• Latest
  • Trending
ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ

3 years ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

6 minutes ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

18 minutes ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

1 hour ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

2 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

4 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

4 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ

January 14, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ
ਪਾਰਟੀ ਛੱਡ ਕੇ ਗਏ ਆਗੂਆਂ ਨੂੰ ਮੁੜ ਪਾਰਟੀ ਵਿਚ ਪਰਤਣ ਦੀ ਕੀਤੀ ਅਪੀਲ
ਮਾਘੀ ਮੇਲੇ ਮੌਕੇ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਕੀਤਾ ਸੰਬੋਧਨ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਇਸਦੇ ਲੋਕਾਂ ਨੂੰ ਬਚਾਉਣ ਲਈ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੀ ਦਿਲੋਂ ਤੇ ਡਟਵੀਂ ਹਮਾਇਤ ਕਰਨ।
ਇਥੇ ਇਤਿਹਾਸਕ ਮਾਘੀ ਮੇਲੇ ’ਤੇ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਆਮ ਆਦਮੀ ਪਾਰਟੀ ਅਤੇ ਇਸਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੋਂ ਬਚਾਉਣਾ ਹੈ ਜਿਸਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਤੇ ਅਰਥਚਾਰਾਤਬਾਹ ਕਰ ਦਿੱਤਾ ਅਤੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਰ ਕੇ ਹਾਰ ਮੁਹਾਜ਼ ’ਤੇ ਸਰਕਾਰ ਫੇਲ੍ਹ ਸਾਬਤ ਹੋਈ ਹੈ।
ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪ-ਕਾਂਗਰਸ ਗਠਜੋੜ ਜੋ ਅਗਲੀਆਂ ਸੰਸਦੀ ਚੋਣਾਂ ਦੇ ਸੰਬੰਧ ਵਿਚ ਛੇਤੀ ਹੀ ਬਣਨ ਜਾ ਰਿਹਾ ਹੈ, ਨੂੰ ਵੀ ਨਕਾਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਤੁਹਾਨੂੰ ਅਤੇ ਸੂਬੇ ਨੂੰ ਲੁੱਟਿਆ ਹੈ ਤੇ ਹੁਣ ਇਹ ਅਪਵਿੱਤਰ ਗਠਜੋੜ ਜੋਕਿ ਸੂਬੇ ਦੇ ਹਿੱਤਾਂ ਲਈ ਮਾਰੂ ਸਾਬਤ ਹੋਣ ਵਾਲਾ ਹੈ ਕਰ ਕੇ ਤੁਹਾਡੀਆਂ ਵੋਟਾਂ ਲੁੱਟਣਾ ਚਾਹੁੰਦੇ ਹਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਸੇ ਨਾ ਕਿਸੇ ਕਾਰਨ ਆਪਣੀ ਮਾਂ ਪਾਰਟੀ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਮੁੜ ਪਾਰਟੀ ਵਿਚ ਪਰਤਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸਾਡੇ ਸੂਬੇ ’ਤੇ ਕਾਂਗਰਸ ਤੇ ਆਪ ਦੋਵਾਂ ਨੇ ਹਮਲਾ ਕੀਤਾ ਹੈ ਜੋ ਮੌਜੂਦਾ ਹਾਲਾਤਾਂ ਲਈ ਸਾਂਝੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਸਾਨੂੰ ਇਸ ਅਪਵਿੱਤਰ ਗਠਜੋੜ ਨੂੰ ਹਰਾਉਣਾ ਪਵੇਗਾ ਤਾਂ ਜੋ ਪੰਜਾਬ ਜਿੱਤ ਜਾਵੇ। ਉਹਨਾਂ ਕਿਹਾ ਕਿ ਇਕ ਖੇਤਰੀ ਪਾਰਟੀ ਹੋਣ ਦੇ ਕਾਰਨ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸਦਾ ਇਕਲੌਤਾ ਮਕਸਦ ਪੰਜਾਬੀਆਂ ਦੀ ਭਲਾਈ ਦੀ ਰਾਖੀ ਕਰਨਾ ਅਤੇ ਉਹਨਾਂ ਦੇ ਹੱਕਾਂ ਲਈ ਲੜ ਕੇ ਸੂਬੇ ਨੂੰ ਅੱਗੇ ਲਿਜਾਣਾ ਹੈ। ਇਹੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਸਰਦਾਰ ਬਾਦਲ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਂਗਰਸ ਤੇ ਆਪ ਦੋਵਾਂ ਦਾ ਅਸਲੀ ਕਿਰਦਾਰ ਪਛਾਣਨ। ਉਹਨਾਂ ਕਿਹਾ ਕਿ ਕਾਂਗਰਸ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਤੇ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ’ਤੇ ਹਮਲਾ ਕਰਵਾਇਆ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਿਰੋਧੀ ਹਨ ਤੇ ਉਹ ਰਲ ਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ’ਤੇ ਲੱਗੀਆਂ ਹਨ ਕਿਉਂਕਿ ਉਹ ਜਾਣਦੇ ਹਨ ਕਿ ਸਿਰਫ ਅਕਾਲੀ ਦਲ ਹੀ ਉਹਨਾਂ ਦੇ ਮਾੜੇ ਮਨਸੂਬਿਆਂ ਦੇ ਰਾਹ ਵਿਚ ਅੜਿਕਾ ਹੈ।
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਸਿੱਧਾ ਹਮਲਾ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਤੁਸੀਂ ਅਜਿਹੇ ਮੁੱਖ ਮੰਤਰੀ ’ਤੇ ਕਿਵੇਂ ਭਰੋਸਾ ਕਰ ਸਕਦੇਹੋ ਜਿਸਨੂੰ ਸ਼ਰਾਬੀ ਹੋਣ ਕਾਰਨ ਫਰੈਂਕਫਰਟ ਵਿਚ ਹਵਾਈ ਜਹਾਜ਼ ਵਿਚੋਂ ਲਾਹ ਦਿੱਤਾ ਗਿਆ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਬਤੌਰ ਗ੍ਰਹਿ ਮੰਤਰੀ ਵੀ ਫੇਲ੍ਹ ਹਨ ਕਿਉਂਕਿ ਉਹਨਾਂ ਦੇ ਵਿਧਾਇਕ ਨਸ਼ਾ ਤਸਕਰਾਂ ਤੋਂ ਮਹੀਨੇ ਲੈ ਰਹੇ ਹਨ ਤੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਤੋਂ ਰੋਕ ਰਹੇ ਹਨ।
ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸੂਬੇ ਵਿਚੋਂ ਇੰਡਸਟਰੀ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵੱਲ ਜਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਸਾਬਤ ਹੋਏ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਗੱਦਾਰਾਂ ਦੀ ਪਛਾਣ ਕਰਨ ਜੋ ਪੰਥ ਦੇ ਏਕੇ ਦੇ ਰਾਹ ਵਿਚ ਰੁਕਾਵਟ ਬਣ ਰਹੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਤਾਕਤਾਂ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਾਫ ਦਿਲ ਨਾਲ ਮੰਗੀ ਮੁਆਫੀ ਤੋਂ ਪ੍ਰੇਸ਼ਾਨ ਹੋ ਗਏਹਨ। ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੰਥ ਨੂੰ ਮਜ਼ਬੂਤ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆਂ ਚੋਣਾਂ ਲਈ ਵੋਟਾਂ ਰਜਿਸਟਰ ਕਰਵਾਉਣ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਪਾਏ ਯੋਗਦਾਨਅਤੇ ਨਾਲ ਹੀ ਕਰਵਾਏ ਅਣਕਿਆਸੇ ਵਿਕਾਸ ਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਤੇ ਲਾਭਾਂ ਦਾ ਜ਼ਿਕਰ ਵੀ ਕੀਤਾ। ਇਹਨਾਂ ਆਗੂਆਂ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਵੀ ਸਰਦਾਰ ਬਾਦਲ ਦੇ ਦਰਸਾਏ ਰਾਹ ’ਤੇ ਚਲ ਰਹੇ ਹਨ ਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲਕੀਤੀ ਕਿ ਉਹ ਪੰਜਾਬ ਨੂੰ ਮੁੜ ਤੋਂ ਸ਼ਾਂਤੀ ਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਵਾਸਤੇ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਹਮਾਇਤ ਕਰਨ।
ਇਸ ਮੌਕੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸੀਨੀਅਰ ਆਗੂ ਸਰਦਾਰ ਕੰਵਰਜੀਤ ਸਿੰਘ ਬਰਕੰਦੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਪ੍ਰੀਤਇੰਦਰ ਸਿੰਘ ਸੰਮੇਵਾਲੀ ਨੇ ਵੀ ਸੰਬੋਧਨ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

by Ranjit Singh
November 19, 2026
0

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ - ਪਹਿਲੀ ਵਾਰ ਇਕੱਠੀਆਂ ਹੋਣਗੀਆਂ ਵਿਸ਼ਵ ਦੀਆਂ ਤਿੰਨੇ ਮਹਾਸ਼ਕਤੀਆਂ ਚੰਡੀਗੜ੍ਹ, 19 ਨਵੰਬਰ...

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

Most Popular

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

by Ankit
3 weeks ago
0

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 