ਭਾਰਤ ਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ ਜਾਰੀ
ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
ਜਾਣੋ, ਲਾਈਵ ਸਕੋਰ
ਚੰਡੀਗੜ੍ਹ,25ਜਨਵਰੀ(ਵਿਸ਼ਵ ਵਾਰਤਾ)-ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ ਹੈਦਰਾਬਾਦ ‘ਚ ਖੇਡਿਆ ਜਾ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਵੱਲੋਂ ਜੈਕ ਕ੍ਰਾਲੀ ਅਤੇ ਬੇਨ ਡਕੇਟ ਕ੍ਰੀਜ਼ ‘ਤੇ ਹਨ। ਟੀਮ ਨੇ ਬਿਨਾਂ ਕਿਸੇ ਨੁਕਸਾਨ ਦੇ 9 ਓਵਰਾਂ ਵਿੱਚ 41 ਦੌੜਾਂ ਬਣਾਈਆਂ ਹਨ। ਭਾਰਤ ਵੱਲੋਂ ਮੁਹੰਮਦ ਸਿਰਾਜ ਅਤੇ ਜਸਪ੍ਰੀਤ ਬੁਮਰਾਹ ਸ਼ੁਰੂਆਤੀ ਗੇਂਦਬਾਜ਼ੀ ਕਰ ਰਹੇ ਹਨ।