ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ
• ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼
ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪੑਾਈਵੇਟ ਸਕੂਲਾਂ ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ..
— Bhagwant Mann (@BhagwantMann) January 7, 2024
ਚੰਡੀਗੜ੍ਹ, 7 ਜਨਵਰੀ (ਵਿਸ਼ਵ ਵਾਰਤਾ):- ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।























