ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਜਲੰਧਰ
ਧੀਆਂ ਦੀ ਲੋਹੜੀ ਪ੍ਰੋਗਰਾਮ ਵਿੱਚ ਹੋਣਗੇ ਸ਼ਾਮਲ
ਚੰਡੀਗੜ੍ਹ,11ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵੀਰਵਾਰ ਨੂੰ ਜਲੰਧਰ ਆਉਣਗੇ। ਇਸ ਦੌਰਾਨ ਮੁੱਖ ਮੰਤਰੀ ਜਲੰਧਰ ਦੇ ਮਾਡਲ ਟਾਊਨ ਸਥਿਤ ਦਯਾਨੰਦ ਮਾਡਲ ਸਕੂਲ ‘ਚ ਆਯੋਜਿਤ ‘ਧੀਆਂ ਦੀ ਲੋਹੜੀ’ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ। ਸਕੂਲ ਨੇ ਉਨ੍ਹਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਹੈ। ਡੀਏਪੀ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਅਰਵਿੰਦ ਘਈ ਵੀ ਹਾਜ਼ਰ ਹੋਣਗੇ। ਦਯਾਨੰਦ ਮਾਡਲ ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਦੱਸਿਆ- ਸਕੂਲ ਦੇ ਵਿਹੜੇ ਵਿੱਚ ਲੜਕੀਆਂ ਦੀ ਲੋਹੜੀ ਦੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਭਗਵੰਤ ਮਾਨ ਪਹੁੰਚ ਰਹੇ ਹਨ। ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।