ਚੰਡੀਗੜ, 19 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਡਿਪਟੀ ਇੰਸਪੈਕਟਰ ਜਨਰਲ ਪੁਲਿਸ-ਕਮ- ਪੁਲਿਸ ਕਮਿਸ਼ਨਰ, ਲੁਧਿਆਣਾ ਸ੍ਰੀ ਸੁਖਚੈਨ ਸਿੰਘ, ਆਈ.ਪੀ.ਐਸ. ਨੂੰ ਡਿਪਟੀ ਇੰਸਪੈਕਟਰ ਜਨਰਲ ਪੁਲਿਸ/ਪ੍ਰੋਵੀਜ਼ਨਿੰਗ, ਚੰਡੀਗੜ ਵਿਖੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨਾਂ ਨੂੰ ਪ੍ਰਸ਼ਾਸਨੀ ਆਧਾਰ ‘ਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ-ਕਮ- ਪੁਲਿਸ ਕਮਿਸ਼ਨਰ, ਲੁਧਿਆਣਾ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਮੇਰੀ ਮੁਹਿੰਮ ਉਸਦੇ ਖਿਲਾਫ਼ ਜਿਸ ਨੇ ਪਾਰਟੀ ਦੀ ਸਰਪ੍ਰਸਤੀ ਦਾ ਆਨੰਦ ਮਾਣਿਆ ਪਰ ਧੋਖਾ ਦਿੱਤਾ- ਅਮਰਿੰਦਰ ਸਿੰਘ ਰਾਜਾ ਵੜਿੰਗ
ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਇਕਾਈ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਿਨ੍ਹਾਂ ਨੂੰ 29 ਅਪ੍ਰੈਲ ਨੂੰ ਲੁਧਿਆਣਾ...