ਮਹੱਤਵਪੂਰਨ ਨਾਵਲ ਇੱਕ ਸਦੀ ਬੀਤਣ ਤੇ ਵੀ ਪੰਜਾਬੀ ਚ ਨਹੀਂ ਸੀ ਅਨੁਵਾਦ ਹੋਇਆ। ਉਨ੍ਹਾਂ ਦੀਪ ਜਗਦੀਪ ਦੀ ਇਹ ਨਾਵਲ ਅਨੁਵਾਦ ਕਰਨ ਤੇ ਮੁਬਾਰਕ ਦਿੱਤੀ।
ਪ੍ਰੋਃ ਰਵਿੰਦਰ ਭੱਠਲ ਨੇ ਕਿਹਾ ਕਿ ਦੀਪ ਜਗਦੀਪ ਹਿੰਮਤੀ ਤੇ ਉਤਸ਼ਾਹੀ ਨੌਜਵਾਨ ਹੈ ਜਿਸ ਨੇ ਦੇਸ਼ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਜੀਵਨੀ ਤੋਂ ਇਲਾਵਾ ਕਈ ਮਹੱਤਵਪੂਰਨ ਪੁਸਤਕਾਂ ਪੰਜਾਬੀ ਚ ਅਨੁਵਾਦ ਕਰ ਚੁਕਾ ਹੈ। ਡਾਃ ਗੁਰਇਕਬਾਲ ਸਿੰਘ ਤੇ ਤ੍ਰੈਲੋਚਨ ਲੋਚੀ ਨੇ ਵੀ ਦੀਪ ਜਗਦੀਪ ਸਿੰਘ ਦੀ ਇਸ ਅਨੁਵਾਦ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਇਹ ਨਾਵਲ ਕਿਤਾਬ ਘਰ ਪੰਜਾਬੀ ਭਵਨ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਸਿਰਕੱਢ ਪੁਸਤਕ ਵਿਕਰੇਤਾਵਾ ਕੋਲੋਂ ਲਿਆ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Most Popular

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
3 weeks ago
0

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 