ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ
ਚੰਡੀਗੜ੍ਹ,24ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉਤੇ ਮੋਹਰ ਲੱਗ ਸਕਦੀ ਹੈ। ਅਧਿਆਪਕਾਂ ਦੀ ਬਦਲੀ ਨੀਤੀ ਸਬੰਧੀ ਅੱਜ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਫ਼ਰਿਸਤੇ ਸਕੀਮ ਨੂੰ ਵੀ ਅੱਜ ਮੀਟਿੰਗ ਵਿੱਚ ਮਨਜ਼ੂਰੀ ਮਿਲ ਸਕਦੀ ਹੈ। ਇਸ ਵਿੱਚ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਗੈਰ ਸਿੰਚਾਈ ਕੰਮਾਂ ਲਈ ਚਾਰਜਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਤਹਿਤ ਉਦਯੋਗਾਂ ਅਤੇ ਵਪਾਰਕ ਮੰਤਵਾਂ ਲਈ ਸਸਤੇ ਭਾਅ ’ਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਿਆ ਜਾ ਸਕੇ। ਇਸੇ ਤਰ੍ਹਾਂ ਮੀਟਿੰਗ ਵਿੱਚ ਜਲ ਪ੍ਰਬੰਧਨ ਨੀਤੀ-2024 ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।























