
ਪੰਜਾਬ ਸਰਕਾਰ ਵੱਲੋਂ ਅੱਜ ਸਰਦੀਆਂ ਦੀਆਂ ਛੁੱਟੀਆਂ ਲਈ ਇੱਕ ਪੱਤਰ ਜਾਰੀ
ਮਾਨਸਾ 22 ਦਸੰਬਰ ;( ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵੱਲੋਂ ਅੱਜ ਸਰਦੀਆਂ ਦੀਆਂ ਛੁੱਟੀਆਂ ਲਈ ਇੱਕ ਪੱਤਰ ਜਾਰੀ ਕਰਦਿਆਂ ਇਹ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ ।
ਛੁੱਟੀਆਂ ਬਾਰੇ ਇਹ ਪੱਤਰ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ,ਏਡਿਡ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
























