ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਅੱਜ ਹਲਕਾ ਕੋਆਰਡੀਨੇਟਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,11ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਦੇਵੇਂਦਰ ਯਾਦਵ ਅੱਜ ਵੀ ਆਪਣੀਆਂ ਮੀਟਿੰਗਾਂ ਦਾ ਦੌਰ ਜਾਰੀ ਰੱਖਣਗੇ। ਅੱਜ ਉਹ 117 ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਸਮੂਹ ਸੈੱਲਾਂ ਦੇ ਕੋਆਰਡੀਨੇਟਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਮੁਖੀਆਂ ਨਾਲ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਵੀ ਅੱਜ ਦੇਵੇਂਦਰ ਯਾਦਵ ਨਾਲ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ, ਇਹ ਕਿਸੇ ਵੀ ਕਿਸਮ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਨਹੀਂ ਹੈ। ਇਹ ਗੱਲ ਖੁਦ ਦੇਵੇਂਦਰ ਯਾਦਵ ਨੇ ਦੱਸੀ ਹੈ। ਉਨ੍ਹਾਂ ਕਿਹਾ ਸੀ ਕਿ ਉਹ ਹਰ ਮੁੱਦੇ ‘ਤੇ ਸਿੱਧੂ ਨਾਲ ਗੱਲ ਕਰਨਗੇ। ਪਾਰਟੀ ਇੰਚਾਰਜ ਦੀ ਮੀਟਿੰਗ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਅੱਜ ਸ਼ਾਮ 4 ਵਜੇ ਮੀਡੀਆ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ।