ਚੰਡੀਗੜ, 20 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੀਨੀਅਰ ਆਈ.ਏ.ਐਸ ਅਧਿਕਾਰੀ ਕੁਲਦੀਪ ਸਿੰਘ ਜੰਜੂਆ ਦੀ ਮੌਤ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਕੁਲਦੀਪ ਸਿੰਘ ਜੰਜੂਆ ਨੂੰ ਇਕ ਯੋਗ ਪ੍ਰਸ਼ਾਸਕ ਅਤੇ ਉੱਚ ਦਰਜੇ ਦਾ ਅਫਸਰਸ਼ਾਹ ਦੱਸਿਆ। 1965 ਬੈਂਚ ਦੇ ਇਸ ਆਈ. ਏ. ਐਸ ਅਧਿਕਾਰੀ ਨੇ ਪੂਰੇ ਸਮਰਪਣ ਅਤੇ ਪੇਸ਼ੇਵਰ ਵਚਨਬੱਧਤਾ ਦੇ ਨਾਲ ਵੱਖ-ਵੱਖ ਅਹੁਦਿਆਂ ‘ਤੇ ਜ਼ਿੰਮੇਵਾਰੀ ਨਿਭਾਈ। ਉਨਾਂ ਨੇ ਖੁਰਾਕ ਅਤੇ ਸਿਵਲ ਸਪਲਾਈ ਦੇ ਪ੍ਰਮੁੱਖ ਸਕੱਤਰ, ਕਿਰਤ ‘ਤੇ ਰੋਜ਼ਗਾਰ ਦੇ ਪ੍ਰਮੁੱਖ ਸਕੱਤਰ, ਵਿੱਤ ਕਮਿਸ਼ਨਰ ਮਾਲ, ਵਿੱਤ ਕਮਿਸ਼ਨਰ ਸਹਿਕਾਰਤਾ ਤੋਂ ਇਲਾਵਾ ਜਲੰਧਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਜ਼ਿੰਮੇਵਾਰੀ ਨਿਭਾਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੰਜੂਆ ਨੇ ਆਪਣੇ ਪੇਸ਼ੇਵਰ ਕੈਰਿਅਰ ਦੌਰਾਨ ਹਰੇਕ ਖੇਤਰ ਵਿੱਚ ਆਪਣੀ ਛਾਪ ਛੱਡੀ। ਉਨਾਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...