• Latest
  • Trending
ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

3 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

8 hours ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

8 hours ago
ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

9 hours ago
DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

9 hours ago
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

10 hours ago
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

10 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

10 hours ago
ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

10 hours ago
Hindi News
English News
Wednesday, September 2, 2026
No Result
View All Result
26 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

December 27, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 27 ਦਸੰਬਰ, 2023 (ਵਿਸ਼ਵ ਵਾਰਤਾ) ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਐਫਆਈਆਰ ਨੰਬਰ 18 ਮਿਤੀ 27.12.2023 ਦੀ ਡੂੰਘਾਈ ਨਾਲ ਤਫ਼ਤੀਸ਼ ਕਰਨ ਤੋਂ ਬਾਅਦ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਐਫਆਈਆਰ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਸੰਧੂਰਾ ਸਿੰਘ, ਤਹਿਸੀਲਦਾਰ (ਸੇਵਾਮੁਕਤ), ਧਰਮਰਾਜ ਪਟਵਾਰੀ, ਮਿੱਠੂ ਸਿੰਘ ਪਟਵਾਰੀ (ਦੋਵੇਂ ਹਲਕਾ ਬੱਲਰਾਂ, ਜ਼ਿਲ੍ਹਾ ਸੰਗਰੂਰ), ਭਗਵਾਨ ਦਾਸ, ਪਟਵਾਰੀ (ਸੇਵਾਮੁਕਤ) ਅਤੇ ਇੱਕ ਨਿੱਜੀ ਵਿਅਕਤੀ ਬਲਵੰਤ ਸਿੰਘ ਵਾਸੀ ਪਿੰਡ ਬੱਲਰਾਂ, ਜਿਲਾ ਸੰਗਰੂਰ ਸ਼ਾਮਲ ਹਨ।

ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਜਾਂਚ ਦੌਰਾਨ ਪਿੰਡ ਬੱਲਰਾਂ ਵਿਖੇ ਗੁਰਤੇਜ ਸਿੰਘ ਅਤੇ ਹੋਰਨਾਂ ਦੀ 25 ਕਨਾਲ 15 ਮਰਲੇ ਜ਼ਮੀਨ ਦਾ ਤਬਾਦਲਾ ਪਿੰਡ ਰਾਏਪੁਰ, ਤਹਿਸੀਲ ਜਾਖਲ, ਹਰਿਆਣਾ ਵਿਖੇ ਬਲਵੰਤ ਸਿੰਘ ਦੀ ਜ਼ਮੀਨ ਨਾਲ ਜਾਅਲੀ ਤਬਾਦਲਾ ਤੇ ਇੰਤਕਾਲ (ਨੰਬਰ 10808) ਇੰਦਰਾਜ ਕਰਾਉਣ ਦਾ ਖੁਲਾਸਾ ਹੋਇਆ ਹੈ। ਧਰਮਰਾਜ ਪਟਵਾਰੀ ਨੇ ਇਸ ਫਰਜੀ ਇੰਤਕਾਲ ਨੂੰ ਅੰਜਾਮ ਦੇਣ ਲਈ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਬਾਅਦ, ਧਰਮਰਾਜ ਪਟਵਾਰੀ ਨੇ ਇਸ ਇੰਤਕਾਲ ਦੀ ਪ੍ਰਵਾਨਗੀ ਤਹਿਸੀਲਦਾਰ ਸੰਧੂਰਾ ਸਿੰਘ (ਹੁਣ ਸੇਵਾਮੁਕਤ) ਤੋਂ ਜਮਾਂਬੰਦੀ ਵਿੱਚ ਐਂਟਰੀਆਂ ਨਾਲ ਮੇਲਣ ਲਈ 15.05.2019 ਦੀ ਬੈਕ ਡੇਟ ਤੋਂ ਪ੍ਰਾਪਤ ਕੀਤੀ, ਜਿਸਦੀ ਸਮਾਂ ਸੀਮਾ 15.05.2023 ਸੀ।

ਬੁਲਾਰੇ ਨੇ ਮਾਲ ਰਿਕਾਰਡ ਵਿੱਚ ਬੇਨਿਯਮੀਆਂ ਨੂੰ ਉਜਾਗਰ ਕਰਦੇ ਹੋਏ ਦੱਸਿਆ ਕਿ ਪਟਵਾਰੀ ਨੇ ਇੰਤਕਾਲ ਦੀ ਪ੍ਰਵਾਨਗੀ ਲਈ ਐਂਟਰੀ ਬਾਲਪੁਆਇੰਟ ਪੈਨ ਨਾਲ ਕੀਤੀ ਸੀ, ਉਸੇ ਮਿਤੀ ਨੂੰ ਹੋਰ ਐਂਟਰੀਆਂ ਦੇ ਉਲਟ, ਜੈੱਲ ਪੈੱਨ ਦੀ ਵਰਤੋਂ ਕਰਕੇ ਦਰਜ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ, ਦੋਸ਼ੀ ਪਟਵਾਰੀ ਨੇ ਆਪਣੇ ਦੋਸ਼ ਨੂੰ ਛੁਪਾਉਣ ਲਈ ਇਸ ਇੰਤਕਾਲ ਦੀ ਕਾਪੀ ਕਾਨੂੰਗੋ ਦੇ ਦਫ਼ਤਰ ਨੂੰ ਵੀ ਨਾ ਭੇਜੀ।

ਇਸ ਜਾਂਚ ਦੌਰਾਨ ਪਤਾ ਲੱਗਾ ਕਿ ਗੁਰਤੇਜ ਸਿੰਘ ਅਤੇ ਹੋਰਾਂ ਅਤੇ ਬਲਵੰਤ ਸਿੰਘ ਵਿਚਕਾਰ ਕੋਈ ਪਰਿਵਾਰਕ ਵੰਡ ਨਹੀਂ ਹੋਈ ਸੀ। ਇਸ ਤੋਂ ਇਲਾਵਾ ਬਲਵੰਤ ਸਿੰਘ ਕੋਲ ਹਰਿਆਣਾ ਦੇ ਪਿੰਡ ਜਾਖਲ ਵਿਖੇ ਕੋਈ ਜ਼ਮੀਨ ਵੀ ਨਹੀਂ ਸੀ। ਸਾਲ 1966 ਤੋਂ ਪਿੰਡ ਬੱਲਰਾਂ ਵਿੱਚ ਜ਼ਮੀਨ ਦੇ ਮਾਲਕ ਹੋਣ ਦਾ ਦਾਅਵਾ ਕਰ ਰਹੇ ਬਲਵੰਤ ਸਿੰਘ ਨੇ ਤਬਾਦਲੇ ਰਾਹੀ ਜ਼ਮੀਨ ਦਾ ਮਾਲਕ ਬਣਨ ਲਈ ਧਰਮਰਾਜ ਪਟਵਾਰੀ ਕੋਲ ਪਹੁੰਚ ਕੀਤੀ, ਜਿਸ ਨੇ 10 ਲੱਖ ਰੁਪਏ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ ਧਰਮਰਾਜ ਪਟਵਾਰੀ ਨੇ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲੈ ਲਈ।

ਬੁਲਾਰੇ ਨੇ ਅੱਗੇ ਕਿਹਾ ਕਿ ਇੱਥੋਂ ਧਰਮਰਾਜ ਪਟਵਾਰੀ ਦੇ ਤਬਾਦਲੇ ਤੋਂ ਬਾਅਦ ਮਿੱਠੂ ਸਿੰਘ ਪਟਵਾਰੀ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਫੇਰਬਦਲ ਕਰਕੇ ਧੋਖੇ ਨਾਲ ਉਨ੍ਹਾਂ ਦੇ ਹਿੱਸੇ 57 ਕਨਾਲ 11 ਮਰਲੇ ਤੋਂ ਘਟਾ ਕੇ 31 ਕਨਾਲ 16 ਮਰਲੇ ਜ਼ਮੀਨ ਕਰ ਦਿੱਤੀ। ਇਸ ਗੈਰ-ਕਾਨੂੰਨੀ ਕਾਰਵਾਈ ਰਾਹੀਂ ਬਲਵੰਤ ਸਿੰਘ ਨੂੰ 25 ਕਨਾਲ 15 ਮਰਲੇ ਜ਼ਮੀਨ ਦਾ ਗੈਰਕਾਨੂੰਨੀ ਤਬਾਦਲੇ ਨਾਲ ਮਾਲਕ ਬਣਾ ਦਿੱਤਾ। ਇਨ੍ਹਾਂ ਕਾਰਵਾਈਆਂ ਨੂੰ ਛੁਪਾਉਣ ਲਈ, ਮਿੱਠੂ ਸਿੰਘ ਪਟਵਾਰੀ ਨੇ ਜਮ੍ਹਾਂਬੰਦੀ ਰਜਿਸਟਰ ਵਿੱਚੋਂ ਪੰਨਾ ਨੰਬਰ 134 ਤੋਂ 138 ਨੂੰ ਹਟਾ ਦਿੱਤਾ ਅਤੇ ਰਜਿਸਟਰ ਦੇ ਬਾਕੀ ਪੰਨਿਆਂ ਦੇ ਉਲਟ, ਲੜੀ ਨੰਬਰਾਂ ਦੀ ਤੋਂ ਬਿਨਾ ਵਾਲੇ ਨਵੇਂ ਪੰਨੇ ਜੋੜ ਦਿੱਤੇ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਮਿੱਠੂ ਸਿੰਘ ਪਟਵਾਰੀ ਨੇ 07.05.2021 ਨੂੰ ਮਾਲ ਰਿਕਾਰਡ ਵਿੱਚ ਇਹ ਹੇਰਾਫੇਰੀ ਕੀਤੀ ਸੀ। ਫਿਰ ਬਲਵੰਤ ਸਿੰਘ ਨੇ ਉਕਤ ਜ਼ਮੀਨ ਆਪਣੇ ਪੋਤਰੇ ਬਲਰਾਜ ਸਿੰਘ ਨੂੰ ਵਸੀਕਾ ਨੰਬਰ 53 ਮਿਤੀ 26.04.2022 ਰਾਹੀਂ ਤਬਦੀਲ ਕਰ ਦਿੱਤੀ। ਇਸ ਤੋਂ ਬਾਅਦ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 11123 ਮਿਤੀ 8.7.2022 ਦਰਜ ਕੀਤਾ ਅਤੇ 14.07.2022 ਨੂੰ ਪ੍ਰਵਾਨਗੀ ਪ੍ਰਾਪਤ ਕਰ ਲਈ।

ਜਦੋਂ ਸ਼ਿਕਾਇਤਕਰਤਾ ਗੁਰਤੇਜ ਸਿੰਘ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਸ਼ਿਕਾਇਤ ਦਰਜ ਕਰਵਾਈ ਤਾਂ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 16 ਮਿਤੀ 18.07.2022 ਨੂੰ ਦਰੁਸਤ ਕਰ ਦਿੱਤਾ ਪਰ ਉਹ ਮਾਲ ਰਜਿਸਟਰ ਵਿੱਚ ਇੰਤਕਾਲ ਨੰ: 11123 ਮਿਤੀ 18.07.2022 ਦੇ ਆਧਾਰ ‘ਤੇ ਸੇਲ ਡੀਡ/ਵਾਸਿਕਾ ਨੰ: 53 ਮਿਤੀ 26.04.2022 ਦਾ ਹਵਾਲਾ ਦੇਣ ਵਿੱਚ ਅਸਫਲ ਰਿਹਾ।
ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 1, 2026
0

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

by Ankit
September 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

by Ankit
September 1, 2026
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

by Ranjit Singh
2 weeks ago
0

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ ਮੁੰਬਈ, 18 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 