• Latest
  • Trending
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸ਼ੰਭੂ , ਖਨੌਰੀ ਵਿਖੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ 17,18 ਫ਼ਰਵਰੀ ਨੂੰ ਪੰਜਾਬ ਦੇ ਤਿੰਨ ਮੁੱਖ ਭਾਜਪਾ ਲੀਡਰਾਂ ਦੇ ਦਰਾਂ ਅੱਗੇ ਦਿਨ ਰਾਤ ਧਰਨੇ ਅਤੇ ਪੰਜਾਬ ਦੇ ਟੌਲ ਫ੍ਰੀ ਕਰਨ ਦਾ ਐਲਾਨ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸ਼ੰਭੂ , ਖਨੌਰੀ ਵਿਖੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ 17,18 ਫ਼ਰਵਰੀ ਨੂੰ ਪੰਜਾਬ ਦੇ ਤਿੰਨ ਮੁੱਖ ਭਾਜਪਾ ਲੀਡਰਾਂ ਦੇ ਦਰਾਂ ਅੱਗੇ ਦਿਨ ਰਾਤ ਧਰਨੇ ਅਤੇ ਪੰਜਾਬ ਦੇ ਟੌਲ ਫ੍ਰੀ ਕਰਨ ਦਾ ਐਲਾਨ

3 years ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

1 minute ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

43 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

3 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

12 hours ago
Hindi News
English News
Thursday, November 19, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸ਼ੰਭੂ , ਖਨੌਰੀ ਵਿਖੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ 17,18 ਫ਼ਰਵਰੀ ਨੂੰ ਪੰਜਾਬ ਦੇ ਤਿੰਨ ਮੁੱਖ ਭਾਜਪਾ ਲੀਡਰਾਂ ਦੇ ਦਰਾਂ ਅੱਗੇ ਦਿਨ ਰਾਤ ਧਰਨੇ ਅਤੇ ਪੰਜਾਬ ਦੇ ਟੌਲ ਫ੍ਰੀ ਕਰਨ ਦਾ ਐਲਾਨ

February 16, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸ਼ੰਭੂ , ਖਨੌਰੀ ਵਿਖੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ 17,18 ਫ਼ਰਵਰੀ ਨੂੰ ਪੰਜਾਬ ਦੇ ਤਿੰਨ ਮੁੱਖ ਭਾਜਪਾ ਲੀਡਰਾਂ ਦੇ ਦਰਾਂ ਅੱਗੇ ਦਿਨ ਰਾਤ ਧਰਨੇ ਅਤੇ ਪੰਜਾਬ ਦੇ ਟੌਲ ਫ੍ਰੀ ਕਰਨ ਦਾ ਐਲਾਨ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸ਼ੰਭੂ , ਖਨੌਰੀ ਵਿਖੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ 17,18 ਫ਼ਰਵਰੀ ਨੂੰ ਪੰਜਾਬ ਦੇ ਤਿੰਨ ਮੁੱਖ ਭਾਜਪਾ ਲੀਡਰਾਂ ਦੇ ਦਰਾਂ ਅੱਗੇ ਦਿਨ ਰਾਤ ਧਰਨੇ ਅਤੇ ਪੰਜਾਬ ਦੇ ਟੌਲ ਫ੍ਰੀ ਕਰਨ ਦਾ ਐਲਾਨ
ਅੱਜ ਭਾਰਤ ਬੰਦ ਦੌਰਾਨ ਸਾਂਝੇ ਤੌਰ ‘ਤੇ 18 ਜਿਲ੍ਹਿਆਂ ਵਿੱਚ ਜਥੇਬੰਦੀ ਦੇ ਝੰਡੇ ਹੇਠ ਕਿਸਾਨ ਮਜ਼ਦੂਰ 58 ਥਾਂਵਾਂ ‘ਤੇ ਸੜਕ ਜਾਮ ਤੇ ਟੌਲ ਫ੍ਰੀ ਧਰਨਿਆਂ ਵਿੱਚ ਹੋਏ ਸ਼ਾਮਲ

ਚੰਡੀਗੜ੍ਹ 16 ਫਰਵਰੀ (ਵਿਸ਼ਵ ਵਾਰਤਾ) ਕੇਂਦਰੀ ਟ੍ਰੇਡ ਯੂਨੀਅਨਾਂ ਦੀ ਮੁਲਕ ਪੱਧਰੀ ਹੜਤਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ 18 ਜਿਲ੍ਹਿਆਂ ਵਿੱਚ ਪੇਂਡੂ ਕਾਰੋਬਾਰ ਬੰਦ ਕਰਨ ਤੋਂ ਇਲਾਵਾ ਵੱਖ ਵੱਖ ਸ਼ਹਿਰਾਂ ਵਿੱਚ ਸੜਕਾਂ ਜਾਮ ਅਤੇ ਟੋਲ ਫ੍ਰੀ ਧਰਨਿਆਂ ਵਿੱਚ 18 ਜਿਲ੍ਹਿਆਂ ਵਿੱਚ 58 ਥਾਂਵਾਂ ‘ਤੇ ਔਰਤਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾ ਵੱਲੋਂ ਪ੍ਰੈੱਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਮੋਦੀ ਭਾਜਪਾ ਸਰਕਾਰ ਦੇ ਕਿਸਾਨ ਦੁਸ਼ਮਣ ਵਤੀਰੇ ਨੂੰ ਮੁੱਖ ਰੱਖਦਿਆਂ ਜਥੇਬੰਦੀ ਵੱਲੋਂ ਪਹਿਲਾਂ ਐਲਾਨ ਕੀਤਾ ਹੋਇਆ ਪੰਜਾਬ ਸਰਕਾਰ ਵਿਰੁੱਧ 24 ਫਰਵਰੀ ਤੋਂ ਚੰਡੀਗੜ੍ਹ ਵਿਖੇ ਅਣਮਿਥੇ ਸਮੇਂ ਦਾ ਮੋਰਚਾ ਅਣਮਿਥੇ ਸਮੇਂ ਲਈ ਮੁਲਤਵੀ ਕਰਕੇ ਸਾਂਝੇ ਮੁਲਕ ਪੱਧਰੇ ਕਿਸਾਨ ਘੋਲ਼ ਨੂੰ ਅੱਗੇ ਵਧਾਉਣ ਲਈ ਕੌਮੀ ਸੰਯੁਕਤ ਕਿਸਾਨ ਮੋਰਚੇ ਦਾ ਅਗਲਾ ਸੱਦਾ ਆਉਣ ਤੱਕ ਦੋ ਦਿਨ 17, 18 ਫ਼ਰਵਰੀ ਨੂੰ ਭਾਜਪਾ ਦੇ ਮੁੱਖ ਸੂਬਾ ਆਗੂਆਂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਦਰਾਂ ਅੱਗੇ ਦਿਨ ਰਾਤ ਦੇ ਧਰਨੇ ਲਾਉਣ ਦੇ ਨਾਲ਼ ਹੀ ਪੂਰੇ ਪੰਜਾਬ ਦੇ ਟੌਲ ਫ੍ਰੀ ਕੀਤੇ ਜਾਣਗੇ। ਉਨ੍ਹਾਂ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਡਟੇ ਹੋਏ ਸੰਘਰਸ਼ਸ਼ੀਲ ਕਿਸਾਨਾਂ ਤੇ ਕਿਸਾਨ ਆਗੂਆਂ ਨੂੰ ਸੁਨੇਹਾ ਦਿੱਤਾ ਕਿ ਅਸੀਂ ਇਸ ਕੌਮੀ ਕਿਸਾਨ ਸੰਘਰਸ਼ ਵਿੱਚ ਤਾਲਮੇਲਵੇਂ ਤੌਰ ‘ਤੇ ਜੀ ਜਾਨ ਨਾਲ ਕੁੱਦਣ ਦਾ ਫੈਸਲਾ ਕਰ ਲਿਆ ਹੈ। ਹੋਰ ਵੀ ਚੰਗਾ ਹੋਣਾ ਸੀ ਜੇਕਰ ਇਹ ਸੰਘਰਸ਼ ਵਿੱਢਣ ਤੋਂ ਪਹਿਲਾਂ ਹੀ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਸਾਂਝਾ ਸੰਘਰਸ਼ ਬਣਾਉਣ ਦੇ ਗੰਭੀਰ ਯਤਨ ਕੀਤੇ ਜਾਂਦੇ। ਪਰ ਅਜੇ ਵੀ ਡੁੱਲ੍ਹੇ ਬੇਰਾਂ ਦਾ ਬਹੁਤਾ ਕੁੱਝ ਨਹੀਂ ਵਿਗੜਿਆ। ਉਨ੍ਹਾਂ ਕਿਹਾ ਕਿ ਆਓ ਆਪਸੀ ਮੱਤਭੇਦਾਂ ਨੂੰ ਪਾਸੇ ਰੱਖਦਿਆਂ ਸਾਂਝੇ ਤਾਲਮੇਲਵੇਂ ਸੰਘਰਸ਼ ਨੂੰ ਅੱਗੇ ਵਧਾਈਏ ਅਤੇ ਫਿਰਕੂ, ਭੜਕਾਊ ਤੇ ਫੁੱਟਪਾਊ ਅਨਸਰਾਂ ਨੂੰ ਇੱਕਜੁੱਟ ਹੋ ਕੇ ਮਾਤ ਦੇਈਏ। ਆਗੂਆਂ ਨੇ ਜੋਰ ਦਿੱਤਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਜੇਤੂ ਦਿੱਲੀ ਘੋਲ਼ ਨੂੰ ਮੁਲਤਵੀ ਕਰਨ ਮੌਕੇ ਕੀਤੇ ਗਏ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਲਿਖਤੀ ਵਾਅਦੇ ਲਾਗੂ ਕਰਨ ਤੋਂ ਲਗਾਤਾਰ ਦੋ ਸਾਲ ਟਾਲ਼ਾ ਵੱਟਣ ਮਗਰੋਂ ਅੱਜ ਵੀ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਅਤੇ ਮੰਗਾਂ ਮੰਨਣ ਤੋਂ ਬਾਰ ਬਾਰ ਨਾਂਹ ਕਰਨ ਦੇ ਤਾਨਾਸ਼ਾਹੀ ਜਾਬਰ ਹੱਲੇ ਨੂੰ ਧਰਮਾਂ, ਜਾਤਾਂ, ਇਲਾਕਿਆਂ ਆਦਿ ਦੀਆਂ ਵਲਗਣਾਂ ਤੋਂ ਉਪਰ ਉਠ ਕੇ ਵਿਸ਼ਾਲ ਸਾਂਝੇ ਸੰਘਰਸ਼ ਰਾਹੀਂ ਹੀ ਮਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਹੁਣ ਲੁਟੇਰਿਆਂ ਪੱਖੀ ਜਾਬਰ ਨੀਤੀਆਂ ਦਾ ਹਿਸਾਬ ਕਿਤਾਬ ਚੁਕਤਾ ਕਰ ਕੇ ਹੀ ਕਿਸਾਨ ਦਮ ਲੈਣਗੇ। ਸੰਬੋਧਨਕਰਤਾ ਮੁੱਖ ਆਗੂਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਗਤਾਰ ਸਿੰਘ ਕਾਲਾਝਾੜ,ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ ਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਹੋਰ ਸੂਬਾ/ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੇ ਭਾਰਤ ਬੰਦ ਦੀਆਂ ਮੰਗਾਂ ਵਿੱਚ ਸਾਰੀਆਂ ਫਸਲਾਂ ਦੀ ਐਮ ਐਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼ ਵਰਗੇ ਭਖਦੇ ਕਿਸਾਨੀ ਮਸਲਿਆਂ ਅਤੇ 4 ਲੇਬਰ ਕੋਡ ਵਾਪਸ ਲੈਣ, ਮਗਨਰੇਗਾ ਤਹਿਤ ਪੂਰਾ ਸਾਲ 600 ਰੁਪਏ ਦਿਹਾੜੀ ਦਾ ਰੁਜ਼ਗਾਰ ਹਰ ਲੋੜਵੰਦ ਨੂੰ ਦੇਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਨਿੱਜੀਕਰਨ ਦੀ ਸਾਮਰਾਜੀ ਨੀਤੀ ਮੁੱਢੋਂ ਰੱਦ ਕਰਨ ਵਰਗੀਆਂ ਮਜ਼ਦੂਰ ਜਮਾਤ ਦੀਆਂ ਮੰਗਾਂ ਸਮੇਤ ਸਭਨਾਂ ਕਿਰਤੀ ਕਿਸਾਨਾਂ ਦੀਆਂ ਸਾਂਝੀਆਂ ਮੰਗਾਂ ਸ਼ਾਮਲ ਹਨ। ਬੁਲਾਰਿਆਂ ਵਲੋਂ ਇਹ ਮੰਗਾਂ ਮੰਨੇ ਜਾਣ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਵਲੋਂ ਭਾਜਪਾ ਦੀ ਕੇਂਦਰੀ ਅਤੇ ਹਰਿਆਣਾ ਸਰਕਾਰਾਂ ਵੱਲੋਂ ਕਿਸਾਨਾਂ ਦਾ ਸੰਘਰਸ਼ ਕਰਨ ਦਾ ਸੰਵਿਧਾਨਕ ਜਮਹੂਰੀ ਹੱਕ ਕੁਚਲਣ ਲਈ ਅੱਥਰੂ ਗੈਸ, ਲਾਠੀਚਾਰਜ ਤੇ ਡ੍ਰੋਨ ਰਾਹੀਂ ਗੋਲੀਬਾਰੀ ਤੋਂ ਇਲਾਵਾ ਸੜਕਾਂ ਉੱਤੇ ਕੰਧਾਂ ਕੱਢਣ ਤੇ ਕਿੱਲ ਗੱਡਣ ਵਰਗੇ ਤਾਨਾਸ਼ਾਹੀ ਹੱਥਕੰਡਿਆਂ ਦੀ ਵਰਤੋਂ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕਾਲ਼ੇ ਖੇਤੀ ਕਾਨੂੰਨ ਰੱਦ ਕਰਾਉਣ ਵਾਲਾ ਦਿੱਲੀ ਘੋਲ਼ ਮੁਲਤਵੀ ਕਰਨ ਮੌਕੇ ਮੋਦੀ ਸਰਕਾਰ ਵੱਲੋਂ ਲਿਖ਼ਤੀ ਭਰੋਸੇ ਦੇ ਬਾਵਜੂਦ ਕੋਈ ਇੱਕ ਵੀ ਮੰਗ ਲਾਗੂ ਨਾ ਕਰਨਾ ਸਰਕਾਰ ਦੇ ਕਿਸਾਨ ਵਿਰੋਧੀ ਅਤੇ ਸਾਮਰਾਜ ਪੱਖੀ ਕਿਰਦਾਰ ਨੂੰ ਨੰਗਾ ਕਰਦਾ ਹੈ। ਇਹ ਮੰਗ ਵੀ ਜ਼ੋਰ ਨਾਲ ਉਭਾਰੀ ਗਈ ਕਿ ਸਾਰੇ ਪੁਆੜਿਆਂ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਨੂੰ ਬਾਹਰ ਕੱਢਿਆ ਜਾਵੇ, ਕਿਉਂਕਿ ਇਹਦੀਆਂ ਨੀਤੀਆਂ ਦੇਸ਼ ਭਰ ਦੇ ਕਿਰਤੀ ਕਿਸਾਨਾਂ ਨੂੰ ਅਤੇ ਪੇਂਡੂ ਸੱਭਿਆਚਾਰ ਨੂੰ ਤਬਾਹ ਕਰ ਰਹੀਆਂ ਹਨ। ਇਨ੍ਹਾਂ ਨੀਤੀਆਂ ਤਹਿਤ ਹੀ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਬਿਜਲੀ ਵਰਗੇ ਸਾਰੇ ਜਨਤਕ ਅਦਾਰੇ ਅਡਾਨੀ ਅੰਬਾਨੀ ਵਰਗੇ ਦੇਸੀ ਬਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਵੇਚੇ ਜਾ ਰਹੇ ਹਨ। ਮੋਦੀ ਹਕੂਮਤ ਨੂੰ ਕਿਸਾਨਾਂ ਦੇ ਕੁਰਬਾਨੀਆਂ ਭਰੇ ਜੁਝਾਰੂ ਇਤਿਹਾਸ ਦੁਆਰਾ ਕੰਧ ‘ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤੀ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ, ਸਗੋਂ ਇਹ ਜਬਰ ਸੰਘਰਸ਼ਾਂ ਦੀ ਖ਼ੁਰਾਕ ਬਣ ਜਾਇਆ ਕਰਦਾ ਹੈ। ਆਗੂਆਂ ਕਿਹਾ ਕਿ ਸਾਡਾ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ -ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

Most Popular

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
5 days ago
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 